ਮੁੱਲਾਂਪੁਰ ਪੁਲਸ ਨੇ ਇਕ ਲੜਕੀ ਸਮੇਤ 4 ਮੁਲਜ਼ਮ ਕੀਤੇ ਗ੍ਰਿਫ਼ਤਾਰ, ਜਾਂਚ ਜਾਰੀ
ਮੋਹਾਲੀ, 25 ਮਾਰਚ : ਮੋਹਾਲੀ ਦੇ ਮੁੱਲਾਂਪੁਰ ਇਲਾਕੇ ’ਚ ਇਕ ਨਾਬਾਲਗ ਲੜਕੀ ਨਾਲ ਸਮੂਹਿਕ ਜਬਰ-ਜ਼ਨਾਹ ਕਰਨ ਅਤੇ ਅਸ਼ਲੀਲ ਵੀਡੀਓ ਬਣਾ ਕੇ ਬਲੈਕਮੇਲ ਕਰਨ ਦਾ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਇਸ ਸਬੰਧੀ ਇਕ ਲੜਕੀ ਸਮੇਤ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ’ਚੋਂ ਤਿੰਨ ਨਾਬਾਲਗ ਹਨ, ਜਦਕਿ ਇਕ ਬਾਲਗ ਹੈ।
ਪੀੜਤ ਲੜਕੀ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਇਕ ਲੜਕੇ ਨੇ ਪਹਿਲਾਂ ਉਸ ਨਾਲ ਦੋਸਤੀ ਕੀਤੀ ਅਤੇ ਫਿਰ ਹੋਟਲ ’ਚ ਲਿਜਾ ਕੇ ਉਸ ਨਾਲ ਸਰੀਰਕ ਸਬੰਧ ਬਣਾਏ। ਇਸ ਦੌਰਾਨ ਉਸ ਨੇ ਲੜਕੀ ਦੀ ਅਸ਼ਲੀਲ ਵੀਡੀਓ ਬਣਾ ਲਈ। ਸਾਲ 2025 ਦੀਆਂ ਸਰਦੀਆਂ ’ਚ ਉਕਤ ਲੜਕੇ ਨੇ ਆਪਣੇ ਕੁਝ ਹੋਰ ਦੋਸਤਾਂ ਨੂੰ ਖੇਤਾਂ ’ਚ ਬੁਲਾਇਆ, ਜਿੱਥੇ ਦੋ ਹੋਰ ਲੜਕਿਆਂ ਨੇ ਉਸ ਨਾਲ ਜਬਰ-ਜ਼ਨਾਹ ਕੀਤਾ ਅਤੇ ਦੁਬਾਰਾ ਵੀਡੀਓ ਬਣਾਈ।
ਪੀੜਤਾ ਨੇ ਇਹ ਵੀ ਦੋਸ਼ ਲਾਇਆ ਕਿ ਉਸ ਦੀ ਇਕ ਸਹੇਲੀ ਨੇ ਸਾਜ਼ਿਸ਼ ਤਹਿਤ ਉਸ ਨੂੰ ਕੁਝ ਹੋਰ ਲੋਕਾਂ ਨਾਲ ਮਿਲਾਇਆ, ਜਿਨ੍ਹਾਂ ਨੇ ਮਿਲ ਕੇ ਉਸ ਨਾਲ ਗਲਤ ਕੰਮ ਕੀਤਾ ਅਤੇ ਵੀਡੀਓ ਵਾਇਰਲ ਕਰਨ ਦੀਆਂ ਧਮਕੀਆਂ ਦੇ ਕੇ ਲਗਾਤਾਰ ਪਰੇਸ਼ਾਨ ਕੀਤਾ।
ਪੁਲਸ ਨੇ ਪੀੜਤਾ ਦੇ ਬਿਆਨਾਂ ਦੇ ਅਧਾਰ ’ਤੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ ਤਾਂ ਜੋ ਸਾਰੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਮਿਲ ਸਕੇ।
Read More : ਰਾਜਾ ਵੜਿੰਗ ਨੇ ਮੁੱਖ ਮੰਤਰੀ ਦੀ ਇਕੋ ਝਾੜ ਮਗਰੋਂ ਬਦਲਿਆ ਸਟੈਂਡ : ਸੁਖਬੀਰ ਬਾਦਲ
