ਚੰਡੀਗੜ੍ਹ, 7 ਜਨਵਰੀ : ਕੜਾਕੇ ਦੀ ਠੰਢ ਕਾਰਨ ਪੰਜਾਬ ਦੇ ਸਕੂਲਾਂ ‘ਚ 13 ਜਨਵਰੀ ਤੱਕ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਇਹ ਜਾਣਕਾਰੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਦਿੱਤੀ ਹੈ।

ਹਰਜੋਤ ਬੈਂਸ ਨੇ ਟਵੀਟ ਕਰਦਿਆਂ ਲਿਖਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਲਗਾਤਾਰ ਵੱਧ ਰਹੀ ਠੰਢ ਅਤੇ ਧੁੰਦ ਨੂੰ ਦੇਖਦਿਆਂ ਬੱਚਿਆਂ ਅਤੇ ਸਟਾਫ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 13 ਜਨਵਰੀ ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ। ਹੁਣ ਸੂਬੇ ਦੇ ਸਾਰੇ ਸਕੂਲ 14 ਜਨਵਰੀ ਤੋਂ ਆਮ ਦਿਨਾਂ ਵਾਂਗ ਖੁੱਲ੍ਹਣਗੇ।
Read More : ਬੰਗਲਾਦੇਸ਼ ਨੂੰ ਭਾਰਤ ਵਿਚ ਹੀ ਖੇਡਣੇ ਪੈਣਗੇ ਮੈਚ
