Sunil Jakhar

ਲੋਕਾਂ ਤੋਂ ਜਿਉਣ ਦਾ ਮੁੱਢਲਾ ਅਧਿਕਾਰ ਖੋਹ ਰਹੀ ਸਰਕਾਰ : ਸੁਨੀਲ ਜਾਖੜ

ਚੰਡੀਗੜ੍ਹ, 28 ਜਨਵਰੀ : ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਰਾਜ ਵਿਚ ਲਗਾਤਾਰ ਵਿਗੜਦੀ ਜਾ ਰਹੀ ਅਮਨ ਕਾਨੂੰਨ ਦੀ ਸਥਿਤੀ ’ਤੇ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਸਵਾਲ ਕੀਤਾ ਕਿ ਇਨ੍ਹਾਂ ਸਭ ਹਾਲਾਤਾਂ ’ਚ ਪੰਜਾਬ ਸਰਕਾਰ ਕਿੱਥੇ ਹੈ।

ਉਨ੍ਹਾਂ ਕਿਹਾ ਕਿ ਡੇਰਾ ਬਾਬਾ ਨਾਨਕ ਵਿਚ ਇਕ ਦਵਾਈਆਂ ਵੇਚਣ ਵਾਲੇ ਦੁਕਾਨਦਾਰ ਦੀ ਗੋਲੀਆਂ ਮਾਰ ਕੇ ਹੱਤਿਆ ਦੀ ਦੁਖਦਾਈ ਘਟਨਾ ਤੋਂ ਬਾਅਦ ਮੋਹਾਲੀ ’ਚ ਐੱਸ.ਐੱਸ.ਪੀ. ਦਫ਼ਤਰ ਦੇ ਬਾਹਰ ਇਕ ਵਿਅਕਤੀ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ।

ਡੇਰਾ ਬਾਬਾ ਨਾਨਕ ’ਚ ਜਿਸ ਦਾ ਦਿਨ ਦਿਹਾੜੇ ਕਤਲ ਹੋਇਆ ਹੈ, ਉਸ ’ਤੇ ਇਕ ਵਾਰ ਪਹਿਲਾਂ ਵੀ ਹਮਲਾ ਹੋ ਚੁੱਕਿਆ ਸੀ ਜਦਕਿ ਮੋਹਾਲੀ ’ਚ ਐੱਸ.ਐੱਸ.ਪੀ. ਦਫ਼ਤਰ ਦੇ ਬਾਹਰ ਹੀ ਅਪਰਾਧੀਆਂ ਵੱਲੋਂ ਵਾਰਦਾਤ ਕਰਨਾ ਦੱਸਦਾ ਹੈ ਕਿ ਅਪਰਾਧੀਆਂ ’ਚ ਸਰਕਾਰ ਦਾ ਡਰ ਹੁਣ ਬਿਲਕੁਲ ਖ਼ਤਮ ਹੋ ਗਿਆ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਮੁਹਾਜ਼ ’ਤੇ ਫੇਲ੍ਹ ਹੈ ਪਰ ਅਮਨ ਕਾਨੂੰਨ ਦੀ ਸਥਿਤੀ ’ਤੇ ਇਸ ਸਰਕਾਰ ਦੀ ਅਸਫਲਤਾ ਲੋਕਾਂ ਤੋਂ ਜਿਉਣ ਦਾ ਮੁੱਢਲਾ ਅਧਿਕਾਰ ਹੀ ਖੋਹ ਰਹੀ ਹੈ। ਅੱਜ ਪੰਜਾਬ ’ਚ ਕੋਈ ਵੀ ਸੁਰੱਖਿਅਤ ਨਹੀਂ ਹੈ।

ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਦੇ ਲੋਕ ਇਕ ਡਰ ਤੇ ਸਹਿਮ ਵਿਚ ਜੀਵਨ ਜਿਉਣ ਲਈ ਮਜਬੂਰ ਹੋ ਰਹੇ ਹਨ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ ਲੋਕਾਂ ਪ੍ਰਤੀ ਆਪਣੀ ਜਵਾਬਦੇਹੀ ਨੂੰ ਸਮਝਣ ਤੇ ਅਮਨ ਕਾਨੂੰਨ ਦੀ ਸਥਿਤੀ ਸਬੰਧੀ ਕੋਈ ਉਪਰਾਲਾ ਕਰਨ।

Read More : ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਕੋਠੀ ’ਤੇ ਈ.ਡੀ. ਦੀ ਰੇਡ

Leave a Reply

Your email address will not be published. Required fields are marked *