ਸੈਲੂਨ

ਸੈਲੂਨ ਤੋਂ ਘਰ ਜਾ ਰਹੀ ਕੁੜੀ ਦਾ ਗੋਲੀ ਮਾਰ ਕੇ ਕਤਲ

ਤਰਨਤਾਰਨ, 20 ਦਸੰਬਰ : ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ-54 ’ਤੇ ਮੌਜੂਦ ਪਿੰਡ ਰਸੂਲਪੁਰ ਅੱਡੇ ਵਿਖੇ ਸ਼ਨੀਵਾਰ ਸ਼ਾਮ ਉਸ ਵੇਲੇ ਇਕ ਕੁੜੀ ਨੂੰ 2 ਵਿਅਕਤੀਆਂ ਵੱਲੋਂ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਜਦੋਂ ਉਹ ਸੈਲੂਨ ਤੋਂ ਛੁੱਟੀ ਕਰ ਕੇ ਆਪਣੇ ਘਰ ਜਾਣ ਲਈ ਆਟੋ ਦਾ ਇੰਤਜ਼ਾਰ ਕਰ ਰਹੀ ਸੀ। ਇਸ ਘਟਨਾ ਦੀ ਸੂਚਨਾ ਮਿਲਣ ਤੋਂ ਤੁਰੰਤ ਬਾਅਦ ਵੱਡੀ ਗਿਣਤੀ ਵਿਚ ਪੁਲਸ ਕਰਮਚਾਰੀ ਮੌਕੇ ’ਤੇ ਪੁੱਜੇ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਜਾਣਕਾਰੀ ਅਨੁਸਾਰ ਨਵਰੂਪ ਕੌਰ (23) ਪੁੱਤਰੀ ਮੰਗਲ ਸਿੰਘ ਨਿਵਾਸੀ ਪਿੰਡ ਬਨਵਾਲੀਪੁਰ ਨੇ ਬੀਤੇ ਕੁਝ ਦਿਨ ਪਹਿਲਾਂ ਹੀ ਤਰਨ ਤਾਰਨ ਸ਼ਹਿਰ ਦੇ ਇਕ ਸੈਲੂਨ ਵਿਚ ਕੰਮ ਕਰਨਾ ਸ਼ੁਰੂ ਕੀਤਾ ਸੀ। ਜਦੋਂ ਸ਼ਾਮ ਕਰੀਬ 5.30 ਵਜੇ ਨੌਕਰੀ ਤੋਂ ਛੁੱਟੀ ਕਰ ਕੇ ਆਪਣੇ ਪਿੰਡ ਬਨਵਾਲੀਪੁਰ ਜਾਣ ਲਈ ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ ਉੱਪਰ ਮੌਜੂਦ ਪਿੰਡ ਰਸੂਲਪੁਰ ਵਿਖੇ ਆਟੋ ਦਾ ਇੰਤਜ਼ਾਰ ਕਰ ਰਹੀ ਸੀ ਤਾਂ ਅਚਾਨਕ ਇਸ ਦੌਰਾਨ ਇਕ ਮੋਟਰਸਾਈਕਲ ਸਵਾਰ 2 ਨੌਜਵਾਨ ਆਏ, ਜਿਨ੍ਹਾਂ ਨੇ ਨਵਰੂਪ ਕੌਰ ਦੇ ਸਿਰ ਵਿਚ ਗੋਲੀ ਮਾਰ ਦਿੱਤੀ।

ਇਸ ਤੋਂ ਬਾਅਦ ਦੋਵੇਂ ਮੁਲਜ਼ਮ ਮੌਕੇ ਤੋਂ ਫਰਾਰ ਹੋਣ ਵਿਚ ਕਾਮਯਾਬ ਹੋ ਗਏ। ਜ਼ਖਮੀ ਨਵਰੂਪ ਕੌਰ ਨੂੰ ਤਰਨ ਤਾਰਨ ਦੇ ਇਕ ਹਸਪਤਾਲ ਵਿਚ ਲਿਜਾਇਆ ਗਿਆ, ਜਿਥੇ ਉਸ ਦੀ ਮੌਤ ਹੋ ਗਈ। ਨਵਰੂਪ ਕੌਰ ਦੇ ਪਿਤਾ ਮੰਗਲ ਸਿੰਘ ਨੇ ਦੱਸਿਆ ਕਿ ਪਿੰਡ ਦੇ ਹੀ ਨੌਜਵਾਨ ਅਰਜੁਨ ਸਿੰਘ ਅਤੇ ਉਸ ਦੇ ਸਾਥੀ ਨੇ ਮੇਰੀ ਬੇਟੀ ਨੂੰ, ਜੋ ਪਹਿਲਾਂ ਵੀ ਉਸ ਨੂੰ ਤੰਗ-ਪ੍ਰੇਸ਼ਾਨ ਕਰਦੇ ਸਨ, ਵੱਲੋਂ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ। ਪਿਤਾ ਨੇ ਮੁਲਜ਼ਮਾਂ ਖਿਲਾਫ ਸਖਤ ਕਾਰਵਾਈ ਦੀ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ।

ਇਸ ਸਬੰਧੀ ਡੀ. ਐੱਸ. ਪੀ. ਡਿਟੈਕਟਿਵ ਜਗਜੀਤ ਸਿੰਘ ਅਤੇ ਡੀ. ਐੱਸ.ਪੀ. ਗੋਇੰਦਵਾਲ ਅਤੁਲ ਸੋਨੀ ਨੇ ਦੱਸਿਆ ਕਿ ਇਸ ਮਾਮਲੇ ਸਬੰਧੀ ਪੁਲਸ ਵੱਲੋਂ ਥਾਣਾ ਸਦਰ ਤਰਨ ਤਾਰਨ ਵਿਖੇ ਪਰਚਾ ਦਰਜ ਕਰਦੇ ਹੋਏ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

Read More : ਲੜਾਈ ਛੁਡਵਾਉਣ ਗਏ ਨੌਜਵਾਨ ਦਾ ਕਤਲ

Leave a Reply

Your email address will not be published. Required fields are marked *