ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਵੀ ਮੁਲਾਕਾਤ ਕੀਤੀ।
ਅੰਮ੍ਰਿਤਸਰ, 13 ਅਗਸਤ : ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਗਾਈ ਗਈ ਧਾਰਮਿਕ ਤਨਖਾਹ ਨੂੰ ਪੂਰੀ ਕਰਨ ਤੋਂ ਬਾਅਦ ਅੱਜ ਬੁੱਧਵਾਰ ਨੂੰ ਸਵੇਰੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਉਨ੍ਹਾਂ ਹੋਈ ਭੁੱਲ ਲਈ ਦੀ ਖਿਮਾ ਯਾਚਨਾ ਕੀਤੀ। ਇਸ ਉਪਰੰਤ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਕੱਤਰੇਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਵੀ ਮੁਲਾਕਾਤ ਕੀਤੀ।
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਵੱਲੋਂ ਸ਼੍ਰੀਨਗਰ ਵਿਖੇ ਕਰਵਾਏ ਗਏ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਦੇ ਸਬੰਧ ’ਚ ਸਮਾਗਮ ਦਰਮਿਆਨ ਚੱਲੇ ਨਾਚ ਗਾਣੇ ਨੂੰ ਲੈ ਕੇ 6 ਅਗਸਤ ਨੂੰ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਨੇ ਧਾਰਮਿਕ ਸਜ਼ਾ ਲਗਾਈ ਗਈ ਸੀ। ਜਿਸ ਨੂੰ ਬੈਂਸ ਵੱਲੋਂ ਪੂਰੀ ਮਰਿਆਦਾ ਨਾਲ ਪੂਰਾ ਕੀਤਾ ਗਿਆ।
Read More : ‘ਆਪ’ ਵਿਧਾਇਕਾ ਦੀ ਕਾਰ ਹਾਦਸਾਗ੍ਰਸਤ, ਜ਼ਖਮੀ