Gangster Goldie Brar

ਪੁਲਿਸ ਰਿਮਾਂਡ ਦੌਰਾਨ ਗੋਲਡੀ ਬਰਾੜ ਦੇ ਪਿਤਾ ਦੀ ਸਿਹਤ ਵਿਗੜੀ ; ਹਸਪਤਾਲ ਦਾਖ਼ਲ

ਬਠਿੰਡਾ, 1 ਫਰਵਰੀ : ਗੈਂਗਸਟਰ ਗੋਲਡੀ ਬਰਾੜ ਦੇ ਪਿਤਾ ਸ਼ਮਸ਼ੇਰ ਸਿੰਘ ਦੀ ਪੁਲਿਸ ਰਿਮਾਂਡ ਦੌਰਾਨ ਸਿਹਤ ਖ਼ਰਾਬ ਹੋਣ ਦੀ ਖ਼ਬਰ ਸਾਹਮਣੇ ਆਈ ਹੈ।

ਦੱਸਿਆ ਜਾ ਰਿਹਾ ਹੈ ਕਿ ਪੇਟ ਵਿੱਚ ਤੇਜ਼ ਦਰਦ ਦੀ ਸ਼ਿਕਾਇਤ ਤੋਂ ਬਾਅਦ ਉਨ੍ਹਾਂ ਨੂੰ ਬਠਿੰਡਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਮੈਡੀਕਲ ਚੈੱਕਅਪ ਲਈ ਲਿਆਂਦਾ ਗਿਆ, ਜਿੱਥੇ ਡਾਕਟਰਾਂ ਵੱਲੋਂ ਉਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਅੰਮ੍ਰਿਤਸਰ ਤੋਂ ਸ਼ਮਸ਼ੇਰ ਸਿੰਘ ਅਤੇ ਉਨ੍ਹਾਂ ਦੀ ਪਤਨੀ (ਗੋਲਡੀ ਬਰਾੜ ਦੀ ਮਾਤਾ) ਨੂੰ ਗ੍ਰਿਫ਼ਤਾਰ ਕੀਤਾ ਸੀ। ਫਿਲਹਾਲ ਸ਼ਮਸ਼ੇਰ ਸਿੰਘ ਪੁਲਿਸ ਰਿਮਾਂਡ ‘ਤੇ ਹਨ ਅਤੇ ਪੁਲਿਸ ਦੀ ਨਿਗਰਾਨੀ ਹੇਠ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

Read More : ਬਜਟ ਆਰਥਿਕ ਤੇ ਸਿਆਸੀ ਦੂਰਅੰਦੇਸ਼ੀ ਦੀ ਕਸੌਟੀ ’ਤੇ ਖ਼ਰਾ ਨਹੀਂ : ਚਿਦਾਂਬਰਮ

Leave a Reply

Your email address will not be published. Required fields are marked *