ਇਕ ਗੈਂਗਸਟਰ ਦੀ ਲੱਤ ‘ਚ ਲੱਗੀ ਗੋਲ਼ੀ, ਪਿਸਤੌਲ ਅਤੇ ਕਾਰਤੂਸ ਬਾਰਮਦ
ਅੰਮ੍ਰਿਤਸਰ, 17 ਅਕਤੂਬਰ : ਸ਼ੁੱਕਰਵਾਰ ਦੁਪਹਿਰ ਲਗਪਗ 12:30 ਵਜੇ ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਕੰਬੋ ਇਲਾਕੇ ‘ਚ ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਗੋਲੀਬਾਰੀ ਹੋਈ। ਇਸ ਘਟਨਾ ‘ਚ ਇਕ ਗੈਂਗਸਟਰ ਦੀ ਲੱਤ ਵਿੱਚ ਗੋਲੀ ਲੱਗੀ।
ਐਂਟੀ-ਗੈਂਗਸਟਰ ਟਾਸਕ ਫੋਰਸ ਪੰਜਾਬ ਵੱਲੋਂ ਅੰਮ੍ਰਿਤਸਰ ਦਿਹਾਤੀ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ‘ਚ ਵੱਡੀ ਸਫਲਤਾ ਹਾਸਲ ਕਰਦੇ ਹੋਏ ਗੈਂਗਸਟਰ ਜਸਵੀਰ ਸਿੰਘ ਉਰਫ ਲੱਲਾ ਨੂੰ ਗ੍ਰਿਫਤਾਰ ਕੀਤਾ ਹੈ ,ਜੋ ਕਿ ਵਿਦੇਸ਼ ਆਧਾਰਿਤ ਗੈਂਗਸਟਰ ਹਰਪ੍ਰੀਤ ਸਿੰਘ ਉਰਫ ਹੈੱਪੀ ਜੱਟ ਤੇ ਬੰਬੀਹਾ ਗੈਂਗ ਦਾ ਨਜ਼ਦੀਕੀ ਸਾਥੀ ਹੈ।
ਮੁੱਢਲੀ ਪੁੱਛਗਿੱਛ ਤੋਂ ਪਤਾ ਲੱਗਿਆ ਹੈ ਕਿ ਜਸਵੀਰ ਲੱਲਾ ਨੂੰ ਉਸਦੇ ਵਿਦੇਸ਼ੀ ਹੈਂਡਲਰਾਂ ਵੱਲੋਂ ਵਿਰੋਧੀ ਗੈਂਗ ਮੈਂਬਰਾਂ ਨੂੰ ਨਿਸ਼ਾਨਾ ਬਣਾਉਣ ਲਈ ਹਦਾਇਤਾਂ ਦਿੱਤੀਆਂ ਜਾ ਰਹੀਆਂ ਸਨ। ਉਹ ਕਤਲ, ਪੁਲਿਸ ਮੁਲਾਜ਼ਮਾਂ ‘ਤੇ ਹਮਲੇ ਅਤੇ ਹੋਰ ਅਪਰਾਧਕ ਮਾਮਲਿਆਂ ‘ਚ ਸ਼ਾਮਲ ਹੈ। ਮੁਲਜ਼ਮਾਂ ਕੋਲੋਂ 1 ਵਿਦੇਸ਼ੀ-ਬਣਾਇਆ .30 ਕੈਲੀਬਰ ਪਿਸਤੌਲ ਅਤੇ 8 ਜ਼ਿੰਦਾ ਕਾਰਤੂਸ ਬਾਰਮਦ ਹੋਏ।
Read More : ‘ਆਪ’ ਵਿਕਾਸ ਦੇ ਮੁੱਦੇ ’ਤੇ ਚੋਣ ਲੜਦੀ ਹੈ : ਲਾਲਜੀਤ ਭੁੱਲਰ