ਗਾਂਜਾ

ਅੰਮ੍ਰਿਤਸਰ ਏਅਰਪੋਰਟ ’ਤੇ ਬੈਂਕਾਕ ਤੋਂ ਆਏ ਯਾਤਰੀ ਕੋਲੋਂ 1.64 ਕਰੋੜ ਦਾ ਗਾਂਜਾ ਬਰਾਮਦ

ਸਾਮਾਨ ਦੀ ਤਲਾਸ਼ੀ ਦੌਰਾਨ ਮਿਲਿਆ 1640 ਗ੍ਰਾਮ ਨਸ਼ੀਲਾ ਪਦਾਰਥ; ਸਪਲਾਈ ਚੇਨ ਦਾ ਪਤਾ ਲਗਾਉਣ ਲਈ ਜਾਂਚ ਸ਼ੁਰੂ

ਅੰਮ੍ਰਿਤਸਰ, 14 ਫਰਵਰੀ : ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਤਾਇਨਾਤ ਕਸਟਮ ਵਿਭਾਗ ਦੀ ਟੀਮ ਨੇ ਨਸ਼ਾ ਤਸਕਰੀ ਵਿਰੁੱਧ ਕਾਰਵਾਈ ਕਰਦਿਆਂ ਬੈਂਕਾਕ ਤੋਂ ਆਏ ਇਕ ਯਾਤਰੀ ਕੋਲੋਂ ਭਾਰੀ ਮਾਤਰਾ ’ਚ ਗਾਂਜਾ ਜ਼ਬਤ ਕੀਤਾ ਹੈ। ਜ਼ਬਤ ਕੀਤੇ ਗਏ 1640 ਗ੍ਰਾਮ ਗਾਂਜੇ ਦੀ ਅੰਤਰਰਾਸ਼ਟਰੀ ਬਾਜ਼ਾਰ ’ਚ ਕੀਮਤ ਲਗਭਗ 1.64 ਕਰੋੜ ਰੁਪਏ ਦੱਸੀ ਜਾ ਰਹੀ ਹੈ।

ਜਾਣਕਾਰੀ ਅਨੁਸਾਰ ਸ਼ੱਕ ਦੇ ਆਧਾਰ ’ਤੇ ਜਦੋਂ ਉਕਤ ਯਾਤਰੀ ਦੇ ਸਾਮਾਨ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ ਤਾਂ ਉਸ ’ਚੋਂ ਨਸ਼ੀਲੇ ਪਦਾਰਥ ਦੀ ਇਹ ਖੇਪ ਬਰਾਮਦ ਹੋਈ। ਕਸਟਮ ਅਧਿਕਾਰੀਆਂ ਨੇ ਤੁਰੰਤ ਕਾਰਵਾਈ ਕਰਦਿਆਂ ਨਸ਼ੀਲੇ ਪਦਾਰਥ ਨੂੰ ਕਬਜ਼ੇ ’ਚ ਲੈ ਲਿਆ ਅਤੇ ਯਾਤਰੀ ਨੂੰ ਹਿਰਾਸਤ ’ਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।

ਜ਼ਿਕਰਯੋਗ ਹੈ ਕਿ ਪਿਛਲੇ ਕੁਝ ਸਮੇਂ ਤੋਂ ਬੈਂਕਾਕ ਅਤੇ ਹੋਰ ਵਿਦੇਸ਼ੀ ਮੁਲਕਾਂ ਤੋਂ ਆਉਣ ਵਾਲੇ ਯਾਤਰੀਆਂ ਦੇ ਸਾਮਾਨ ’ਚੋਂ ਨਸ਼ੀਲੇ ਪਦਾਰਥ ਬਰਾਮਦ ਹੋਣ ਦੀਆਂ ਘਟਨਾਵਾਂ ’ਚ ਵਾਧਾ ਹੋਇਆ ਹੈ। ਵਿਭਾਗ ਹੁਣ ਇਸ ਗੱਲ ਦੀ ਡੂੰਘਾਈ ਨਾਲ ਜਾਂਚ ਕਰ ਰਿਹਾ ਹੈ ਕਿ ਇਹ ਨਸ਼ਾ ਕਿੱਥੋਂ ਲਿਆਂਦਾ ਗਿਆ ਸੀ ਅਤੇ ਪੰਜਾਬ ’ਚ ਇਸ ਦੀ ਸਪਲਾਈ ਕਿੱਥੇ ਹੋਣੀ ਸੀ। ਪੁਲਸ ਅਤੇ ਕਸਟਮ ਵਿਭਾਗ ਵੱਲੋਂ ਇਸ ਗਿਰੋਹ ਦੇ ਹੋਰ ਮੈਂਬਰਾਂ ਦਾ ਪਤਾ ਲਗਾਉਣ ਲਈ ਕਾਰਵਾਈ ਤੇਜ਼ ਕਰ ਦਿੱਤੀ ਗਈ ਹੈ।

Read More : ਪਾਕਿਸਤਾਨ ਤੋਂ ਮੰਗਵਾਈ 111 ਕਰੋੜ ਦੀ ਹੈਰੋਇਨ ਸਮੇਤ 4 ਸਮੱਗਲਰ ਗ੍ਰਿਫ਼ਤਾਰ

Leave a Reply

Your email address will not be published. Required fields are marked *