ਗੁਰਸ਼ਰਨ ਸਿੰਘ ਛੀਨਾ

ਗੁਰਸ਼ਰਨ ਛੀਨਾ ਨੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਦਾ ਸੰਭਾਲਿਆ ਕਾਰਜਭਾਰ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿਚ ਹੋਈ ਤਾਇਨਾਤੀ ; ਸੂਬੇ ਦੇ ਸਿਹਤ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਨਸ਼ਿਆਂ ਖ਼ਿਲਾਫ਼ ‘ਜ਼ੀਰੋ ਟਾਲਰੈਂਸ’ ਦਾ ਲਿਆ ਅਹਿਦ

ਚੰਡੀਗੜ੍ਹ, 17 ਫ਼ਰਵਰੀ : ਗੁਰਸ਼ਰਨ ਸਿੰਘ ਛੀਨਾ ਨੇ ਅੱਜ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਗੌਰਵਮਈ ਮੌਜੂਦਗੀ ਵਿੱਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ।

ਇਸ ਦੌਰਾਨ ਗੁਰਸ਼ਰਨ ਸਿੰਘ ਛੀਨਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਮ ਆਦਮੀ ਪਾਰਟੀ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਸੂਬੇ ਦੇ ਜਨਤਕ ਸਿਹਤ ਢਾਂਚੇ ਨੂੰ ਹੋਰ ਸੁਧਾਰਨਾ ਅਤੇ ਨਸ਼ਿਆਂ ਵਿਰੁੱਧ ਸਰਕਾਰ ਦੀ ‘ਜ਼ੀਰੋ ਟਾਲਰੈਂਸ’ ਨੀਤੀ ਨੂੰ ਸਖ਼ਤੀ ਨਾਲ ਲਾਗੂ ਕਰਨਾ ਹੋਵੇਗਾ।

ਦੱਸਣਯੋਗ ਹੈ ਕਿ ਗੁਰਸ਼ਰਨ ਛੀਨਾ ਇਸ ਤੋਂ ਪਹਿਲਾਂ ‘ਆਪ’ ਪੰਜਾਬ ਦੇ ਜੁਆਇੰਟ ਸਕੱਤਰ ਵਜੋਂ ਸੇਵਾਵਾਂ ਨਿਭਾਅ ਚੁੱਕੇ ਹਨ। ਉਹ ਰਾਜਾਸਾਂਸੀ ਹਲਕੇ ਦੇ ਪ੍ਰਮੁੱਖ ਆਗੂ ਹਨ ਅਤੇ ਨਸ਼ਾ ਵਿਰੋਧੀ ਮੁਹਿੰਮਾਂ ਵਿੱਚ ਉਨ੍ਹਾਂ ਦੀ ਸਰਗਰਮ ਭੂਮਿਕਾ ਰਹੀ ਹੈ।

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਨਵੇਂ ਚੇਅਰਮੈਨ ਨੂੰ ਵਧਾਈ ਦਿੰਦਿਆਂ ਉਮੀਦ ਜਤਾਈ ਕਿ ਉਹ ਆਪਣੀ ਪੁਰਾਣੀ ਊਰਜਾ ਨਾਲ ਪ੍ਰਸ਼ਾਸਨਿਕ ਕੰਮਾਂ ਵਿੱਚ ਤੇਜ਼ੀ ਲਿਆਉਣਗੇ। ਉਨ੍ਹਾਂ ਜ਼ੋਰ ਦਿੱਤਾ ਕਿ ਸਰਕਾਰੀ ਸਿਹਤ ਯੋਜਨਾਵਾਂ ਦਾ ਲਾਭ ਹਰ ਲੋੜਵੰਦ ਤੱਕ ਜ਼ਮੀਨੀ ਪੱਧਰ ‘ਤੇ ਪਹੁੰਚਣਾ ਚਾਹੀਦਾ ਹੈ। ਮੰਤਰੀ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦੀ ਪ੍ਰਗਤੀ ਬਾਰੇ ਦੱਸਦਿਆਂ ਕਿਹਾ ਕਿ ਮਰੀਜ਼ਾਂ ਨੂੰ ਨਗਦੀ ਰਹਿਤ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ ਅਤੇ ਸੂਬੇ ਦੇ 23 ਹਸਪਤਾਲਾਂ ਵਿੱਚ ਗੰਭੀਰ ਦੇਖਭਾਲ ਇਕਾਈਆਂ (ICUs) ਸਥਾਪਿਤ ਕੀਤੀਆਂ ਗਈਆਂ ਹਨ।

ਇਸ ਮੌਕੇ ਬਟਾਲਾ ਤੋਂ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸਨੀ ਸਿੰਘ ਅਹਲੂਵਾਲੀਆ, PHSC ਦੇ ਐਮਡੀ ਅਮਿਤ ਤਲਵਾਰ, ਉਪ ਚੇਅਰਮੈਨ ਮਨਿੰਦਰਜੀਤ ਸਿੰਘ ਵਿਕੀ ਘਨੌਰ, ਸੋਨੀਆ ਮਾਨ ਸਮੇਤ ਕਈ ਸੀਨੀਅਰ ਅਧਿਕਾਰੀ ਅਤੇ ਪਾਰਟੀ ਆਗੂ ਹਾਜ਼ਰ ਸਨ।

Read More : ਨਸ਼ਿਆਂ ਵਿਰੁੱਧ ਜੰਗ ‘ਚ ਵੀਡੀਸੀ ਮੈਂਬਰਾਂ ਦਾ ਉਤਸ਼ਾਹ ਇਕ ਮਹੱਤਵਪੂਰਨ ਮੀਲ ਪੱਥਰ : ਕੁਲਦੀਪ ਧਾਲੀਵਾਲ

Leave a Reply

Your email address will not be published. Required fields are marked *