Jammu And Kashmir

ਜੰਮੂ-ਕਸ਼ਮੀਰ ਵਿਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਗੋਲੀਬਾਰੀ

ਪੁਲਿਸ ਨੇ ਭਾਰਤੀ ਫੌਜ ਦੀ ਮਦਦ ਨਾਲ ਖਾਨਕੂ ਜੰਗਲ ਦੀ ਘੇਰਾਬੰਦੀ ਕਰ ਕੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ

ਜੰਮੂ, 20 ਜੁਲਾਈ : ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲੇ ਦੇ ਜੰਗਲ ’ਚ ਐਤਵਾਰ ਨੂੰ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਗੋਲੀਬਾਰੀ ਹੋਈ। ਅਧਿਕਾਰੀਆਂ ਨੇ ਦਸਿਆ ਕਿ ਅਤਿਵਾਦੀਆਂ ਦੀ ਸ਼ੱਕੀ ਗਤੀਵਿਧੀ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਭਾਰਤੀ ਫੌਜ ਦੀ ਮਦਦ ਨਾਲ ਦਚਨ ਅਤੇ ਨਾਗਸੇਨੀ ਦੇ ਵਿਚਕਾਰ ਸਥਿਤ ਖਾਨਕੂ ਜੰਗਲ ਦੀ ਘੇਰਾਬੰਦੀ ਕੀਤੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ।

ਉਨ੍ਹਾਂ ਅੱਗੇ ਕਿਹਾ ਕਿ ਲੁਕੇ ਹੋਏ ਅੱਤਵਾਦੀਆਂ ਨੇ ਤਲਾਸ਼ੀ ਦਲਾਂ ਨੂੰ ਵੇਖਦਿਆਂ ਹੀ ਗੋਲੀਬਾਰੀ ਸ਼ੁਰੂ ਕਰ ਦਿਤੀ, ਜਿਨ੍ਹਾਂ ਨੇ ਜਵਾਬੀ ਕਾਰਵਾਈ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਗੋਲੀਬਾਰੀ ਕੁੱਝ ਸਮੇਂ ਤਕ ਜਾਰੀ ਰਹੀ ਪਰ ਕਿਸੇ ਦੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਅੱਤਵਾਦੀਆਂ ਨੂੰ ਲੱਭਣ ਅਤੇ ਉਨ੍ਹਾਂ ਨੂੰ ਬੇਅਸਰ ਕਰਨ ਲਈ ਤਲਾਸ਼ੀ ਮੁਹਿੰਮ ਜਾਰੀ ਹੈ।

Read More :ਪਾਣੀ ਦੇ ਟੋਏ ’ਚ ਡੁੱਬਣ ਨਾਲ ਬੱਚੇ ਦੀ ਮੌਤ

Leave a Reply

Your email address will not be published. Required fields are marked *