ਅਧਿਆਪਕ

ਸਰਕਾਰੀ ਸਕੂਲ ਦੇ ਅਧਿਆਪਕ ਦਾ ਦਿਹਾਂਤ

ਗਊਸ਼ਾਲਾ ਜਾਂਦੇ ਸਮੇਂ ਰਸਤੇ ਵਿਚ ਪਿਆ ਦੌਰਾ

ਫ਼ਿਰੋਜ਼ਪੁਰ, 17 ਮਾਰਚ : ਬਲਾਕ ਮਮਦੋਟ ਅਧੀਨ ਆਉਂਦੇ ਸਰਕਾਰੀ ਮਿਡਲ ਸਕੂਲ ਜੋਧਪੁਰ ਵਿਖੇ ਅੰਗਰੇਜ਼ੀ ਵਿਸ਼ੇ ਦੇ ਅਧਿਆਪਕ ਵਜੋਂ ਸੇਵਾਵਾਂ ਨਿਭਾ ਰਹੇ ਰਜਨੀਸ਼ ਗਰੋਵਰ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ। ਉਨ੍ਹਾਂ ਦੇ ਅਚਾਨਕ ਸਦੀਵੀ ਵਿਛੋੜੇ ਕਾਰਨ ਫਿਰੋਜ਼ਪੁਰ ਦੇ ਸਿੱਖਿਆ ਜਗਤ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।

ਜਾਣਕਾਰੀ ਅਨੁਸਾਰ ਰਜਨੀਸ਼ ਗਰੋਵਰ ਰੋਜ਼ਾਨਾ ਦੀ ਤਰ੍ਹਾਂ ਸਵੇਰੇ ਆਪਣੇ ਘਰ ਤੋਂ ਗਊਸ਼ਾਲਾ ਜਾ ਰਹੇ ਸਨ। ਅਜੇ ਉਹ ਰਸਤੇ ਵਿੱਚ ਹੀ ਸਨ ਕਿ ਉਨ੍ਹਾਂ ਨੂੰ ਅਚਾਨਕ ਦਿਲ ਦਾ ਦੌਰਾ ਪੈ ਗਿਆ। ਉਨ੍ਹਾਂ ਨੂੰ ਤੁਰੰਤ ਇਲਾਜ ਵਾਸਤੇ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ, ਪਰ ਅਫ਼ਸੋਸ ਕਿ ਉੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਰਜਨੀਸ਼ ਗਰੋਵਰ ਨਾ ਸਿਰਫ਼ ਇੱਕ ਕੁਸ਼ਲ ਅਧਿਆਪਕ ਸਨ, ਬਲਕਿ ਉਹ ਬੀ.ਐਲ.ਓ. (BLO) ਵਜੋਂ ਵੀ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾ ਰਹੇ ਸਨ। ਉਨ੍ਹਾਂ ਦੇ ਅਚਾਨਕ ਚਲੇ ਜਾਣ ਨਾਲ ਸਕੂਲੀ ਸਟਾਫ਼, ਵਿਦਿਆਰਥੀਆਂ ਅਤੇ ਇਲਾਕਾ ਨਿਵਾਸੀਆਂ ਵਿੱਚ ਭਾਰੀ ਸੋਗ ਪਾਇਆ ਜਾ ਰਿਹਾ ਹੈ। ਵੱਖ-ਵੱਖ ਅਧਿਆਪਕ ਜਥੇਬੰਦੀਆਂ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

Read More : ਸਾਬਕਾ ਕਾਂਗਰਸੀ ਵਿਧਾਇਕ ਜੱਸੀ ਖੰਗੂੜਾ ਨੂੰ 2 ਸਾਲ ਦੀ ਸਜ਼ਾ

Leave a Reply

Your email address will not be published. Required fields are marked *