ਚੰਡੀਗੜ੍ਹ, 29 ਦਸੰਬਰ : ਪੰਜਾਬ ਸਰਕਾਰ ਵੱਲੋਂ ਗਰਭਵਤੀ ਔਰਤਾਂ ਤੇ ਦੁੱਧ ਪਿਆਉਣ ਵਾਲੀਆਂ ਮਾਵਾਂ ਨੂੰ ਚਾਲੂ ਵਿੱਤੀ ਸਾਲ ਦੌਰਾਨ 26.06 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ।
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਰਕਾਰ ਵੱਲੋਂ ਪਹਿਲੇ ਬੱਚੇ ਦੇ ਜਨਮ ’ਤੇ ਲਾਭਪਾਤਰੀ ਔਰਤਾਂ ਨੂੰ 5000 ਰੁਪਏ ਦੀ ਮਾਲੀ ਸਹਾਇਤਾ ਦਿੱਤੀ ਜਾਂਦੀ ਹੈ। ਇਹ ਰਕਮ ਦੋ ਕਿਸ਼ਤਾਂ ’ਚ ਅਦਾ ਕੀਤੀ ਜਾਂਦੀ ਹੈ, ਜਿਸ ’ਚ ਪਹਿਲੀ ਕਿਸ਼ਤ 3000 ਰੁਪਏ ਤੇ ਦੂਜੀ ਕਿਸ਼ਤ 2000 ਰੁਪਏ ਦੀ ਹੁੰਦੀ ਹੈ।
ਉਨ੍ਹਾਂ ਦੱਸਿਆ ਕਿ ਦੂਜੇ ਬੱਚੇ ਦੇ ਜਨਮ ’ਤੇ ਜੇ ਦੂਜਾ ਬੱਚਾ ਕੁੜੀ ਹੋਵੇ ਤਾਂ ਸਰਕਾਰ ਵੱਲੋਂ 6000 ਰੁਪਏ ਦੀ ਮਾਲੀ ਸਹਾਇਤਾ ਇਕ ਹੀ ਕਿਸ਼ਤ ’ਚ ਪ੍ਰਦਾਨ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਮੌਜੂਦਾ ਵਿੱਤੀ ਸਾਲ ਦੌਰਾਨ ਹੁਣ ਤੱਕ 69,110 ਗਰਭਵਤੀ ਅਤੇ ਦੁੱਧ ਪਿਆਉਣ ਵਾਲੀਆਂ ਮਾਵਾਂ ਨੂੰ ਵਿੱਤੀ ਸਹਾਇਤਾ ਦਿੱਤੀ ਜਾ ਚੁੱਕੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿੱਤੀ ਸਾਲ 2025-26 ਦੌਰਾਨ 1.14 ਲੱਖ ਲਾਭਪਾਤਰੀ ਔਰਤਾਂ ਨੂੰ ਇਸ ਸਕੀਮ ਅਧੀਨ ਕਵਰ ਕਰਨ ਦਾ ਟੀਚਾ ਨਿਰਧਾਰਤ ਕੀਤਾ ਗਿਆ ਹੈ।
Read More : ਪੰਜਾਬ ਸਰਕਾਰ ਨੇ ਗੁਰਦਾਸਪੁਰ ’ਚ ਕ੍ਰਿਸਮਸ ਸਬੰਧੀ ਕਰਵਾਇਆ ਸੂਬਾ ਪੱਧਰੀ ਸਮਾਗਮ
