25 ਤੋਂ ਵੱਧ ਕੀਤੀਆਂ ਸ਼ਾਰਟ ਟਰਮੀਨੇਟ
ਫਿਰੋਜ਼ਪੁਰ, 27 ਅਗਸਤ –ਪਿਛਲੇ ਕੁਝ ਦਿਨਾਂ ਤੋਂ ਜੰਮੂ ਖੇਤਰ ’ਚ ਹੋ ਰਹੀ ਭਾਰੀ ਬਾਰਿਸ਼ ਕਾਰਨ ਯਾਤਰੀਆਂ ਦੀ ਸੁਰੱਖਿਆ ਨੂੰ ਧਿਆਨ ’ਚ ਰੱਖਦੇ ਹੋਏ ਉੱਤਰੀ ਰੇਲਵੇ ਵੱਲੋਂ ਲੱਗਭਗ 45 ਰੇਲਗੱਡੀਆਂ ਨੂੰ ਰੱਦ ਕਰ ਦਿੱਤਾ ਗਿਆ ਹੈ ਅਤੇ 25 ਤੋਂ ਵੱਧ ਰੇਲਗੱਡੀਆਂ ਨੂੰ ਸ਼ਾਰਟੀ ਟਰਮੀਨੇਟ ਕੀਤਾ ਗਿਆ ਹੈ।
ਇਹ ਜਾਣਕਾਰੀ ਦਿੰਦੇ ਹੋਏ ਉੱਤਰੀ ਰੇਲਵੇ ਦੇ ਚੀਫ ਪਬਲਿਕ ਰਿਲੇਸ਼ਨ ਅਫ਼ਸਰ ਹਿਮਾਂਸ਼ੂ ਸ਼ੇਖਰ ਉਪਾਧਿਆਏ ਨੇ ਦੱਸਿਆ ਕਿ ਯਾਤਰੀਆਂ ਦੀ ਸਹੂਲਤ ਲਈ ਰੇਲਵੇ ਵਿਭਾਗ ਵੱਲੋਂ ਜੰਮੂ ਤਵੀ, ਮਾਤਾ ਵੈਸ਼ਨੋ ਦੇਵੀ ਕਟੜਾ ਪਠਾਨਕੋਟ, ਦਿੱਲੀ ਅਤੇ ਨਵੀਂ ਦਿੱਲੀ ਦੇ ਰੇਲਵੇ ਸਟੇਸ਼ਨਾਂ ’ਤੇ ਹੈਲਪ ਡੈਸਕ ਸਥਾਪਤ ਕੀਤੇ ਗਏ ਹਨ ਅਤੇ ਕੁਝ ਹੈਲਪਲਾਈਨ ਨੰਬਰ ਜਾਰੀ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਲੋਕ ਹੈਲਪਲਾਈਨ ਨੰਬਰਾਂ 9779233942, 9717649915, 7888839911 ਅਤੇ 9729539980 ’ਤੇ ਕਾਲ ਕਰ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।
Read More : ਪੌਂਗ ਡੈਮ ਦਾ ਪਾਣੀ ਖਤਰੇ ਦੇ ਨਿਸ਼ਾਨ ਤੋਂ ਪਾਰ