ਪੰਜਾਬ-ਮੰਡੀ-ਬੋਰਡ

ਗੁਰਮੀਤ ਖੁੱਡੀਆਂ ਨੇ ਪੰਜਾਬ ਮੰਡੀ ਬੋਰਡ ਵਿੱਚ 8 ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਮ੍ਰਿਤਕ ਕਰਮਚਾਰੀਆਂ ਦੇ ਆਸ਼ਰਿਤਾਂ ਨੂੰ ਮਿਲਿਆ ਰੁਜ਼ਗਾਰ; ਸਰਕਾਰ ਵੱਲੋਂ ਪਾਰਦਰਸ਼ਤਾ ਨਾਲ 65,000 ਤੋਂ ਵੱਧ ਨੌਕਰੀਆਂ ਦੇਣ ਦਾ ਦਾਅਵਾ

ਐਸ.ਏ.ਐਸ. ਨਗਰ, 25 ਅਪ੍ਰੈਲ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਦੀ ਹਾਜ਼ਰੀ ਵਿੱਚ ਐਸ.ਏ.ਐਸ. ਨਗਰ ਵਿਖੇ 8 ਉਮੀਦਵਾਰਾਂ ਨੂੰ ਤਰਸਯੋਗ ਆਧਾਰ ‘ਤੇ ਨਿਯੁਕਤੀ ਪੱਤਰ ਸੌਂਪੇ।

ਇਸ ਮੌਕੇ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਹ ਨਿਯੁਕਤੀਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਉਸ ਨੀਤੀ ਤਹਿਤ ਕੀਤੀਆਂ ਗਈਆਂ ਹਨ, ਜਿਸ ਦਾ ਮੁੱਖ ਉਦੇਸ਼ ਮ੍ਰਿਤਕ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਘੱਟ ਤੋਂ ਘੱਟ ਸਮੇਂ ਵਿੱਚ ਰੁਜ਼ਗਾਰ ਮੁਹੱਈਆ ਕਰਵਾ ਕੇ ਉਨ੍ਹਾਂ ਨੂੰ ਵਿੱਤੀ ਅਤੇ ਸਮਾਜਿਕ ਸਹਾਰਾ ਦੇਣਾ ਹੈ।

ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਮੌਜੂਦਾ ਸਰਕਾਰ ਨੌਜਵਾਨਾਂ ਨੂੰ ਸਿਰਫ਼ ਯੋਗਤਾ ਅਤੇ ਪੂਰੀ ਪਾਰਦਰਸ਼ਤਾ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਹੁਣ ਤੱਕ ਸੂਬੇ ਦੇ ਨੌਜਵਾਨਾਂ ਨੂੰ 65,000 ਤੋਂ ਵੱਧ ਸਰਕਾਰੀ ਨੌਕਰੀਆਂ ਦੇ ਚੁੱਕੀ ਹੈ। ਇਸ ਮੌਕੇ ਪੰਜਾਬ ਮੰਡੀ ਬੋਰਡ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Read More : ਪੰਜਾਬ ਦੀ ‘ਸਿੱਖਿਆ ਕ੍ਰਾਂਤੀ’: ਫਿਨਲੈਂਡ ਦੇ ਸਹਿਯੋਗ ਨਾਲ ਅਧਿਆਪਕਾਂ ਨੂੰ ਮਿਲੇਗੀ ਅਤਿ-ਆਧੁਨਿਕ ਸਿਖਲਾਈ

Leave a Reply

Your email address will not be published. Required fields are marked *