ਮੋਹਾਲੀ, 12 ਅਗਸਤ : ਮੋਹਾਲੀ ਦੀ ਅਦਾਲਤ ’ਚ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਉਤੇ ਸੁਣਵਾਈ ਮੁੜ ਤੋਂ ਮੁਲਤਵੀ ਕਰ ਦਿੱਤੀ ਗਈ ਹੈ। ਹੁਣ ਇਸ ਮਾਮਲੇ ਉਤੇ ਸੁਣਵਾਈ 13 ਅਗਸਤ ਨੂੰ ਹੋਵੇਗੀ। ਇਸ ਤੋਂ ਇਲਾਵਾ ਬੈਰਕ ਬਦਲਣ ਦੇ ਮਾਮਲੇ ਉਤੇ ਵੀ ਸੁਣਵਾਈ ਦੀ ਅਗਲੀ ਤਰੀਕ 21 ਅਗਸਤ ਪਾ ਦਿੱਤੀ ਗਈ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਸ਼੍ਰੋਮਣੀ ਅਕਾਲੀ ਦਲ ਆਗੂ ਬਿਕਰਮ ਸਿੰਘ ਮਜੀਠੀਆ ਇਸ ਸਮੇਂ ਨਾਭਾ ਜੇਲ ’ਚ ਬੰਦ ਹਨ। ਵਿਜੀਲੈਂਸ ਬਿਊਰੋ ਨੇ 25 ਜੂਨ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਮਜੀਠੀਆ ਨੂੰ ਅੰਮ੍ਰਿਤਸਰ ਸਥਿਤ ਉਨ੍ਹਾਂ ਦੇ ਘਰ ਤੋਂ ਗ੍ਰਿਫ਼ਤਾਰ ਕੀਤਾ ਸੀ। ਬੀਤੇ ਦਿਨ ਵੀ ਮਜੀਠਿਆ ਦੀ ਜ਼ਮਾਨਤ ਅਰਜੀ ‘ਤੇ ਸੁਣਵਾਈ ਹੋਈ ਅਤੇ ਲਗਭਗ ਡੇਢ ਘੰਟਾ ਬਹਿਸ ਹੋਈ ਸੀ।
ਹਾਲਾਂਕਿ ਕੋਈ ਵੀ ਫੈਸਲਾ ਨਹੀਂ ਹੋਇਆ ਅਤੇ ਸੁਣਵਾਈ ਫੇਰ ਮੁਲਤਵੀ ਕਰ ਦਿੱਤੀ ਗਈ ਸੀ। ਇਹ ਛੇਵੀਂ ਵਾਰ ਹੈ ਜਦੋਂ ਅਦਾਲਤ ਨੇ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ‘ਤੇ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਹੈ।
Read More : ਆਲਟੋ ’ਚੋਂ ਮਰਦ ਅਤੇ ਔਰਤ ਦੀਆਂ ਮਿਲੀਆਂ ਲਾਸ਼ਾਂ