Harcharan-Singh-Bhullar

ਮੁਅੱਤਲ ਡੀਆਈਜੀ ਭੁੱਲਰ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ 2 ਜਨਵਰੀ ਨੂੰ

ਚੰਡੀਗੜ੍ਹ, 24 ਦਸੰਬਰ : ਅੱਜ ਚੰਡੀਗੜ੍ਹ ਦੀ ਵਿਸ਼ੇਸ਼ ਸੀਬੀਆਈ ਅਦਾਲਤ ਵਿੱਚ ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਵੱਲੋਂ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਦਾਇਰ ਕੀਤੀ ਗਈ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਹੋਈ।

ਅਦਾਲਤ ਨੇ ਇਸ ਅਰਜ਼ੀ ‘ਤੇ ਕੇਂਦਰੀ ਜਾਂਚ ਬਿਊਰੋ ਨੂੰ ਨੋਟਿਸ ਜਾਰੀ ਕਰਕੇ ਆਪਣਾ ਪੱਖ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਅਦਾਲਤ ਵੱਲੋਂ ਇਸ ਮਾਮਲੇ ’ਤੇ ਹੁਣ 2 ਜਨਵਰੀ ਨੂੰ ਸੁਣਵਾਈ ਕੀਤੀ ਜਾਵੇਗੀ। ਇਸ ਮਾਮਲੇ ਵਿਚ ਸੀ. ਬੀ. ਆਈ. ਨੇ ਜਵਾਬ ਦਾਖਲ ਕਰਨ ਲਈ ਸਮਾਂ ਮੰਗਿਆ ਹੈ, ਜਿਸ ਨੂੰ ਧਿਆਨ ਵਿਚ ਰੱਖਦਿਆਂ ਜੱਜ ਭਾਵਨਾ ਜੈਨ ਦੀ ਅਦਾਲਤ ਨੇ ਇਸਤਗਾਸਾ ਪੱਖ ਨੂੰ 9 ਦਿਨਾਂ ਦਾ ਸਮਾਂ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਸੀ. ਬੀ. ਆਈ. ਨੇ ਡੀ. ਆਈ. ਜੀ. ਭੁੱਲਰ ਨੂੰ 16 ਅਕਤੂਬਰ ਨੂੰ ਮੰਡੀ ਗੋਬਿੰਦਗੜ੍ਹ ਦੇ ਕਾਰੋਬਾਰੀ ਤੋਂ ਰਿਸ਼ਵਤ ਮੰਗਣ ਦੇ ਦੋਸ਼ ਹੇਠ ਵਿਚੋਲੇ ਕ੍ਰਿਸ਼ ਨੂੰ ਨਾਲ ਗਿ੍ਫ਼ਤਾਰ ਕੀਤਾ ਸੀ।

Read More : ਫਤਹਿਗੜ੍ਹ ਸਾਹਿਬ ਸ਼ਹੀਦੀ ਸਭਾ ਵਿਚ ਸੰਗਤਾਂ ਦੀ ਸਹੂਲਤ ਲਈ 3400 ਪੁਲਿਸ ਮੁਲਾਜ਼ਮ, 22 ਪਾਰਕਿੰਗ ਸਥਾਨ

Leave a Reply

Your email address will not be published. Required fields are marked *