ਸਕੂਲ ਛੁੱਟੀ

ਪੰਜਾਬ ਦੇ ਸਕੂਲਾਂ ’ਚ 7 ਜਨਵਰੀ ਤੱਕ ਵਧਾਈਆਂ ਛੁੱਟੀਆਂ

ਚੰਡੀਗੜ੍ਹ, 31 ਦਸੰਬਰ : ਲਗਾਤਾਰ ਵਧ ਰਹੀ ਕੜਾਕੇ ਦੀ ਠੰਢ ਤੇ ਸੰਘਣੀ ਧੁੰਦ ਨੂੰ ਦੇਖਦਿਆਂ ਸਕੂਲਾਂ ’ਚ ਛੁੱਟੀਆਂ 7 ਜਨਵਰੀ ਤੱਕ ਵਧਾ ਦਿੱਤੀਆਂ ਗਈਆਂ ਹਨ। ਬੱਚਿਆਂ ਤੇ ਸਕੂਲੀ ਸਟਾਫ ਦੀ ਸਿਹਤ ਤੇ ਸੁਰੱਖਿਆ ਨੂੰ ਧਿਆਨ ’ਚ ਰੱਖਦਿਆਂ ਪੰਜਾਬ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ’ਚ 7 ਜਨਵਰੀ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ’ਤੇ ਦੱਸਿਆ ਕਿ ਮੌਸਮੀ ਹਾਲਾਤਾਂ ਨੂੰ ਧਿਆਨ ’ਚ ਰੱਖਦਿਆਂ ਇਹ ਫ਼ੈਸਲਾ ਵਿਦਿਆਰਥੀਆਂ ਦੀ ਭਲਾਈ ਲਈ ਲਿਆ ਗਿਆ ਹੈ। ਸੂਬੇ ਦੇ ਸਾਰੇ ਸਕੂਲ ਹੁਣ 8 ਜਨਵਰੀ ਤੋਂ ਆਮ ਦਿਨਾਂ ਵਾਂਗ ਖੁੱਲ੍ਹਣਗੇ।

ਸਿੱਖਿਆ ਵਿਭਾਗ ਵੱਲੋਂ ਸਕੂਲ ਪ੍ਰਬੰਧਣਾਂ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਮੌਸਮ ਸਬੰਧੀ ਸਰਕਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ ਅਤੇ ਵਿਦਿਆਰਥੀਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ।

Read More : ਗੁਰਦੁਆਰਾ ਸਾਹਿਬ ਵਿਖੇ ਨਿਸ਼ਾਨ ਸਾਹਿਬ ਦਾ ਚੋਲਾ ਚੜ੍ਹਾਉਣ ਦੌਰਾਨ ਕੇਬਲ ਟੁੱਟੀ

Leave a Reply

Your email address will not be published. Required fields are marked *