ਰੈਪਰ ਬਾਦਸ਼ਾਹ

ਹਰਿਆਣਾ ਮਹਿਲਾ ਕਮਿਸ਼ਨ ਵੱਲੋਂ ਰੈਪਰ ਬਾਦਸ਼ਾਹ ਨੂੰ ਗ੍ਰਿਫ਼ਤਾਰ ਕਰਨ ਦੇ ਹੁਕਮ

‘ਟਟੀਰੀ’ ਗਾਣੇ ਦੇ ਵਿਵਾਦ ਵਿੱਚ ਪੇਸ਼ ਨਾ ਹੋਣ ‘ਤੇ ਸਖ਼ਤ ਕਾਰਵਾਈ; ਪਾਸਪੋਰਟ ਜ਼ਬਤ ਕਰਨ ਦੇ ਵੀ ਦਿੱਤੇ ਨਿਰਦੇਸ਼

ਹਰਿਆਣਾ, 14 ਮਾਰਚ : ਹਰਿਆਣਾ ਮਹਿਲਾ ਕਮਿਸ਼ਨ ਨੇ ਮਸ਼ਹੂਰ ਰੈਪਰ ਅਤੇ ਗਾਇਕ ਬਾਦਸ਼ਾਹ ਵਿਰੁੱਧ ਸਖ਼ਤ ਰੁਖ਼ ਅਖਤਿਆਰ ਕਰਦਿਆਂ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਹ ਵਿਵਾਦ ਬਾਦਸ਼ਾਹ ਦੇ ਗਾਣੇ ‘ਟਟੀਰੀ’ ਵਿੱਚ ਔਰਤਾਂ ਲਈ ਵਰਤੀ ਗਈ ਇਤਰਾਜ਼ਯੋਗ ਸ਼ਬਦਾਵਲੀ ਅਤੇ ਫਿਲਮਾਏ ਗਏ ਦ੍ਰਿਸ਼ਾਂ ਨਾਲ ਜੁੜਿਆ ਹੋਇਆ ਹੈ।

ਕਮਿਸ਼ਨ ਵੱਲੋਂ ਜਾਰੀ ਸੰਮਨ ਦੇ ਬਾਵਜੂਦ ਬਾਦਸ਼ਾਹ ਸ਼ੁੱਕਰਵਾਰ ਨੂੰ ਪਾਣੀਪਤ ਵਿੱਚ ਪੇਸ਼ ਨਹੀਂ ਹੋਏ। ਹਾਲਾਂਕਿ ਉਨ੍ਹਾਂ ਦੇ ਵਕੀਲਾਂ ਨੇ ਪੇਸ਼ੇਵਰ ਰੁਝੇਵਿਆਂ ਦਾ ਹਵਾਲਾ ਦਿੰਦੇ ਹੋਏ ਹੋਰ ਸਮਾਂ ਮੰਗਿਆ ਸੀ, ਪਰ ਕਮਿਸ਼ਨ ਦੀ ਚੇਅਰਪਰਸਨ ਰੇਣੂ ਭਾਟੀਆ ਨੇ ਇਸ ‘ਤੇ ਸਖ਼ਤ ਨਾਰਾਜ਼ਗੀ ਜ਼ਾਹਰ ਕੀਤੀ।

ਰੇਣੂ ਭਾਟੀਆ ਨੇ ਪੰਚਕੂਲਾ ਅਤੇ ਪਾਣੀਪਤ ਦੇ ਐਸਪੀ (SP) ਨੂੰ ਨਿਰਦੇਸ਼ ਦਿੱਤੇ ਹਨ ਕਿ ਬਾਦਸ਼ਾਹ ਨੂੰ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਉਨ੍ਹਾਂ ਦਾ ਪਾਸਪੋਰਟ ਜ਼ਬਤ ਕੀਤਾ ਜਾਵੇ ਤਾਂ ਜੋ ਉਹ ਦੇਸ਼ ਛੱਡ ਕੇ ਨਾ ਜਾ ਸਕਣ। ਮਹਿਲਾ ਕਮਿਸ਼ਨ ਨੇ ਪਾਣੀਪਤ ਪੁਲਿਸ ਨੂੰ ਲਿਖਤੀ ਸ਼ਿਕਾਇਤ ਦੇ ਕੇ ਬਾਦਸ਼ਾਹ ਵਿਰੁੱਧ ਕੇਸ ਦਰਜ ਕਰਨ ਦੀ ਮੰਗ ਵੀ ਕੀਤੀ ਹੈ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਬਾਦਸ਼ਾਹ ਦੇ ਵਕੀਲ ਨੇ ਸੁਰੱਖਿਆ ਕਾਰਨਾਂ ਕਰਕੇ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਣ ਦੀ ਇਜਾਜ਼ਤ ਮੰਗੀ ਸੀ, ਪਰ ਕਮਿਸ਼ਨ ਨੇ ਔਰਤਾਂ ਦੇ ਸਨਮਾਨ ਦੇ ਮੁੱਦੇ ਨੂੰ ਗੰਭੀਰਤਾ ਨਾਲ ਲੈਂਦਿਆਂ ਹੁਣ ਸਿੱਧੀ ਕਾਰਵਾਈ ਦੇ ਹੁਕਮ ਦਿੱਤੇ ਹਨ।

Read More : ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਪੰਚਕੂਲਾ ‘ਚ 38ਵੇਂ ਬਸੰਤ ਉਤਸਵ ਦਾ ਉਦਘਾਟਨ

Leave a Reply

Your email address will not be published. Required fields are marked *