Harjot Singh Bains

ਹਰਜੋਤ ਬੈਂਸ ਵੱਲੋਂ 25 ਸਕੂਲਾਂ ਵਿਚ ਪਾਇਲਟ ਪ੍ਰੋਜੈਕਟ ਦੀ ਸ਼ੁਰੂਆਤ

ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਮੁਫ਼ਤ ਤੇ ਪ੍ਰਸਨਲਾਈਜ਼ਡ ਗਾਈਡੈਂਸ ਮੁਹੱਈਆ ਕਰਵਾਏਗਾ ਪ੍ਰੋਗਰਾਮ : ਮੰਤਰੀ ਬੈਂਸ

ਚੰਡੀਗੜ੍ਹ 22 ਦਸੰਬਰ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਾਰੇ ਵਿਦਿਆਰਥੀਆਂ ਨੂੰ ਕਰੀਅਰ ਸੇਧ ਸਬੰਧੀ ਬਰਾਬਰ ਮੌਕੇ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਆਪਣੀ ਸਰਕਾਰੀ ਸਕੂਲ ਸਿੱਖਿਆ ਪ੍ਰਣਾਲੀ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.)-ਅਧਾਰਿਤ ਕਰੀਅਰ ਗਾਈਡੈਂਸ ਨੂੰ ਏਕੀਕ੍ਰਿਤ ਕਰਨ ਲਈ ਆਪਣੀ ਕਿਸਮ ਦੀ ਨਿਵੇਕਲੀ ਪਹਿਲ ਦੀ ਸ਼ੁਰੂਆਤ ਕੀਤੀ ਹੈ।

ਪਾਇਲਟ ਪੜਾਅ ਤਹਿਤ ਸਰਕਾਰੀ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਤੋਂ ਮਾਨਤਾ ਪ੍ਰਾਪਤ ਸਕੂਲਾਂ ਵਿੱਚ 25 ਏ.ਆਈ.-ਅਧਾਰਤ ਕਰੀਅਰ ਗਾਈਡੈਂਸ ਲੈਬਾਰਟਰੀਆਂ ਦਾ ਆਗ਼ਾਜ਼ ਕੀਤਾ ਗਿਆ ਹੈ।

ਹਰਜੋਤ ਸਿੰਘ ਬੈਂਸ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਨੰਗਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਸ੍ਰੀ ਆਨੰਦਪੁਰ ਸਾਹਿਬ ਵਿਖੇ ਇਹਨਾਂ ਪ੍ਰਯੋਗਸ਼ਾਲਾਵਾਂ ਦਾ ਇੱਕੋ ਸਮੇਂ ਉਦਘਾਟਨ ਕਰਕੇ ਇਸ ਪਹਿਲਕਦਮੀ ਦੀ ਸ਼ੁਰੂਆਤ ਕੀਤੀ। ਸਿੱਖਿਆ-ਤਕਨੀਕੀ ਭਾਈਵਾਲ ਬਿਓਂਡ ਮੈਂਟਰ ਦੇ ਸਹਿਯੋਗ ਨਾਲ ਲਾਗੂ ਕੀਤਾ ਗਿਆ, ਇਹ ਪ੍ਰੋਗਰਾਮ ਰਾਜ ਵਿੱਚ ਵਿਦਿਆਰਥੀਆਂ ਨੂੰ ਮੁਫ਼ਤ ਕਰੀਅਰ ਮਾਰਗਦਰਸ਼ਨ ਪ੍ਰਦਾਨ ਕਰੇਗਾ।

ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਰਾਜ ਦੇ ਨੌਜਵਾਨਾਂ ਨੂੰ ਸਹੀ ਸਮੇਂ ‘ਤੇ ਸਹੀ ਸਾਧਨਾਂ ਨਾਲ ਸਸ਼ਕਤ ਬਣਾਉਣਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪਾਇਲਟ ਪ੍ਰੋਜੈਕਟ ਅਧੀਨ ਆਉਣ ਵਾਲੇ 25 ਸਕੂਲਾਂ ਦੀ ਕਾਰਗੁਜ਼ਾਰੀ, ਵਿਦਿਆਰਥੀਆਂ ਦੇ ਨਤੀਜਿਆਂ ਅਤੇ ਕੁਸ਼ਲਤਾ ‘ਤੇ ਨੇੜਿਓਂ ਨਜ਼ਰ ਰੱਖੀ ਜਾਵੇਗੀ।

ਇਸ ਪਹਿਲਕਦਮੀ ਦੇ ਸਫਲਤਾਪੂਰਵਕ ਲਾਗੂ ਹੋਣ ਨਾਲ ਪੰਜਾਬ ਭਰ ਵਿੱਚ ਇਸਦੇ ਪੜਾਅਵਾਰ ਵਿਸਥਾਰ ਲਈ ਰਾਹ ਪੱਧਰਾ ਹੋਵੇਗਾ, ਜਿਸ ਨਾਲ ਇਹ ਦੇਸ਼ ਦੇ ਮੋਹਰੀ ਰਾਜਾਂ ਵਿੱਚੋਂ ਇੱਕ ਬਣ ਜਾਵੇਗਾ ਜੋ ਆਪਣੀ ਜਨਤਕ ਸਿੱਖਿਆ ਪ੍ਰਣਾਲੀ ਵਿੱਚ ਏਆਈ-ਅਧਾਰਤ ਕਰੀਅਰ ਮਾਰਗਦਰਸ਼ਨ ਨੂੰ ਯੋਜਨਾਬੱਧ ਢੰਗ ਨਾਲ ਸ਼ਾਮਲ ਕਰੇਗਾ। ਇਹ ਪਹਿਲਕਦਮੀ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ 21ਵੀਂ ਸਦੀ ਦੀ ਆਰਥਿਕਤਾ ਦੀਆਂ ਜ਼ਰੂਰਤਾਂ ਲਈ ਆਪਣੇ ਵਿਦਿਆਰਥੀਆਂ ਨੂੰ ਤਿਆਰ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

ਉਨ੍ਹਾਂ ਕਿਹਾ ਕਿ ਕਰੀਅਰ ਮਾਰਗਦਰਸ਼ਨ ਸਿਰਫ ਅਮੀਰਾਂ ਲਈ ਰਾਖਵਾਂ ਵਿਸ਼ੇਸ਼ ਅਧਿਕਾਰ ਨਹੀਂ ਹੋਣਾ ਚਾਹੀਦਾ, ਅਤੇ ਇਸ ਨੂੰ ਧਿਆਨ ਵਿੱਚ ਰੱਖਦੇ ਹੋਏ, ਅਸੀਂ ਇਹ ਯਕੀਨੀ ਬਣਾ ਰਹੇ ਹਾਂ ਕਿ ਹਰੇਕ ਬੱਚੇ ਨੂੰ, ਉਨ੍ਹਾਂ ਦੇ ਸਮਾਜਿਕ-ਆਰਥਿਕ ਪਿਛੋਕੜ ਦੀ ਪਰਵਾਹ ਕੀਤੇ ਬਿਨਾਂ, ਸਰਕਾਰੀ ਸਕੂਲਾਂ ਵਿੱਚ ਢਾਂਚਾਗਤ, ਏਆਈ-ਅਧਾਰਤ ਕਾਉਂਸਲਿੰਗ ਪ੍ਰਦਾਨ ਕਰਕੇ ਆਪਣੇ ਭਵਿੱਖ ਬਾਰੇ ਸੂਚਿਤ ਚੋਣਾਂ ਕਰਨ ਦਾ ਮੌਕਾ ਮਿਲੇ। ਬਿਓਂਡ ਮੈਂਟਰ ਦੇ ਸੀਈਓ ਸੌਰਵ ਕੁਮਾਰ ਨੇ ਕਿਹਾ ਕਿ ਸਾਡਾ ਪਲੇਟਫਾਰਮ ਤਕਨਾਲੋਜੀ ਨੂੰ ਮਨੁੱਖੀ ਭਾਵਨਾਵਾਂ ਅਤੇ ਰੁਚੀਆਂ ਨਾਲ ਜੋੜਦਾ ਹੈ।

Read More : ਬਾਲ ਭਿੱਖਿਆ ਮੁਕਤ ਪੰਜਾਬ ਵੱਲ ਮਾਨ ਸਰਕਾਰ ਦੇ ਕਦਮ ਹੋਰ ਤੇਜ਼ : ਡਾ. ਬਲਜੀਤ ਕੌਰ

Leave a Reply

Your email address will not be published. Required fields are marked *