employee union

ਸਰਕਾਰ ਨੇ ਨਹੀਂ ਭੇਜੀ ਗ੍ਰਾਂਟ : ਪੰਜਾਬੀ ਯੂਨੀਵਰਸਿਟੀ ਮੁਲਾਜ਼ਮ ਤਨਖਾਹਾਂ ਤੋਂ ਵਾਂਝੇ

ਕਰਮਚਾਰੀ ਸੰਘ ਵੱਲੋਂ ਸਰਕਾਰ ਖ਼ਿਲਾਫ਼ ਤਿੱਖਾ ਸੰਘਰਸ਼ ਉਲੀਕਣ ਦੀ ਤਿਆਰੀ ਸ਼ੁਰੂ

ਪਟਿਆਲਾ, 18 ਅਗਸਤ : ਸਿੱਖਿਆ ਦੇ ਖੇਤਰ ’ਚ ਆਪਣਾ ਅਹਿਮ ਯੋਗਦਾਨ ਪਾਉਣ ਵਾਲੀ ਪੰਜਾਬੀ ਯੂਨੀਵਰਸਿਟੀ ਦਾ ਭਵਿੱਖ ਖ਼ਤਰੇ ’ਚ ਘਿਰ ਗਿਆ ਹੈ। ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਦੇ ਦਾਅਵਿਆਂ ਦੀ ਪੋਲ ਖੁੱਲ੍ਹਦੀ ਨਜ਼ਰ ਆ ਰਹੀ ਹੈ। ਅਗਸਤ ਮਹੀਨੇ ਦਾ ਅੱਧ ਸਮਾਂ ਲੰਘਣ ਉਪਰੰਤ ਵੀ ਪੰਜਾਬ ਸਰਕਾਰ ਵੱਲੋਂ ਤਨਖਾਹਾਂ ਲਈ ਬਜਟ ’ਚ ਪਾਸ ਕੀਤੀ ਗ੍ਰਾਂਟ ਯੂਨੀਵਰਸਿਟੀ ਨੂੰ ਨਹੀਂ ਭੇਜੀ ਗਈ, ਜਿਸ ਕਾਰਨ ਅਜੇ ਤੱਕ ਤਨਖਾਹਾਂ ਨਹੀਂ ਮਿਲ ਸਕੀਆਂ ਹਨ।

ਰੋਸ ਵਜੋਂ ਪਿਛਲੇ ਕਈ ਦਿਨਾਂ ਤੋਂ ਯੂਨੀਵਰਸਿਟੀ ਕਰਮਚਾਰੀ ਸੰਘ ਦੇ ਆਗੂਆਂ ਰਾਜਿੰਦਰ ਸਿੰਘ ਬਾਗੜੀਆਂ, ਗੁਰਜੀਤ ਸਿੰਘ ਗੋਪਾਲਪੁਰੀ, ਪ੍ਰਕਾਸ਼ ਸਿੰਘ ਧਾਲੀਵਾਲ, ਜਗਤਾਰ ਸਿੰਘ, ਸ਼ਰਨਦੀਪ ਕੌਰ, ਤੇਜਿੰਦਰ ਸਿੰਘ ਵੱਲੋਂ ਰਜਿਸਟਰਾਰ ਦਫ਼ਤਰ ਵਿਖੇ ਤਨਖਾਹਾਂ ਜਾਰੀ ਕਰਾਉਣ ਨੂੰ ਲੈ ਕੇ ਧਰਨਾ ਲਾਇਆ ਹੋਇਆ ਹੈ। ਆਗੂਆਂ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਪੰਜਾਬੀ ਯੂਨੀਵਰਸਿਟੀ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ।

ਯੂਨੀਵਰਸਿਟੀ ਸਿਰ 150 ਕਰੋੜ ਰੁਪਏ ਦਾ ਕਰਜ਼ਾ ਸਿੱਖਿਆ ਦੇ ਮੰਦਰ ਉੱਪਰ ਸਵਾਲੀਆ ਨਿਸ਼ਾਨ ਹੈ। ਇਲਾਕੇ ਦੇ ਗ਼ਰੀਬ ਵਿਦਿਆਰਥੀਆਂ ਲਈ ਮਸੀਹੇ ਦੇ ਤੌਰ ’ਤੇ ਕੰਮ ਕਰ ਰਹੀ ਪੰਜਾਬੀ ਯੂਨੀਵਰਸਿਟੀ ਨੂੰ ਆਰਥਿਕ ਪੱਖੋਂ ਮਜ਼ਬੂਤ ਕਰਨ ਦੀ ਵਿਸ਼ੇਸ਼ ਲੋੜ ਹੈ। ਪੰਜਾਬ ਸਰਕਾਰ ਦੀ ਨਿਖੇਧੀ ਕਰਦਿਆਂ ਯੂਨੀਵਰਸਿਟੀ ਕਰਮਚਾਰੀ ਸੰਘ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਆਉਣ ਵਾਲੇ ਦਿਨਾਂ ’ਚ ਪੰਜਾਬੀ ਯੂਨੀਵਰਸਿਟੀ ਆਉਣ ਵਾਲੇ ਸਰਕਾਰੀ ਮੰਤਰੀਆਂ, ਅਹੁਦੇਦਾਰਾਂ ਦਾ ਕਾਲੀਆਂ ਝੰਡੀਆਂ ਦਿੱਖਾ ਕੇ ਬਾਈਕਾਟ ਕੀਤਾ ਜਾਵੇਗਾ।

Read More : ਪਿਸਤੌਲ ’ਚੋਂ ਚੱਲੀ ਗੋਲੀ, 12 ਸਾਲ ਦੇ ਬੱਚੇ ਦੀ ਮੌਤ

Leave a Reply

Your email address will not be published. Required fields are marked *