ਮੋਗਾ, 28 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਸਰਕਾਰ ਵੱਲੋਂ ਸੂਬੇ ਵਿਚ ਜਿੱਥੇ ਬੁਨਿਆਦੀ ਢਾਂਚੇ ਨੂੰ ਮਜ਼ਬੂਤੀ ਦਿੱਤੀ ਜਾ ਰਹੀ ਹੈ, ਉੱਥੇ ਹੀ ਦੂਜੇ ਪਾਸੇ ਸਰਕਾਰ ਖੇਡਾਂ ਦਾ ਕਾਇਆ-ਕਲਪ ਕਰਨ ਦੀ ਦਿਸ਼ਾ ਵਿਚ ਕੰਮ ਕਰ ਰਹੀ ਹੈ।
ਮੁੱਖ ਮੰਤਰੀ ਅੱਜ ਸ਼ਹੀਦ ਲਾਲਾ ਲਾਜਪਤ ਰਾਏ ਦੇ ਜਨਮ ਦਿਹਾੜੇ ਦੇ ਮੌਕੇ ’ਤੇ ਮੋਗਾ ਦੇ ਪਿੰਡ ਢੁੱਡੀਕੇ ਵਿਚ ਖੇਡ ਮੇਲੇ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਢੁੱਡੀਕੇ ਪਿੰਡ ਨੂੰ ਇਕ ਆਦਰਸ਼ ਪਿੰਡ ਬਣਾਇਆ ਜਾਵੇਗਾ, ਜੋ ਹੋਰਨਾਂ ਪਿੰਡਾਂ ਲਈ ਪ੍ਰੇਰਨਾ ਸਰੋਤ ਬਣੇਗਾ।
ਉਨ੍ਹਾਂ ਕਿਹਾ ਕਿ ਕਬੱਡੀ ਟੂਰਨਾਮੈਂਟ ਉਹ ਕਰਵਾਉਂਦੇ ਵੀ ਰਹੇ ਹਨ, ਇਸ ਲਈ ਉਨ੍ਹਾਂ ਦੀ ਅਜਿਹੇ ਟੂਰਨਾਮੈਂਟਾਂ ਵਿਚ ਦਿਲਚਸਪੀ ਜ਼ਿਆਦਾ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਅਤੇ ਖਿਡਾਰੀਆਂ ਨੂੰ ਉਤਸ਼ਾਹਿਤ ਕਰ ਰਹੀ ਹੈ।
Read More : ਹੌਲਦਾਰ ਅਮਨਦੀਪ ਕਤਲ ਮਾਮਲੇ ’ਚ 6 ਮੁਲਜ਼ਮ ਗ੍ਰਿਫਤਾਰ
