Ganiv Kaur Majithia

ਤਖਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ ਗਨੀਵ ਕੌਰ ਮਜੀਠੀਆ

ਮਜੀਠੀਆ ’ਤੇ ਦਰਜ ਮਾਮਲਿਆਂ ਬਾਰੇ ਬੋਲੇ-ਸਰਕਾਰ ਕਰ ਰਹੀ ਹੈ ਗਲਤ ਪਰ ਸੱਚ ਦੀ ਜਿੱਤ ਹੋਵੇਗੀ

ਤਲਵੰਡੀ ਸਾਬੋ, 3 ਅਗਸਤ : ਵਿਜੀਲੈਂਸ ਕੇਸ ’ਚ ਨਾਮਜ਼ਦ ਕਰ ਕੇ ਜੇਲ ਭੇਜੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਸਾਬਕਾ ਮੰਤਰੀ ਪੰਜਾਬ ਦੇ ਧਰਮ ਪਤਨੀ ਅਤੇ ਹਲਕਾ ਮਜੀਠਾ ਤੋਂ ਵਿਧਾਇਕਾ ਬੀਬਾ ਗਨੀਵ ਕੌਰ ਮਜੀਠੀਆ ਅੱਜ ਆਪਣੇ ਪੁੱਤਰ ਪ੍ਰਹਿਲਾਦ ਸਿੰਘ ਮਜੀਠੀਆ ਨਾਲ ਸਿੱਖ ਕੌਮ ਦੇ ਚੌਥੇ ਤਖਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਣ ਪੱੁਜੇ।

ਤਖਤ ਸਾਹਿਬ ਪੁੱਜਣ ’ਤੇ ਬਿਕਰਮ ਸਿੰਘ ਮਜੀਠੀਆ ਦੇ ਅਤਿ ਕਰੀਬੀਆਂ ’ਚ ਗਿਣੇ ਜਾਂਦੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਬੀਬਾ ਗਨੀਵ ਕੌਰ ਨੇ ਆਪਣੇ ਪੁੱਤਰ ਸਮੇਤ ਤਖਤ ਸਾਹਿਬ ਮੱਥਾ ਟੇਕਿਆ ਅਤੇ ਗੁਰਬਾਣੀ ਕੀਰਤਨ ਸਰਵਣ ਕੀਤਾ। ਤਖਤ ਸਾਹਿਬ ਦੇ ਗੁ. ਦਮਦਮਾ ਸਾਹਿਬ ਵਿਖੇ ਤਖਤ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਮੈਨੇਜਰ ਭਾਈ ਗੁਰਬਿੰਦਰ ਸਿੰਘ ਨੇ ਉਨ੍ਹਾਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ।

ਉਪਰੰਤ ਉਨ੍ਹਾਂ ਨੇ ਗੁ. ਲਿਖਣਸਰ ਸਾਹਿਬ ਦੇ ਦਰਸ਼ਨ ਵੀ ਕੀਤੇ। ਗੁਰਧਾਮਾਂ ਦੇ ਦਰਸ਼ਨ ਦੀਦਾਰੇ ਕਰਨ ਉਪਰੰਤ ਗੱਲਬਾਤ ਕਰਦਿਆਂ ਵਿਧਾਇਕਾ ਗਨੀਵ ਕੌਰ ਨੇ ਕਿਹਾ ਕਿ ਉੇਹ ਨਿੱਜੀ ਦੌਰੇ ’ਤੇ ਤਖਤ ਸ੍ਰੀ ਦਮਦਮਾ ਸਾਹਿਬ ਗੁਰੂ ਸਾਹਿਬ ਦਾ ਆਸ਼ੀਰਵਾਦ ਲੈਣ ਲਈ ਪੁੱਜੇ ਹਨ ਅਤੇ ਇਸ ਦੌਰਾਨ ਉਨ੍ਹਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਹੈ।

ਬਿਕਰਮ ਸਿੰਘ ਮਜੀਠੀਆ ’ਤੇ ਦਰਜ ਮਾਮਲਿਆਂ ਦੇ ਸਵਾਲ ’ਤੇ ਉਨ੍ਹਾਂ ਸਿਰਫ ਇੰਨਾ ਹੀ ਕਿਹਾ ਕਿ ਸਰਕਾਰ ਗਲਤ ਕਰ ਰਹੀ ਹੈ ਪਰ ਗੁਰੂ ਸਾਹਿਬ ਹਮੇਸ਼ਾ ਉਨ੍ਹਾਂ ਦੇ ਅੰਗ ਸੰਗ ਸਹਾਈ ਰਹੇ ਹਨ ਅਤੇ ਹੁਣ ਵੀ ਗੁਰੂ ਸਾਹਿਬ ਕ੍ਰਿਪਾ ਕਰਨਗੇ ਅਤੇ ਸੱਚ ਦੀ ਜਿੱਤ ਹੋਵੇਗੀ।

ਇਸ ਮੌਕੇ ਹਲਕਾ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਤੋਂ ਇਲਾਵਾ ਰਵੀ ਕੁਮਾਰ ਕੋਕੀ ਕੌਂਸਲਰ, ਰਣਜੀਤ ਸਿੰਘ ਮਲਕਾਣਾ, ਹਰਤਾਬਲ ਸਿੰਘ ਸੁੱਖੀ, ਸੁਰਜੀਤ ਸਿੰਘ ਭੰਮ ਸਾਬਕਾ ਕੌਂਸਲਰ, ਜਸਵਿੰਦਰ ਸਿੰਘ ਸਿੱਧੂ, ਡਾ. ਗੁਰਮੇਲ ਸਿੰਘ ਘਈ, ਪਾਲੀ ਸਿੰਘ ਗਿੱਲ, ਭੁਪਿੰਦਰ ਸਿੰਘ ਜੱਸਲ, ਜਲੌਰ ਸਿੰਘ, ਮਨਜੀਤ ਸਿੰਘ ਭਾਗੀਵਾਂਦਰ ਆਦਿ ਅਕਾਲੀ ਆਗੂ ਮੌਜੂਦ ਸਨ।

Read More : ਹਥਿਆਰਾਂ ਦੇ ਸ਼ੌਕੀਨਾਂ ਨੇ ਡੋਪ ਟੈਸਟਾਂ ’ਤੇ ਖਰਚ ਕੀਤੇ ਸਾਢੇ 5 ਕਰੋੜ

Leave a Reply

Your email address will not be published. Required fields are marked *