ਸਕੂਲ

ਸਰਕਾਰੀ ਐਲੀਮੈਂਟਰੀ ਸਕੂਲ ਨਵੀਂ ਬਸਤੀ ਦੀ ਮੁੱਖ ਅਧਿਆਪਕਾ ਸਸਪੈਂਡ

5 ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਕੀਤਾ ਜਾਰੀ।

ਨਾਭਾ, 16 ਦਸੰਬਰ : ਜ਼ਿਲਾ ਪਟਿਆਲਾ ’ਚ ਸ਼ਹਿਰ ਨਾਭਾ ਦੇ ਸਰਕਾਰੀ ਐਲੀਮੈਂਟਰੀ ਸਕੂਲ ਨਵੀਂ ਬਸਤੀ ਬਲਾਕ ਭਾਦਸੋਂ-1 ਦੇ ਅਧਿਆਪਕਾਂ ’ਤੇ ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ ਕਰਦਿਆਂ ਸਕੂਲ ਦੀ ਮੁੱਖ ਅਧਿਆਪਕਾ ਨੀਨਾ ਰਾਣੀ ਨੂੰ ਸਿੱਖਿਆ ਵਿਭਾਗ ਵੱਲੋਂ ਕੀਤਾ ਸਸਪੈਂਡ ਕਰਨ ਦੇ ਨਾਲ-ਨਾਲ 5 ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਇਸੇ ਪ੍ਰਾਇਮਰੀ ਸਕੂਲ ’ਚ ਵਿਦਿਆ ਹਾਸਲ ਕਰ ਚੁੱਕੇ ਹਨ, ਹਰਪਾਲ ਸਿੰਘ ਚੀਮਾ ਨੇ ਜਦੋਂ ਅਚਨਚੇਤ ਸਕੂਲ ’ਚ ਪਹੁੰਚ ਕੇ ਚੈਕਿੰਗ ਕੀਤੀ ਤਾਂ ਸਕੂਲ ’ਚ ਖਾਮੀਆਂ ਪਾਈਆਂ ਗਈਆਂ। ਖਜ਼ਾਨਾ ਮੰਤਰੀ ਦੀ ਚੈਕਿੰਗ ਉਪਰੰਤ ਉੱਚ ਅਧਿਕਾਰੀਆਂ ਵੱਲੋਂ ਵੀ ਸਕੂਲ ਦਾ ਦੌਰਾ ਕੀਤਾ ਗਿਆ, ਜਿਸ ਦੀ ਸਾਰੀ ਰਿਪੋਰਟ ਸਿੱਖਿਆ ਵਿਭਾਗ ਨੂੰ ਸੌਂਪੀ ਗਈ।

ਸਿੱਖਿਆ ਵਿਭਾਗ ਵੱਲੋਂ ਤੁਰੰਤ ਐਕਸ਼ਨ ਲੈਂਦੇ ਹੋਏ ਸਕੂਲ ਦੀ ਮੁੱਖ ਅਧਿਆਪਕ ਨੂੰ ਸਸਪੈਂਡ ਕਰ ਦਿੱਤਾ ਅਤੇ 5 ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ।

ਇਸ ਮੌਕੇ ਬਲਾਕ ਸਿੱਖਿਆ ਅਫਸਰ ਅਖਤਰ ਸਲੀਮ ਨੇ ਦੱਸਿਆ ਕਿ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਇਸ ਸਕੂਲ ’ਚ ਅਚਨਚੇਤ ਚੈਕਿੰਗ ਕੀਤੀ ਗਈ ਸੀ, ਜਿਸ ਤੋਂ ਬਾਅਦ ਇਹ ਵੱਡੀ ਕਾਰਵਾਈ ਹੋਈ ਹੈ। ਉਨ੍ਹਾਂ ਕਿਹਾ ਕਿ ਸਕੂਲ ’ਚ ਸਫਾਈ ਨਾ ਹੋਣਾ, ਬੱਚਿਆਂ ਦਾ ਹਾਜ਼ਰੀ ਰਜਿਸਟਰ ਪੁਰਾ ਨਾ ਰੱਖਣਾ ਅਤੇ ਮਿਡ ਡੇ ਮੀਲ ਦੇ ਰੱਖ ਰਖਾਵ ਤੋਂ ਇਲਾਵਾ ਖਾਣੇ ’ਚ ਸੂਸਰੀਆਂ ਪਾਈਆ ਗਈਆ, ਜਿਸ ਤੋਂ ਬਾਅਦ ਸਿੱਖਿਆ ਵਿਭਾਗ ਵੱਲੋਂ ਵੱਡਾ ਐਕਸ਼ਨ ਲਿਆ ਗਿਆ ਹੈ।

ਸਕੂਲ ਦੀ ਮੁੱਖ ਅਧਿਆਪਕਾ ਨੀਨਾ ਰਾਣੀ ਨੂੰ ਸਿੱਖਿਆ ਵਿਭਾਗ ਵੱਲੋਂ ਸਸਪੈਂਡ ਕੀਤਾ ਗਿਆ, ਉਨ੍ਹਾਂ ਦਾ ਹੈੱਡਕੁਆਰਟਰ ਜ਼ਿਲਾ ਸਿੱਖਿਆ ਦਫਤਰ ਐਲੀਮੈਂਟਰੀ ਬਣਾਇਆ ਗਿਆ ਤੇ ਨਾਲ ਹੀ 5 ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਇਸ ਸਕੂਲ ਦੀ ਨੁਹਾਰ ਬਦਲਣ ਲਈ 45 ਲੱਖ ਰੁਪਏ ਦੀ ਗਰਾਂਟ ਵੀ ਦਿੱਤੀ ਗਈ ਸੀ।

Read More : 729 ਏ.ਐੱਨ.ਐੱਮ. ਤੇ 839 ਸਟਾਫ ਨਰਸਾਂ ਦੀ ਹੋਵੇਗੀ ਭਰਤੀ : ਵਿੱਤ ਮੰਤਰੀ

Leave a Reply

Your email address will not be published. Required fields are marked *