permission

ਭਾਰਤ ਸਰਕਾਰ ਨੇ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣ ਦੀ ਦਿੱਤੀ ਮਨਜ਼ੂਰੀ

ਨਵੀ ਦਿੱਲੀ, 2 ਅਕਤੂਬਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਹਰ ਸਾਲ ਦੀ ਤਰ੍ਹਾਂ ਜਨਮ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਮਨਾਉਣ ਲਈ ਜਾਣ ਵਾਲੇ ਭਾਰਤੀ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਭਾਰਤ ਸਰਕਾਰ ਵਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ।

ਸੂਤਰਾਂ ਅਨੁਸਾਰ ਮਿਲੀ ਜਾਣਕਾਰੀ ਅਨੁਸਾਰ ਪਹਿਲਗਾਮ ਹਮਲੇ ਤੋਂ ਬਾਅਦ ਭਾਰਤ ਪਾਕਿਸਤਾਨ ਦੇਸ਼ਾਂ ਦਰਮਿਆਨ ਆਪਸੀ ਤਾਲੁਕਾਤ ਸੰਬੰਧ ਸਭ ਖ਼ਤਮ ਹੋ ਚੁੱਕੇ ਸਨ ਤੇ ਇਸ ਦੇ ਦੌਰਾਨ ਹੀ ਭਾਰਤ ਪਾਕਿਸਤਾਨ ਦੇਸ਼ਾਂ ਦਰਮਿਆਨ ਆਉਣ ਜਾਣ ਵਾਲੇ ਹਰੇਕ ਧਰਮਾਂ ਦੇ ਜਥਿਆਂ ’ਤੇ ਵੀ ਰੋਕ ਲਗਾ ਦਿੱਤੀ ਗਈ ਸੀ।

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਨਵੰਬਰ 2025 ਵਿਚ ਮਨਾਉਣ ਜਾਣ ਵਾਲੀਆਂ ਸੰਗਤਾਂ ਨੂੰ ਭਾਰਤ ਤੋਂ ਅਟਾਰੀ ਸਰਹੱਦ ਰਸਤੇ 10 ਦਿਨਾਂ ਵੀਜ਼ਾ ਭਾਰਤ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਤੋਂ ਵੀਜ਼ਾ ਲੈ ਕੇ ਜਾਣ ਲਈ ਮਨਜ਼ੂਰੀ ਭਾਰਤ ਸਰਕਾਰ ਵਲੋਂ ਦੇ ਦਿੱਤੀ ਗਈ ਹੈ।

Read More : ਸਿੱਖਿਆ ਮੰਤਰੀ ਬੈਂਸ ਨੇ ਹਵਾਈ ਸੈਨਾ ਮੁਖੀ ਨੂੰ ਲਿਖਿਆ ਪੱਤਰ

Leave a Reply

Your email address will not be published. Required fields are marked *