ਬਠਿੰਡਾ ਅਦਾਲਤ ਵਿੱਚ ਗਵਾਹਾਂ ਦੇ ਬਿਆਨ ਦਰਜ ਹੋਣੇ ਸਨ ਬਾਕੀ; ਪਾਸਪੋਰਟ ਜ਼ਬਤ ਕਰਨ ਦੀ ਅਰਜ਼ੀ ‘ਤੇ ਸੁਣਵਾਈ ਵੀ ਰਹੀ ਅਧੂਰੀ
ਬਠਿੰਡਾ, 7 ਅਪ੍ਰੈਲ : ਬਠਿੰਡਾ ਦੀ ਅਦਾਲਤ ਵਿਚ ਸੰਸਦ ਮੈਂਬਰ ਕੰਗਣਾ ਰਣੌਤ ਵਿਰੁੱਧ ਚੱਲ ਰਹੇ ਮਾਣਹਾਨੀ ਮਾਮਲੇ ਦੀ ਮੰਗਲਵਾਰ ਨੂੰ ਹੋਣ ਵਾਲੀ ਸੁਣਵਾਈ ਮੁਲਤਵੀ ਕਰ ਦਿੱਤੀ ਗਈ ਹੈ। ਜੱਜ ਦੇ ਛੁੱਟੀ ’ਤੇ ਹੋਣ ਕਾਰਨ ਅੱਜ ਕੇਸ ਦੀ ਕਾਰਵਾਈ ਅੱਗੇ ਨਹੀਂ ਵੱਧ ਸਕੀ ਅਤੇ ਅਦਾਲਤ ਨੇ ਅਗਲੀ ਸੁਣਵਾਈ ਲਈ 28 ਅਪ੍ਰੈਲ ਦੀ ਮਿਤੀ ਨਿਰਧਾਰਤ ਕੀਤੀ ਹੈ।
ਮਾਤਾ ਮਹਿੰਦਰ ਕੌਰ ਦੇ ਵਕੀਲ ਰਘਬੀਰ ਸਿੰਘ ਬਹਿਣੀਵਾਲ ਨੇ ਦੱਸਿਆ ਕਿ ਅੱਜ ਅਦਾਲਤ ਵਿੱਚ ਦੋ ਅਹਿਮ ਗਵਾਹਾਂ, ਸੁਰਜੀਤ ਸਿੰਘ ਫੂਲ ਅਤੇ ਗੁਰਪ੍ਰੀਤ ਸਿੰਘ ਦੀ ਗਵਾਹੀ ਦਰਜ ਕੀਤੀ ਜਾਣੀ ਸੀ। ਇਸ ਦੇ ਨਾਲ ਹੀ ਸ਼ਿਕਾਇਤਕਰਤਾ ਧਿਰ ਵੱਲੋਂ ਕੰਗਣਾ ਰਣੌਤ ਦਾ ਪਾਸਪੋਰਟ ਜ਼ਬਤ ਕਰਨ ਸਬੰਧੀ ਦਿੱਤੀ ਗਈ ਅਰਜ਼ੀ ‘ਤੇ ਵੀ ਬਹਿਸ ਹੋਣੀ ਸੀ, ਜੋ ਹੁਣ ਅਗਲੀ ਤਰੀਕ ‘ਤੇ ਹੋਵੇਗੀ।
ਜ਼ਿਕਰਯੋਗ ਹੈ ਕਿ ਦਿੱਲੀ ਕਿਸਾਨ ਅੰਦੋਲਨ ਦੌਰਾਨ ਕੰਗਣਾ ਰਣੌਤ ਨੇ ਮਾਤਾ ਮਹਿੰਦਰ ਕੌਰ ਬਾਰੇ ਇਤਰਾਜ਼ਯੋਗ ਸ਼ਬਦ ਵਰਤੇ ਸਨ, ਜਿਸ ਤੋਂ ਬਾਅਦ ਉਨ੍ਹਾਂ ਖਿਲਾਫ਼ ਮਾਣਹਾਨੀ ਦਾ ਕੇਸ ਦਾਇਰ ਕੀਤਾ ਗਿਆ ਸੀ।
Read More : ਵਿਸਾਖੀ ਮੌਕੇ ਪਾਕਿਸਤਾਨ ਜਾਣ ਵਾਲੇ 409 ਸ਼ਰਧਾਲੂਆਂ ਨੂੰ ਮਿਲਿਆ ਵੀਜ਼ਾ
