Andhra Pradesh bus fire news

ਦਿਲ ਕੰਬਾਊ ਹਾਦਸਾ: ਬੱਸ-ਟਰੱਕ ਦੀ ਟੱਕਰ ਤੋਂ ਬਾਅਦ ਲੱਗੀ ਅੱਗ, 14 ਯਾਤਰੀ ਜ਼ਿੰਦਾ ਸੜੇ

ਨਿਰਮਲ ਤੋਂ ਨੇਲੋਰ ਜਾ ਰਹੀ ਸੀ ਬੱਸ ; 23 ਗੰਭੀਰ ਜ਼ਖ਼ਮੀ

ਮਰਕਾਪੁਰਮ, 26 ਮਾਰਚ : ਆਂਧਰਾ ਪ੍ਰਦੇਸ਼ ਦੇ ਮਰਕਾਪੁਰਮ ਜ਼ਿਲ੍ਹੇ ਦੇ ਰਾਏਵਰਮ ਨੇੜੇ ਵੀਰਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਹਰੀਕ੍ਰਿਸ਼ਨ ਟ੍ਰੈਵਲਜ਼ ਦੀ ਇੱਕ ਨਿੱਜੀ ਬੱਸ, ਜੋ ਤੇਲੰਗਾਨਾ ਦੇ ਨਿਰਮਲ ਤੋਂ ਨੇਲੋਰ ਜਾ ਰਹੀ ਸੀ, ਇੱਕ ਡੰਪਰ ਟਰੱਕ ਨਾਲ ਟਕਰਾ ਗਈ। ਟੱਕਰ ਤੋਂ ਤੁਰੰਤ ਬਾਅਦ ਬੱਸ ਨੂੰ ਅੱਗ ਲੱਗ ਗਈ, ਜਿਸ ਕਾਰਨ 14 ਯਾਤਰੀਆਂ ਦੀ ਮੌਕੇ ‘ਤੇ ਹੀ ਜ਼ਿੰਦਾ ਸੜ ਜਾਣ ਕਾਰਨ ਮੌਤ ਹੋ ਗਈ, ਜਦਕਿ 23 ਹੋਰ ਲੋਕ ਗੰਭੀਰ ਜ਼ਖਮੀ ਹੋ ਗਏ।

ਮਰਕਾਪੁਰਮ ਦੇ ਪੁਲਿਸ ਸੁਪਰਡੈਂਟ (ਐਸਪੀ) ਵੀ. ਹਰਸ਼ਵਰਧਨ ਰਾਜੂ ਨੇ ਦੱਸਿਆ ਕਿ ਇਹ ਹਾਦਸਾ ਸਵੇਰੇ 6:00 ਵਜੇ ਦੇ ਕਰੀਬ ਵਾਪਰਿਆ ਅਤੇ ਤਕਰੀਬਨ ਤਿੰਨ ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ ਗਿਆ। ਬੱਸ ਵਿੱਚ 35 ਤੋਂ ਵੱਧ ਯਾਤਰੀ ਸਵਾਰ ਸਨ।

ਡੀਐਸਪੀ ਰਾਜੂ ਅਨੁਸਾਰ, ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਜ਼ਬਰਦਸਤ ਟੱਕਰ ਕਾਰਨ ਅੱਗ ਲੱਗੀ। ਡੰਪਰ ਡਰਾਈਵਰ ਸਮੇਤ ਸਾਰੇ ਜ਼ਖਮੀਆਂ ਨੂੰ ਇਲਾਜ ਲਈ ਨੇੜਲੇ ਹਸਪਤਾਲਾਂ ਵਿੱਚ ਭਰਤੀ ਕਰਵਾਇਆ ਗਿਆ ਹੈ ਅਤੇ ਲਾਸ਼ਾਂ ਦੀ ਪਛਾਣ ਕਰਨ ਦੇ ਯਤਨ ਕੀਤੇ ਜਾ ਰਹੇ ਹਨ।

ਮੁੱਖ ਮੰਤਰੀ ਨਾਇਡੂ ਨੇ ਜਾਨੀ ਨੁਕਸਾਨ ‘ਤੇ ਪ੍ਰਗਟਾਇਆ ਦੁੱਖ

ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਐਨ. ਚੰਦਰਬਾਬੂ ਨਾਇਡੂ ਨੇ ਇਸ ਮੰਦਭਾਗੀ ਘਟਨਾ ‘ਤੇ ਡੂੰਘਾ ਅਫ਼ਸੋਸ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ ਅਤੇ ਅਧਿਕਾਰੀਆਂ ਨੂੰ ਇਸ ਘਟਨਾ ਦੀ ਪੂਰੀ ਜਾਂਚ ਕਰਨ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਨੇ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਜ਼ਖਮੀਆਂ ਨੂੰ ਵਧੀਆ ਤੋਂ ਵਧੀਆ ਇਲਾਜ ਮੁਹੱਈਆ ਕਰਵਾਇਆ ਜਾਵੇ।

Read More : ‘ਆਪ’ ਸਰਕਾਰ ‘ਚ ਗਲਤ ਕੰਮਾਂ ਲਈ ਕੋਈ ਥਾਂ ਨਹੀਂ, ਜਵਾਬਦੇਹੀ ਹੀ ਸਾਡੀ ਪਹਿਚਾਣ : ਅਮਨ ਅਰੋੜਾ

Leave a Reply

Your email address will not be published. Required fields are marked *