Durbar Hall

ਗੁ. ਮੋਤੀ ਬਾਗ ਸਾਹਿਬ ਦਾ ਮੁੱਖ ਦਰਬਾਰ ਹਾਲ ਸੁੰਦਰੀਕਰਨ ਮਗਰੋਂ ਸੰਗਤਾਂ ਨੂੰ ਸਮਰਪਿਤ

ਦਿੱਲੀ, 10 ਅਗਸਤ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਨੂੰ ਲੈ ਕੇ ਸੰਗਤਾਂ ਵਿਚ ਬਹੁਤ ਸ਼ਰਧਾ ਤੇ ਸਤਿਕਾਰ ਹੈ ਅਤੇ ਇਹ ਸਮਾਗਮ ਹਮੇਸ਼ਾ ਸੰਗਤਾਂ ਨੂੰ ਯਾਦ ਰਹਿਣਗੇ। ਇਹ ਪ੍ਰਗਟਾਵਾ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਗੱਲਬਾਤ ਦੌਰਾਨ ਕੀਤਾ।

ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਮੁੱਖ ਦਰਬਾਰ ਸਾਹਿਬ ਦਾ ਸੁੰਦਰੀਕਰਨ ਕੀਤੇ ਜਾਣ ਤੋਂ ਬਾਅਦ ਇਸ ਨੂੰ ਸੰਗਤਾਂ ਨੂੰ ਸਮਰਪਿਤ ਕਰਨ ਮੌਕੇ ਹਾਜ਼ਰ ਸੰਗਤ ਨੂੰ ਸੰਬੋਧਨ ਕਰਦਿਆਂ ਹਰਮੀਤ ਸਿੰਘ ਕਾਲਕਾ ਤੇ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਮਹਾਂਪੁਰਖ ਸੰਤ ਬਾਬਾ ਹਰਬੰਸ ਸਿੰਘ ਕਾਰ ਸੇਵਾ ਵੱਲੋਂ ਵਰੋਸਾਏ ਸੰਤ ਬਾਬਾ ਬਚਨ ਸਿੰਘ ਜੀ ਤੇ ਉਨ੍ਹਾਂ ਦੀ ਟੀਮ ਨੇ ਮੁੱਖ ਹਾਲ ਦੇ ਸੁੰਦਰੀਕਰਨ ਦੀ ਇਹ ਸੇਵਾ ਸੰਪੰਨ ਕੀਤੀ ਹੈ।

ਉਨ੍ਹਾਂ ਦੱਸਿਆ ਕਿ ਬਾਬਾ ਬਚਨ ਸਿੰਘ ਜੀ ਵੱਲੋਂ ਦਿੱਲੀ ਕਮੇਟੀ ਦੇ ਵੱਖ-ਵੱਖ ਕਾਰਜਾਂ ਵਿਚ ਕਾਰ ਸੇਵਾ ਰਾਹੀਂ ਵੱਡਾ ਸਹਿਯੋਗ ਦਿੱਤਾ ਜਾ ਰਿਹਾ ਹੈ ਜਿਸ ਵਿਚ ਮੁਲਾਜ਼ਮਾਂ ਲਈ ਕੁਆਰਟਰ, ਬਾਲਾ ਸਾਹਿਬ ਹਸਪਤਾਲ ਦੀ ਸੇਵਾ ਸਮੇਤ ਵੱਖ-ਵੱਖ ਕਾਰਜ ਸ਼ਾਮਲ ਹਨ।

Read More : 435 ਹੈਲਪਰਾਂ ਨੂੰ ਤਰੱਕੀ ਦੇ ਕੇ ਬਣਾਇਆ ਆਂਗਣਵਾੜੀ ਵਰਕਰ : ਡਾ. ਬਲਜੀਤ ਕੌਰ

Leave a Reply

Your email address will not be published. Required fields are marked *