ਭਾਰੀ ਮੀਂਹ ਅਤੇ ਡੈਮਾਂ ਤੋਂ ਪਾਣੀ ਛੱਡਣ ਨਾਲ ਹੜ੍ਹ ਆਉਣ ਦੀ ਸੰਭਾਵਨਾ
ਚੰਡੀਗੜ੍ਹ, 5 ਅਕਤੂਬਰ : ਅੱਜ ਤੋਂ ਪੰਜਾਬ ਵਿਚ ਤਿੰਨ ਦਿਨ ਭਾਰੀ ਮੀਂਹ ਦੀ ਸੰਭਾਵਨਾ ਹੈ। ਮੌਸਮ ਵਿਗਿਆਨ ਕੇਂਦਰ ਨੇ ਪੰਜਾਬ, ਜੰਮੂ ਅਤੇ ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਲਈ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ।
ਹਿਮਾਚਲ ਅਤੇ ਪੰਜਾਬ ਵਿਚ ਬਣੇ ਡੈਮਾਂ ਨੂੰ ਖਾਲੀ ਕੀਤਾ ਜਾ ਰਿਹਾ ਹੈ ਤਾਂ ਜੋ ਭਾਰੀ ਮੀਂਹ ਦੀ ਸਥਿਤੀ ਵਿਚ ਇੱਥੇ ਪਾਣੀ ਸਟੋਰ ਕੀਤਾ ਜਾ ਸਕੇ। ਅੰਮ੍ਰਿਤਸਰ ਜ਼ਿਲਾ ਪ੍ਰਸ਼ਾਸਨ ਅਲਰਟ ‘ਤੇ ਹੈ। ਇਸ ਤੋਂ ਇਲਾਵਾ ਰਾਵੀ, ਬਿਆਸ ਅਤੇ ਸਤਲੁਜ ਦਰਿਆਵਾਂ ਦੇ ਨਾਲ ਲੱਗਦੇ 13 ਜ਼ਿਲਿਆਂ ਦੇ ਪ੍ਰਸ਼ਾਸਨ ਨੂੰ ਵੀ ਅਲਰਟ ‘ਤੇ ਰੱਖਿਆ ਗਿਆ ਹੈ। ਭਾਰੀ ਮੀਂਹ ਅਤੇ ਡੈਮਾਂ ਤੋਂ ਪਾਣੀ ਛੱਡਣ ਨਾਲ ਹੜ੍ਹ ਆਉਣ ਦੀ ਸੰਭਾਵਨਾ ਹੈ।
ਇਨ੍ਹਾਂ ਜ਼ਿਲਿਆਂ ਵਿਚ ਗੁਰਦਾਸਪੁਰ, ਅੰਮ੍ਰਿਤਸਰ, ਫਿਰੋਜ਼ਪੁਰ, ਫਾਜ਼ਿਲਕਾ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਤਰਨਤਾਰਨ, ਮੋਗਾ, ਲੁਧਿਆਣਾ, ਰੋਪੜ, ਪਟਿਆਲਾ ਅਤੇ ਸੰਗਰੂਰ ਸ਼ਾਮਲ ਹਨ।
ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ 11 ਜ਼ਿਲਿਆਂ ਵਿਚ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਅੰਮ੍ਰਿਤਸਰ, ਕਪੂਰਥਲਾ, ਤਰਨਤਾਰਨ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਫਾਜ਼ਿਲਕਾ ਅਤੇ ਮੁਕਤਸਰ ਸਾਹਿਬ ਵਿਚ ਭਾਰੀ ਮੀਂਹ ਪੈ ਸਕਦਾ ਹੈ। ਬਾਕੀ ਜ਼ਿਲਿਆਂ ਵਿੱਚ ਵੀ ਮੀਂਹ ਪੈਣ ਦੀ ਉਮੀਦ ਹੈ।
Read More : ਅੰਮ੍ਰਿਤਸਰ ਵਿਚ ਰੋਡਵੇਜ਼ ਮੁਲਾਜ਼ਮ ਤੇ ਨਿੱਜੀ ਬੱਸ ਆਪ੍ਰੇਟਰ ਹੋਏ ਆਹਮੋ-ਸਾਹਮਣੇ