ਜ਼ਿਲਾ ਪ੍ਰਸ਼ਾਸਨ ਨੇ ਪਸ਼ੂਆਂ ਨੂੰ ਵੀ ਦਰਿਆ ਤੋਂ ਦੂਰ ਰੱਖਣ ਦੀ ਕੀਤੀ ਅਪੀਲ
ਸੰਗਰੂਰ, 5 ਸਤੰਬਰ : ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਘੱਗਰ ਦਰਿਆ ਦੇ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਜ਼ਿਲਾ ਪ੍ਰਸ਼ਾਸਨ ਨੇ ਜ਼ਿਲਾ ਸੰਗਰੂਰ ਦੇ ਪਿੰਡ ਬਨਾਰਸੀ, ਬਾਓਪਰ, ਨਵਾਗਾਓਂ, ਜਸਵੰਤਪੁਰਾ ਉਰਫ ਹੋਤੀਪੁਰ, ਅੰਨਦਾਨਾ, ਸ਼ਾਹਪੁਰਥੇੜੀ, ਚਾਦੂੰ, ਮੰਡਵੀ, ਬੰਗਾਂ, ਖਨੌਰੀ ਕਲਾਂ, ਹਮੀਰਗੜ੍ਹ, ਸੁਰਜਨਭੈਣੀ, ਭੂੰਦੜਭੈਣੀ, ਸਲੇਮਗੜ੍ਹ, ਮਕਰੌੜ ਸਾਹਿਬ, ਫੂਲਦ, ਗਨੌਟਾ, ਘਮੂਰਘਾਟ, ਰਾਮਪੁਰਾ ਗੁਜਰਾਂ, ਹਾਂਡਾ, ਕੁਦਨੀ, ਵਜੀਦਪੁਰ, ਕਬੀਰਪੁਰ, ਕੜੈਲ, ਬੁਸਹਿਰਾ, ਮੂਨਕ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਸੁਰੱਖਿਆ ਦੇ ਮੱਦੇਨਜ਼ਰ ਉਹ, ਖ਼ਾਸ ਤੌਰ ’ਤੇ ਬਜ਼ੁਰਗਾਂ ਅਤੇ ਬੱਚਿਆਂ ਨੂੰ ਲੈ ਕੇ ਉੱਚੀਆਂ ਥਾਂਵਾਂ ’ਤੇ ਚਲੇ ਜਾਣ ਅਤੇ ਆਪਣੇ ਪਸ਼ੂਆਂ ਨੂੰ ਵੀ ਦਰਿਆ ਤੋਂ ਦੂਰ ਉੱਚੀਆਂ ਥਾਂਵਾਂ ‘ਤੇ ਲੈ ਜਾਣ।
ਜ਼ਿਲਾ ਪ੍ਰਸ਼ਾਸਨ ਵੱਲੋਂ ਸਲਾਹਕਾਰੀ ਜਾਰੀ ਕਰਦੇ ਹੋਏ ਇਨ੍ਹਾਂ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ ’ਤੇ ਯਕੀਨ ਨਾ ਕਰਨ ਅਤੇ ਜ਼ਿਲਾ ਪ੍ਰਸ਼ਾਸਨ ਨੂੰ ਪੂਰੀ ਤਰ੍ਹਾਂ ਸਹਿਯੋਗ ਕਰਨ। ਜ਼ਿਲਾ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਉਨ੍ਹਾਂ ਦੀ ਸੁਰੱਖਿਆ ਲਈ 24 ਘੰਟੇ ਹਾਜ਼ਰ ਹਨ।
ਦਰਿਆ ਦੇ ਆਲੇ-ਦੁਆਲੇ ਦੇ ਖੇਤਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ 15 ਸੰਵੇਦਨਸ਼ੀਲ ਥਾਵਾਂ, ਜਿੱਥੇ 2023 ’ਚ ਪਾੜ ਪਿਆ ਸੀ ਅਤੇ ਦਰਿਆ ਦੇ ਨਾਲ ਲੱਗਦੇ ਹੋਰ ਸਥਾਨਾਂ ਦੀ ਪਛਾਣ ਕੀਤੀ ਗਈ ਹੈ, ਜਿੱਥੇ ਜੰਬੋ ਬੈਗਾਂ ਸਮੇਤ ਰੇਤ ਦੀਆਂ ਬੋਰੀਆਂ ਨਾਲ ਦਰਿਆ ਦੇ ਕੰਢਿਆਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਪਿਛਲੇ ਚਾਰ ਦਿਨਾਂ ਤੋਂ ਠੀਕਰੀ ਪਹਿਰੇ ਵੀ ਸ਼ੁਰੂ ਕੀਤੇ ਹੋਏ ਹਨ।
ਡਰੇਨੇਜ਼ ਵਿਭਾਗ, ਮਾਲ ਵਿਭਾਗ, ਮੰਡੀ ਬੋਰਡ ਅਤੇ ਪੰਚਾਇਤ ਵਿਭਾਗ ਦੇ ਕਰਮਚਾਰੀਆਂ, ਸਥਾਨਕ ਪਿੰਡ ਵਾਸੀਆਂ ਸਮੇਤ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਹਨ, ਜੋ ਲਗਾਤਾਰ ਇਨ੍ਹਾਂ ਸੰਵੇਦਨਸ਼ੀਲ ਥਾਵਾਂ ਦੀ ਨਿਗਰਾਨੀ ਕਰ ਰਹੀਆਂ ਹਨ। ਇਸ ਤੋਂ ਇਲਾਵਾ ਰਾਤ ਦੇ ਸਮੇਂ ਦਰਿਆ ਦੇ ਕੰਢਿਆਂ ’ਤੇ ਪੁਲਿਸ ਗਸ਼ਤ ਦੇ ਨਿਰਦੇਸ਼ ਵੀ ਦਿੱਤੇ ਗਏ ਹਨ।
ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਡਰੇਨੇਜ ਵਿਭਾਗ ਨਾਲ 87250-29785 ‘ਤੇ ਜਾਂ ਜ਼ਿਲ੍ਹਾ ਪ੍ਰਸ਼ਾਸਨ ਨਾਲ 01672-234196 ‘ਤੇ ਜਾਂ ਮੂਨਕ ਕੰਟਰੋਲ ਰੂਮ ਨਾਲ 97802-95132 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
ਜਮ੍ਹਾਂਖੋਰੀ ’ਤੇ ਸਖਤ ਪਾਬੰਦੀ, ਉਲੰਘਣਾ ਕਰਨ ’ਤੇ ਹੋਵੇਗੀ ਕਾਰਵਾਈ
ਜ਼ਿਲਾ ਪ੍ਰਸ਼ਾਸਨ ਦੇ ਇਹ ਧਿਆਨ ’ਚ ਆਇਆ ਕਿ ਕੁਝ ਸਟਾਕਿਸਟ ਜ਼ਰੂਰੀ ਵਸਤੂਆਂ ਜਿਵੇਂ ਕਿ ਖਾਣ-ਪੀਣ ਦੀਆਂ ਵਸਤਾਂ, ਪੈਟਰੋਲ, ਡੀਜ਼ਲ, ਚਾਰਾ ਅਤੇ ਹੋਰ ਰੋਜ਼ਾਨਾ ਲੋੜਾਂ ਦੀ ਜਮ੍ਹਾਂਖੋਰੀ ’ਚ ਸ਼ਾਮਲ ਹਨ। ਇਹ ਅਨੈਤਿਕ ਅਭਿਆਸ ਨਕਲੀ ਕੀਮਤਾਂ ’ਚ ਵਾਧੇ, ਕਾਲਾਬਾਜ਼ਾਰੀ ਅਤੇ ਸਪਲਾਈ ਦੀ ਘਾਟ ਵੱਲ ਲੈ ਜਾ ਰਿਹਾ ਹੈ, ਜਿਸ ਨਾਲ ਆਮ ਜਨਤਾ, ਖਾਸ ਕਰ ਕੇ ਸਮਾਜ ਦੇ ਕਮਜ਼ੋਰ ਵਰਗ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੇ ਹਨ।
ਇਸ ਲਈ ਜਨਤਕ ਹਿੱਤਾਂ ਦੀ ਰਾਖੀ ਅਤੇ ਜ਼ਰੂਰੀ ਵਸਤਾਂ ਦੀ ਸੁਚਾਰੂ ਉਪਲਬਧਤਾ ਬਣਾਈ ਰੱਖਣ ਲਈ ਅਮਿਤ ਬੈਂਬੀ, ਪੀ. ਸੀ. ਐੱਸ. ਵਧੀਕ ਜ਼ਿਲਾ ਮੈਜਿਸਟ੍ਰੇਟ, ਸੰਗਰੂਰ ਨੇ ਜ਼ਰੂਰੀ ਵਸਤੂਆਂ ਐਕਟ, 1955, ਆਫ਼ਤ ਪ੍ਰਬੰਧਨ ਐਕਟ, 2005 ਦੀ ਧਾਰਾ 34 (ਐਮ) ਅਤੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਐਕਟ, 2023 ਦੀ ਧਾਰਾ 163 ਦੇ ਤਹਿਤ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਜਮ੍ਹਾਂਖੋਰੀ ’ਤੇ ਸਖ਼ਤ ਪਾਬੰਦੀ ਦੇ ਹੁਕਮ ਦਿੱਤੇ ਹਨ।
ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਵਿਅਕਤੀ, ਵਪਾਰੀ, ਫਰਮ ਜਾਂ ਇਕਾਈ ਨੂੰ ਜ਼ਰੂਰੀ ਵਸਤੂਆਂ ਦਾ ਭੰਡਾਰ ਕਰਨ ਦੀ ਇਜਾਜ਼ਤ ਨਹੀਂ ਹੈ, ਜਿਸ ’ਚ ਸ਼ਾਮਲ ਹਨ ਖਾਣੇ ਅਨਾਜ ਅਤੇ ਵਸਤੂਆਂ, ਚਾਰਾ, ਦੁੱਧ ਅਤੇ ਡੇਅਰੀ ਉਤਪਾਦ, ਪੈਟਰੋਲ ਅਤੇ ਹੋਰ ਬਾਲਣ, ਦਵਾਈਆਂ ਰੋਜ਼ਾਨਾ ਵਰਤੋਂ ਦੀਆਂ ਹੋਰ ਵਸਤੂਆਂ, ਇਨ੍ਹਾਂ ਤੱਕ ਸੀਮਿਤ ਨਹੀਂ।
ਨਾਗਰਿਕ ਜਮ੍ਹਾਂਖੋਰੀ ਮਾਮਲੇ ਦੀ ਰਿਪੋਰਟ ਸਬੰਧਤ ਅਧਿਕਾਰੀਆਂ ਦਿਓ
ਜ਼ਿਲਾ ਖੁਰਾਕ ਅਤੇ ਸਪਲਾਈ ਕੰਟਰੋਲਰ (ਜ਼ਰੂਰੀ ਵਸਤੂਆਂ/ਪੈਟਰੋਲ/ਡੀਜ਼ਲ/ਆਦਿ ਲਈ) ਗੁਰਪ੍ਰੀਤ ਸਿੰਘ ਕੰਗ, ਡੀ. ਐੱਫ. ਐੱਸ. ਸੀ. ਸੰਗਰੂਰ ਮੋ: 97813-30180, ਮੁਕੇਸ਼ ਗਰਗ ਏ. ਐੱਫ. ਐੱਸ. ਓ. ਸੰਗਰੂਰ ਮੋ: 94172-23481,
ਪਸ਼ੂ ਪਾਲਣ ਵਿਭਾਗ (ਪਸ਼ੂ ਪਾਲਣ ਸੇਵਾਵਾਂ ਲਈ)-ਡਾ. ਸੁਖਵਿੰਦਰ ਸਿੰਘ, ਡੀਡੀ, ਮੋ: 98725-01482, ਡਾ. ਪਰਮਿੰਦਰ ਸਿੰਘ, ਵੀਓ, ਮੋ: 95015-64600,
ਮੰਡੀ ਬੋਰਡ (ਮੰਡੀ ਨਾਲ ਸਬੰਧਤ ਸਬਜ਼ੀਆਂ/ਫਲਾਂ ਆਦਿ ਲਈ) ਜਸਪਾਲ ਸਿੰਘ ਘੁੰਮਣ ਡੀ. ਐੱਮ. ਓ ਸੰਗਰੂਰ ਮੋ: 97791-00094, ਨਰਿੰਦਰਪਾਲ, ਸਕੱਤਰ ਐਮਸੀ, ਸੰਗਰੂਰ ਮੋ: 99148-00600,
ਮਾਰਕਫੈੱਡ ਅਤੇ ਮਿਲਕਫੈੱਡ (ਪਸ਼ੂਆਂ ਲਈ ਫੀਡ) ਵਿਸ਼ਾਲ ਗੁਪਤਾ, ਡੀਐਮ, ਮੋ: 98768-22092; ਸ਼੍ਰੀ ਅਮਰਿੰਦਰ ਵਰਮਾ, ਐੱਫ. ਐੱਸ. ਓ. ਮੋ: 98769-64703,
ਸਿਹਤ ਵਿਭਾਗ ਲਈ ਅਸ਼ੋਕ ਕੁਮਾਰ, ਜ਼ਿਲਾ ਫਾਰਮੇਸੀ ਅਫ਼ਸਰ ਮੋ: 94170-35001,
ਮਾਮਲੇ ਦੀ ਗੰਭੀਰਤਾ ਨੂੰ ਧਿਆਨ ’ਚ ਰੱਖਦੇ ਹੋਏ ਇਹ ਹੁਕਮ ਇਕ ਪਾਸਾ ਪਾਸ ਕੀਤਾ ਗਿਆ ਹੈ ਅਤੇ ਕਾਨੂੰਨ ਦੇ ਉਪਬੰਦਾਂ ਅਨੁਸਾਰ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜ਼ਰੂਰੀ ਵਸਤਾਂ ਦੀ ਸੁਚਾਰੂ ਸਪਲਾਈ ਅਤੇ ਨਿਰਪੱਖ ਵੰਡ ਨੂੰ ਯਕੀਨੀ ਬਣਾਉਣ ਲਈ ਜਨਤਾ ਨੂੰ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ ਗਈ ਹੈ।
Read More : ਦੇਸ਼ ਦਾ ਮਾਣ ਹੈ ਪੰਜਾਬ : ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ