3 ਸਤੰਬਰ ਤੱਕ ਬੰਦ ਰੱਖਣ ਦੇ ਨਿਰਦੇਸ਼
ਚੰਡੀਗੜ੍ਹ, 1 ਸਤੰਬਰ : ਪੰਜਾਬ ਸਰਕਾਰ ਵੱਲੋਂ ਲਗਾਤਾਰ ਪੈ ਰਹੇ ਮੀਂਹ ਤੇ ਹੜ੍ਹਾਂ ਦੀ ਸਥਿਤੀ ਨੂੰ ਧਿਆਨ ‘ਚ ਰੱਖਦਿਆਂ ਵਿੱਦਿਅਕ ਸੰਸਥਾਵਾਂ ਵਿਚ ਛੁੱਟੀਆਂ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ, ਜਿਸ ਤਹਿਤ ਸੂਬੇ ਭਰ ਵਿਚ ਬੀਤੀ ਰਾਤ ਤੋਂ ਲਗਾਤਾਰ ਪੈ ਰਹੇ ਭਾਰੀ ਮੀ੍ਂਹ ਕਾਰਨ ਸਾਰੇ ਕਾਲਜ, ਯੂਨੀਵਰਸਿਟੀਆਂ ਅਤੇ ਪੌਲੀਟੈਕਨਿਕ ਸੰਸਥਾਵਾਂ ਵੀ ਤੁਰੰਤ ਪ੍ਰਭਾਵ ਨਾਲ 3 ਸਤੰਬਰ 2025 ਤੱਕ ਬੰਦ ਰਹਿਣਗੀਆਂ। ਹੋਸਟਲਾਂ ਵਿਚ ਰਹਿਣ ਵਾਲੇ ਵਿਦਿਆਰਥੀਆਂ ਦੀ ਭਲਾਈ ਦੀ ਜ਼ਿੰਮੇਵਾਰੀ ਸਬੰਧਤ ਪ੍ਰਸ਼ਾਸਨ ਦੀ ਹੈ। ਸਾਰਿਆਂ ਨੂੰ ਸਥਾਨਕ ਅਧਿਕਾਰੀਆਂ ਦੁਆਰਾ ਜਾਰੀ ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਬੇਨਤੀ ਕੀਤੀ ਜਾਂਦੀ ਹੈ।
Read More : 2 ਸਾਲ ਦੇ ਬੱਚੇ ਨੂੰ ਔਰਤ ਨੇ ਪਿਲਾ ਦਿੱਤਾ ਕਾਹਵਾ, ਹੋਈ ਮੌਤ