31 ਕਰੋਡ਼ ਹੈਰੋਇਨ ਅਤੇ ਪਿਸਤੌਲ ਸਮੇਤ 3 ਗ੍ਰਿਫਤਾਰ
ਅੰਮ੍ਰਿਤਸਰ, 18 ਦਸੰਬਰ : ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਸਰਹੱਦੋਂ ਪਾਰ ਹੈਰੋਇਨ ਦੀ ਸਮੱਗਲਿੰਗ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ, ਜਿਸ ’ਚ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ’ਚੋ 4.50 ਕਿਲੋ ਹੈਰੋਇਨ ਅਤੇ ਇਕ ਗ਼ੈਰ-ਕਾਨੂੰਨੀ ਪਿਸਤੌਲ ਬਰਾਮਦ ਕੀਤਾ ਹੈ। ਬਰਾਮਦ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ’ਚ ਕੀਮਤ ਕਰੀਬ 31 ਕਰੋਡ਼ ਰੁਪਏ ਦੱਸੀ ਜਾਂਦੀ ਹੈ।
ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਾਨਫਰੰਸ ਦੌਰਾਨ ਦੱਸਿਆ ਕਿ ਗ੍ਰਿਫਤਾਰ ਮੁਲਜ਼ਮਾਂ ਦੀ ਪਥਾਣ ਦਲਜੀਤ ਸਿੰਘ ਲਾਲਾ, ਸ਼ੀਭੂ ਅਤੇ ਗੁਰਵਿੰਦਰ ਸਿੰਘ ਗੋਪੀ ਵਜੋਂ ਹੋਈ ਹੈ। ਤਿੰਨੇ ਮੁਲਜ਼ਮ ਵਿਦੇਸ਼ ’ਚ ਬੈਠੇ ਆਪਣੇ ਹੈਂਡਲਰ ਦੇ ਇਸ਼ਾਰੇ ’ਤੇ ਕੰਮ ਕਰ ਰਹੇ ਸਨ ਅਤੇ ਸਰਹੱਦੋਂ ਪਾਰ ਆਉਣ ਵਾਲੇ ਨਾਰਕੋ ਨੂੰ ਸਪਲਾਈ ਕਰਦੇ ਸਨ।
ਫਿਲਹਾਲ ਥਾਣਾ ਗੇਟ ਹਕੀਮਾਂ ਦੀ ਪੁਲਸ ਨੇ ਮੁਲਜ਼ਮਾਂ ਖਿਲਾਫ ਐੱਨ. ਡੀ. ਪੀ. ਐੱਸ. ਐਕਟ ਅਤੇ ਆਰਮਜ਼ ਐਕਟ ਅਧੀਨ ਕੇਸ ਦਰਜ ਕਰ ਕੇ ਉਨ੍ਹਾਂ ਨੂੰ ਮਾਣਯੋਗ ਅਦਾਲਤ ਦੇ ਨਿਰਦੇਸ਼ਾਂ ’ਤੇ ਜਾਂਚ ਲਈ ਪੁਲਸ ਰਿਮਾਂਡ ’ਤੇ ਲਿਆ ਹੈ, ਜਿਨ੍ਹਾਂ ਕੋਲੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਬਹੁਤ ਜਲਦ ਿੲਨ੍ਹਾਂ ਮੁਲਜ਼ਮਾਂ ਨਾਲ ਜੁਡ਼ੇ ਕਈ ਅਹਿਮ ਖੁਲਾਸੇ ਹੋਣ ਦੀ ਵੀ ਸੰਭਾਵਨਾ ਹੈ।
Read More : ਟਾਂਡਾ ਉੜਮੁੜ ’ਚ ਗੋਲੀਆਂ ਮਾਰ ਕੇ ਵਿਅਕਤੀ ਦਾ ਕਤਲ
