11 ਜੂਨ 2026: ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਹਿਮਾਚਲ ਪ੍ਰਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਬਦਲ ਗਿਆ ਹੈ। ਵੀਰਵਾਰ ਦੁਪਹਿਰ ਨੂੰ ਕੁੱਲੂ ਜ਼ਿਲ੍ਹੇ ਵਿੱਚ ਅਚਾਨਕ ਭਾਰੀ ਮੀਂਹ ਪਿਆ। ਗਰਜ ਦੇ ਨਾਲ ਹੋਈ ਭਾਰੀ ਬਾਰਿਸ਼ ਨੇ ਲੋਕਾਂ ਨੂੰ ਗਰਮੀ ਤੋਂ ਵੱਡੀ ਰਾਹਤ ਦਿੱਤੀ ਹੈ। ਇਸ ਦੇ ਨਾਲ ਹੀ ਰੋਹਤਾਂਗ ਦੱਰੇ ਸਮੇਤ ਉੱਚੀਆਂ ਚੋਟੀਆਂ ‘ਤੇ ਬਰਫ਼ਬਾਰੀ ਹੋਈ ਹੈ। ਪਿਛਲੇ ਕੁਝ ਦਿਨਾਂ ਤੋਂ ਘਾਟੀ ਵਿੱਚ ਮੌਸਮ ਸਾਫ਼ ਹੋਣ ਕਾਰਨ ਲੋਕਾਂ ਨੂੰ ਗਰਮੀ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਪਹਾੜਾਂ ਵਿੱਚ ਬਰਫ਼ਬਾਰੀ ਅਤੇ ਹੇਠਲੇ ਇਲਾਕਿਆਂ ਵਿੱਚ ਭਾਰੀ ਮੀਂਹ ਪੈਣ ਨਾਲ ਮੌਸਮ ਸੁਹਾਵਣਾ ਹੋ ਗਿਆ ਹੈ ਅਤੇ ਲੋਕਾਂ ਦੇ ਨਾਲ ਇੱਥੇ ਆਏ ਸੈਲਾਨੀਆਂ ਨੇ ਰਾਹਤ ਦਾ ਸਾਹ ਲਿਆ ਹੈ। ਸ਼ਿਮਲਾ ਵਿੱਚ ਹਲਕੇ ਬੱਦਲਾਂ ਦੇ ਨਾਲ ਧੁੱਪ ਵੀ ਹੈ।
