ਲਾਲਜੀਤ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਤੋਂ ਬਾਅਦ ਮੁੱਖ ਮੰਤਰੀ ਨੇ ਵਿਭਾਗਾਂ ਦੀ ਵੰਡ ’ਚ ਕੀਤਾ ਫੇਰਬਦਲ
ਚੰਡੀਗੜ੍ਹ, 24 ਮਾਰਚ : ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਸੀਨੀਅਰ ਅਧਿਕਾਰੀ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੇ ਮੰਤਰਾਲਿਆਂ ਦੀ ਨਵੇਂ ਸਿਰੇ ਤੋਂ ਵੰਡ ਕਰ ਦਿੱਤੀ ਗਈ ਹੈ।
ਸਰਕਾਰੀ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਭੁੱਲਰ ਕੋਲ ਮੌਜੂਦ ਦੋ ਅਹਿਮ ਵਿਭਾਗ— ਟਰਾਂਸਪੋਰਟ ਅਤੇ ਜੇਲ੍ਹ— ਹੁਣ ਦੂਜੇ ਕੈਬਨਿਟ ਮੰਤਰੀਆਂ ਨੂੰ ਸੌਂਪ ਦਿੱਤੇ ਗਏ ਹਨ।
ਜਾਰੀ ਹੁਕਮਾਂ ਅਨੁਸਾਰ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਹੁਣ ਟਰਾਂਸਪੋਰਟ ਵਿਭਾਗ ਦੀ ਵਾਧੂ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਦੇ ਨਾਲ ਹੀ ਐੱਨ.ਆਰ.ਆਈ. ਮਾਮਲਿਆਂ ਦੇ ਮੰਤਰੀ ਡਾ. ਰਵਜੋਤ ਸਿੰਘ ਨੂੰ ਜੇਲ੍ਹ ਵਿਭਾਗ ਦਾ ਚਾਰਜ ਦਿੱਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਗਗਨਦੀਪ ਸਿੰਘ ਰੰਧਾਵਾ ਵੱਲੋਂ ਲਗਾਏ ਗਏ ਪ੍ਰੇਸ਼ਾਨ ਕਰਨ ਦੇ ਦੋਸ਼ਾਂ ਤੋਂ ਬਾਅਦ ਮੁੱਖ ਮੰਤਰੀ ਨੇ ਨਿਰਪੱਖ ਜਾਂਚ ਲਈ ਭੁੱਲਰ ਦਾ ਅਸਤੀਫ਼ਾ ਲੈ ਲਿਆ ਸੀ, ਜਿਸ ਤੋਂ ਬਾਅਦ ਹੁਣ ਇਹ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ।
Read More : ਰੰਧਾਵਾ ਖ਼ੁਦਕੁਸ਼ੀ ਮਾਮਲਾ: ਪੋਸਟਮਾਰਟਮ ਦੀ ਵੀਡੀਓਗ੍ਰਾਫੀ ਅਤੇ ਸਬੂਤ ਸੁਰੱਖਿਅਤ ਰੱਖਣ ਦੇ ਹੁਕਮ
