ਲੁਧਿਆਣਾ, 5 ਅਗਸਤ : ਨਵੇਂ ਅਰਬਨ ਅਸਟੇਟ ਬਣਾਉਣ ਦੀ ਯੋਜਨਾ ਦੇ ਅਧੀਨ ਲਾਗੂ ਕੀਤੀ ਗਈ ਲੈਂਡ ਪੂਲਿੰਗ ਪਾਲਿਸੀ ਨੂੰ ਲੈ ਕੇ ਕਿਸਾਨਾਂ ਵਲੋਂ ਕੀਤੇ ਜਾ ਰਹੇ ਸੂਬਾ ਸਰਕਾਰ ਦੇ ਵਿਰੋਧ ਵਿਚਕਾਰ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਵੱਡਾ ਦੋਸ਼ ਲਗਾਇਆ ਹੈ।
ਇਸ ਸਬੰਧ ’ਚ ਬਿੱਟੂ ਦਾ ਕਹਿਣਾ ਹੈ ਕਿ ਸਰਕਾਰ ਵਲੋਂ ਜਾਰੀ ਕੀਤੀ ਗਈ ਲੈਂਡ ਪੂਲਿੰਗ ਪਾਲਿਸੀ ਦੀ ਆੜ ’ਚ ਹਜ਼ਾਰਾਂ ਏਕੜ ਉਪਜਾਊ ਜ਼ਮੀਨ ਖੋਹਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਯੋਜਨਾ ਦਾ ਪੰਜਾਬ ’ਚ ਕਿਸਾਨਾਂ ਵਲੋਂ ਭਾਰੀ ਵਿਰੋਧ ਕੀਤਾ ਜਾ ਰਿਹਾ ਹੈ ਜਿਸ ਕਾਰਨ ਸਰਕਾਰ ਵਲੋਂ ਪੁਲਸ ਦੀ ਮਦਦ ਨਾਲ ਜ਼ਮੀਨ ਮਾਲਕਾਂ ’ਤੇ ਸਹਿਮਤੀ ਦੇਣ ਦਾ ਦਬਾਅ ਬਣਾਉਣਾ ਸ਼ੁਰੂ ਕਰ ਦਿੱਤਾ ਹੈ।
ਬਿੱਟੂ ਨੇ ਦਾਅਵਾ ਕਿ ਲੁਧਿਆਣਾ ’ਚ ਸੀਨੀਅਰ ਪੁਲਸ ਅਧਿਕਾਰੀਆਂ ਵਲੋਂ ਜ਼ਮੀਨ ਮਾਲਕਾਂ ਨੂੰ ਆਫਿਸ ’ਚ ਬੁਲਾ ਕੇ ਬਿਠਾਇਆ ਹੋਇਆ ਹੈ, ਜਿਨ੍ਹਾਂ ਲੋਕਾਂ ਨੂੰ ਲੈਂਡ ਪੂÇਲਿੰਗ ਪਾਲਿਸੀ ਤਹਿਤ ਜ਼ਮੀਨ ਦੇਣ ਦੀ ਸਹਿਮਤੀ ਨਾ ਦੇਣ ’ਤੇ ਪੁਲਸ ਕੇਸ ਦਰਜ ਕਰਨ ਦੀ ਧਮਕੀ ਦਿੱਤੀ ਜਾ ਰਹੀ ਹੈ।
ਬਿੱਟੂ ਨੇ ਚਿਤਾਵਨੀ ਦਿੱਤੀ ਕਿ ਪੰਜਾਬ ਦੇ ਲੋਕਾਂ ਨਾਲ ਇਸ ਤਰ੍ਹਾਂ ਦੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਆਉਣ ਵਾਲੇ ਦਿਨਾਂ ’ਚ ਕਿਸਾਨਾਂ ਤੋਂ ਇਲਾਵਾ ਪਬਲਿਕ ਦੇ ਨਾਲ ਮਿਲ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਵਿਰੋਧ ਤੇਜ਼ ਕੀਤਾ ਜਾਵੇਗਾ।
Read More : ਡੇਢ ਕੁਇੰਟਲ ਭੁੱਕੀ ਦੇ ਮਾਮਲੇ ’ਚ ਵਿਅਕਤੀ ਨੂੰ 10 ਸਾਲ ਕੈਦ