Haryana-CM

ਹਰਿਆਣਾ ਵਿਧਾਨ ਸਭਾ: ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਸਪੀਕਰ ਹਰਵਿੰਦਰ ਕਲਿਆਣ ਦੀ ਮਾਤਾ ਅਤੇ ਗੁਰੂਗ੍ਰਾਮ ਹਾਦਸੇ ਦੇ ਮ੍ਰਿਤਕਾਂ ਨਮਿੱਤ ਸਦਨ ਵਿੱਚ ਸ਼ੋਕ ਮਤਾ ਪਾਸ

ਚੰਡੀਗੜ੍ਹ, 16 ਮਾਰਚ : ਹਰਿਆਣਾ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਅੱਜ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਦਨ ਵਿੱਚ ਸ਼ੋਕ ਮਤਾ ਪੇਸ਼ ਕਰਦਿਆਂ ਹਾਲ ਹੀ ਵਿੱਚ ਵਿਛੜੀਆਂ ਸ਼ਖਸੀਅਤਾਂ ਅਤੇ ਹਾਦਸਿਆਂ ਦੇ ਸ਼ਿਕਾਰ ਹੋਏ ਲੋਕਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਮੁੱਖ ਮੰਤਰੀ ਨੇ ਵਿਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਲਈ ਪ੍ਰਾਰਥਨਾ ਕਰਦਿਆਂ ਦੁਖੀ ਪਰਿਵਾਰਾਂ ਨਾਲ ਡੂੰਘੀ ਹਮਦਰਦੀ ਪ੍ਰਗਟਾਈ।

ਮੁੱਖ ਮੰਤਰੀ ਨੇ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਹਰਵਿੰਦਰ ਕਲਿਆਣ ਦੀ ਮਾਤਾ ਸ੍ਰੀਮਤੀ ਪ੍ਰੇਮ ਕੌਰ ਕਲਿਆਣ ਦੇ 13 ਮਾਰਚ ਨੂੰ ਹੋਏ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਸ੍ਰੀਮਤੀ ਪ੍ਰੇਮ ਕੌਰ ਦਾ ਚਲਾਣਾ ਪਰਿਵਾਰ ਲਈ ਨਾ ਪੂਰਿਆ ਜਾਣ ਵਾਲਾ ਘਾਟਾ ਹੈ। ਉਨ੍ਹਾਂ ਪਰਿਵਾਰ ਨੂੰ ਇਸ ਮੁਸ਼ਕਿਲ ਘੜੀ ਵਿੱਚ ਭਾਣਾ ਮੰਨਣ ਦੀ ਸ਼ਕਤੀ ਦੇਣ ਲਈ ਅਰਦਾਸ ਕੀਤੀ।

ਮੁੱਖ ਮੰਤਰੀ ਨੇ ਗੁਰੂਗ੍ਰਾਮ ਵਿੱਚ ਵਾਪਰੇ ਦਰਦਨਾਕ ਹਾਦਸੇ ਦਾ ਵਿਸ਼ੇਸ਼ ਜ਼ਿਕਰ ਕੀਤਾ, ਜਿੱਥੇ 9 ਮਾਰਚ ਨੂੰ ਇੱਕ ਉਸਾਰੀ ਅਧੀਨ ਥਾਂ ‘ਤੇ ਮਿੱਟੀ ਡਿੱਗਣ ਕਾਰਨ ਸੱਤ ਮਜ਼ਦੂਰਾਂ ਦੀ ਮੌਤ ਹੋ ਗਈ ਸੀ। ਉਨ੍ਹਾਂ ਇਸ ਘਟਨਾ ਨੂੰ ਬੇਹੱਦ ਮੰਦਭਾਗਾ ਅਤੇ ਦੁਖਦਾਈ ਦੱਸਿਆ।

ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਜੀਂਦ ਜ਼ਿਲ੍ਹੇ ਦੇ ਸਫੀਦੋਂ ਇਲਾਕੇ ਵਿੱਚ ਵਾਪਰੇ ਇੱਕ ਹੋਰ ਹਾਦਸੇ ਵਿੱਚ ਜਾਨ ਗੁਆਉਣ ਵਾਲੀਆਂ ਮਹਿਲਾ ਵਰਕਰਾਂ ਪ੍ਰਤੀ ਵੀ ਸੰਵੇਦਨਾ ਪ੍ਰਗਟ ਕੀਤੀ। ਸਦਨ ਦੇ ਸਮੂਹ ਮੈਂਬਰਾਂ ਨੇ ਦੋ ਮਿੰਟ ਦਾ ਮੌਨ ਰੱਖ ਕੇ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ।

Read More : ਕੱਪੜੇ ਦੀ ਦੁਕਾਨ ‘ਚ ਲੱਗੀ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ

Leave a Reply

Your email address will not be published. Required fields are marked *