BJP

ਗਗਨਦੀਪ ਕਤਲ ਕਾਂਡ: ਭਾਜਪਾ ਨੇ ਖੋਲ੍ਹਿਆ ਮੋਰਚਾ, ਜਾਖੜ ਨੇ ਮੰਗੀ CBI ਜਾਂਚ

“ਜਦੋਂ ਤੱਕ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲਦਾ, ਲੜਾਈ ਰਹੇਗੀ ਜਾਰੀ— ਸਾਨੂੰ ਸਮਝੌਤੇ ਮਨਜ਼ੂਰ ਨਹੀਂ”

ਅੰਮ੍ਰਿਤਸਰ, 5 ਅਪ੍ਰੈਲ : ਭਾਜਪਾ ਨੇ ਅੱਜ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸੂਬਾ ਪੱਧਰੀ ਧਰਨਾ ਦੇ ਕੇ ਡੀ. ਐੱਮ. ਗਗਨਦੀਪ ਸਿੰਘ ਰੰਧਾਵਾ ਦੇ ਪਰਿਵਾਰ ਲਈ ਇਨਸਾਫ਼ ਦੀ ਮੰਗ ਕੀਤੀ। ਇਸ ਦੀ ਅਗਵਾਈ ਪ੍ਰਦੇਸ਼ ਪ੍ਰਧਾਨ ਸੁਨੀਲ ਜਾਖੜ ਨੇ ਕੀਤੀ। ਇਸ ਮੌਕੇ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ, ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ, ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ, ਸਾਬਕਾ ਰਾਜ ਸਭਾ ਮੈਂਬਰ ਸ਼ਵੇਤ ਮਲਿਕ, ਪ੍ਰਦੇਸ਼ ਜਨਰਲ ਸਕੱਤਰ ਰਾਕੇਸ਼ ਰਾਠੌਰ, ਸਾਬਕਾ ਮੰਤਰੀ ਤੀਕਸ਼ਣ ਸੂਦ ਅਤੇ ਸੰਜੀਵ ਤ੍ਰਿਖਾ ਸਮੇਤ ਭਾਰੀ ਗਿਣਤੀ ’ਚ ਆਗੂ ਮੌਜੂਦ ਸਨ।

ਸੁਨੀਲ ਜਾਖੜ ਨੇ ਕਿਹਾ ਕਿ ਇਹ ਕੋਈ ਸਿਆਸੀ ਪ੍ਰੋਗਰਾਮ ਨਹੀਂ, ਸਗੋਂ ਇਨਸਾਫ਼ ਦੀ ਲੜਾਈ ਹੈ। ਉਨ੍ਹਾਂ ਮੰਗ ਕੀਤੀ ਕਿ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਸਮੇਤ ਸਾਰੇ ਮੁਲਜ਼ਮਾਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ। ਜਾਖੜ ਨੇ ਪੁਲਿਸ ਹਿਰਾਸਤ ’ਚ ਹੋਈ ਮੌਤ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਸੱਚਾਈ ਸਾਹਮਣੇ ਲਿਆਉਣ ਲਈ ਸਿਰਫ਼ ਸੀ. ਬੀ. ਆਈ. ਜਾਂਚ ਹੀ ਇੱਕੋ-ਇੱਕ ਰਸਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਇਸ ਮਾਮਲੇ ਨੂੰ ਵੀ ਸਮਝੌਤਿਆਂ ਰਾਹੀਂ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ਜਾਖੜ ਨੇ ਸਿੱਧਾ ਹਮਲਾ ਕਰਦਿਆਂ ਕਿਹਾ ਕਿ ਭਗਵੰਤ ਮਾਨ ਸਿਰਫ਼ ਨਾਂ ਦੇ ਮੁੱਖ ਮੰਤਰੀ ਹਨ, ਜਦਕਿ ਪੰਜਾਬ ਨੂੰ ਅਰਵਿੰਦ ਕੇਜਰੀਵਾਲ ਚਲਾ ਰਹੇ ਹਨ। ਉਨ੍ਹਾਂ ਰਾਹੁਲ ਗਾਂਧੀ ਨੂੰ ਸਵਾਲ ਕੀਤਾ ਕਿ ਜੋ ਆਗੂ ਸੀ. ਬੀ. ਆਈ. ਜਾਂਚ ਦੀ ਮੰਗ ਕਰ ਰਹੇ ਹਨ, ਕੀ ਉਹ ਦੇਸ਼ਧ੍ਰੋਹੀ ਹਨ? ਉਨ੍ਹਾਂ ਕਿਹਾ ਕਿ ਕਾਂਗਰਸ ਦਾ ਪ੍ਰਦੇਸ਼ ਪ੍ਰਧਾਨ ਮੁੱਖ ਮੰਤਰੀ ਅੱਗੇ ਝੁਕ ਗਿਆ ਹੈ, ਪਰ ਪੰਜਾਬ ਦੇ ਲੋਕ ਇਨਸਾਫ਼ ਲੈਣਾ ਜਾਣਦੇ ਹਨ।

Read More : ਭਾਜਪਾ ਦਫ਼ਤਰ ’ਤੇ ਗ੍ਰੇਨੇਡ ਹਮਲੇ ਦੇ ਮਾਮਲੇ ਵਿਚ 5 ਮੁਲਜ਼ਮ ਗ੍ਰਿਫ਼ਤਾਰ

Leave a Reply

Your email address will not be published. Required fields are marked *