Moga Police

ਚਾਰ ਨਕਲੀ ਪੁਲਿਸ ਕਰਮਚਾਰੀ ਗ੍ਰਿਫ਼ਤਾਰ

ਕਾਰ ਸਮੇਤ ਪੰਜ ਪੁਲਿਸ ਦੀਆਂ ਵਰਦੀਆਂ ਬਰਾਮਦ

ਮੋਗਾ, 30 ਸਤੰਬਰ : ਜ਼ਿਲਾ ਮੋਗਾ ਅਧੀਨ ਆਉਂਦੇ ਥਾਣਾ ਅਜੀਤਵਾਲ ’ਚ ਨਕਲੀ ਪੁਲਿਸ ਵਾਲੇ ਬਣ ਕੇ ਲੋਕਾਂ ਤੋਂ ਵਸੂਲੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ 6 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਕੇ ਸਖਤ ਕਾਰਵਾਈ ਕਰਦੇ ਹੋਏ ਚਾਰ ਵਿਅਕਤੀਆਂ ਨੂੰ ਮੌਕੇ ’ਤੇ ਗ੍ਰਿਫ਼ਤਾਰ ਕਰ ਲਿਆ ਹੈ।

ਇਸ ਸਬੰਧੀ ਐੱਸ.ਪੀ.ਡੀ. ਬਾਲ ਕ੍ਰਿਸ਼ਨ ਸਿੰਗਲਾ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦੇ ਹੋਏ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਦੀ ਪਹਿਚਾਣ ਰਵੀ ਸਿੰਘ, ਚੰਦਨ ਸਿੰਘ, ਗੁਰਵਿੰਦਰ ਸਿੰਘ, ਧੀਰਾ ਸਿੰਘ ਵਜੋਂ ਹੋਈ ਹੈ। ਜਦਕਿ ਦੋ ਮੁਲਜ਼ਮ ਦਰਸ਼ਨ ਸਿੰਘ ਅਤੇ ਸਤਨਾਮ ਸਿੰਘ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਇਨ੍ਹਾਂ ਦਾ ਸਬੰਧ ਮੋਗਾ ਜ਼ਿਲ੍ਹੇ ਨਾਲ ਦੱਸਿਆ ਜਾ ਰਿਹਾ ਹੈ।

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦਰਸ਼ਨ ਸਿੰਘ ਇਨ੍ਹਾਂ ਦਾ ਮੁੱਖ ਸਰਗਣਾ ਹੈ ਅਤੇ ਉਸ ’ਤੇ ਪਹਿਲਾਂ ਵੀ ਅਸਲਾ ਐਕਟ ਅਤੇ ਐਨਡੀਪੀਐਸ ਐਕਟ ਦੇ ਤਹਿਤ ਕਈ ਮਾਮਲੇ ਦਰਜ ਹਨ। ਫਰਾਰ ਆਰੋਪੀਆਂ ਦੀ ਗ੍ਰਿਫ਼ਤਾਰੀ ਦੇ ਲਈ ਵੱਖ-ਵੱਖ ਟੀਮਾਂ ਬਣਾ ਕੇ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਗ੍ਰਿਫ਼ਤਾਰ ਆਰੋਪੀਆਂ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕਰਨ ਦੀ ਮੰਗ ਕੀਤੀ ਜਾਵੇਗੀ।

ਐਸਪੀਡੀ ਨੇ ਜਨਤਾ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਤੋਂ ਵਸੂਲੀ ਹੋਈ ਤਾਂ ਉਹ ਪੁਲਿਸ ਦੇ ਨਾਲ ਜਾਣਕਾਰੀ ਸਾਂਝੀ ਕਰਨ ਤਾਂ ਜੋ ਮੁਲਜ਼ਮਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਸਕੇ।

Read More : ਨਗਰ ਨਿਗਮ ਹਾਊਸ ਦੀ ਬੈਠਕ ‘ਚ ਕਾਂਗਰਸ ਅਤੇ ‘ਆਪ’ ਕੌਂਸਲਰ ਵੱਲੋਂ ਨਾਅਰੇਬਾਜ਼ੀ

Leave a Reply

Your email address will not be published. Required fields are marked *