jagjit_singh

ਗੁੰਡਾਗਰਦੀ : ਡਿਊਟੀ ਤੋਂ ਪਰਤੇ ਪੁਲਿਸ ਕਾਂਸਟੇਬਲ ਦਾ ਰਾਡਾਂ ਮਾਰ ਕੇ ਕਤਲ

ਰੇਲੂ ਝਗੜੇ ਕਾਰਨ ਰਿਸ਼ਤੇਦਾਰਾਂ ਅਤੇ ਸਾਥੀਆਂ ਵੱਲੋਂ ਘਰ ‘ਚ ਵੜ ਕੇ ਹਮਲਾ

ਅਜਨਾਲਾ, 6 ਮਾਰਚ : ਜ਼ਿਲਾ ਅੰਮ੍ਰਿਤਸਰ ਦੇ ਕਸਬਾ ਅਜਨਾਲਾ ਨੇੜੇ ਪਿੰਡ ਜਗਦੇਵ ਕਲਾਂ ਵਿਖੇ ਇਕ ਬੇਹੱਦ ਦੁਖਦਾਈ ਘਟਨਾ ਵਾਪਰੀ ਹੈ, ਜਿੱਥੇ ਘਰੇਲੂ ਝਗੜੇ ਦੇ ਚੱਲਦਿਆਂ ਕੁਝ ਵਿਅਕਤੀਆਂ ਨੇ ਘਰ ‘ਤੇ ਹਮਲਾ ਕਰਕੇ ਇੱਕ ਪੁਲਿਸ ਕਾਂਸਟੇਬਲ ਦਾ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਜਗਜੀਤ ਸਿੰਘ ਵਜੋਂ ਹੋਈ ਹੈ, ਜੋ ਗੁਰਦਾਸਪੁਰ ਵਿਖੇ ਡੀ.ਐਸ.ਪੀ. ਮਨਿੰਦਰ ਸਿੰਘ ਨਾਲ ਸੁਰੱਖਿਆ ਗਾਰਡ ਵਜੋਂ ਤਾਇਨਾਤ ਸੀ। ਜਗਜੀਤ ਸਿੰਘ ਕੱਲ੍ਹ ਸ਼ਾਮ ਹੀ ਡਿਊਟੀ ਤੋਂ ਵਾਪਸ ਆਪਣੇ ਪਿੰਡ ਆਇਆ ਸੀ।

ਮ੍ਰਿਤਕ ਦੀ ਪਤਨੀ ਹਰਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਰਿਸ਼ਤੇਦਾਰਾਂ ਨਾਲ ਕੋਈ ਪੁਰਾਣਾ ਝਗੜਾ ਚੱਲ ਰਿਹਾ ਸੀ। ਬੀਤੀ ਰਾਤ ਵੀ ਉਨ੍ਹਾਂ ਨੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਸੀ ਪਰ ਬਚਾਅ ਹੋ ਗਿਆ। ਅੱਜ ਫਿਰ ਰਿਸ਼ਤੇਦਾਰ ਕਰੀਬ 10 ਵਿਅਕਤੀ ਦੋ ਗੱਡੀਆਂ ‘ਤੇ ਸਵਾਰ ਹੋ ਕੇ ਆਏ। ਉਨ੍ਹਾਂ ਨੇ ਆਉਂਦਿਆਂ ਹੀ ਜਗਜੀਤ ਸਿੰਘ ਅਤੇ ਪਰਿਵਾਰ ਦੀ ਕੁੱਟਮਾਰ ਸ਼ੁਰੂ ਕਰ ਦਿੱਤੀ।

ਇਸ ਦੌਰਾਨ ਜਗਜੀਤ ਸਿੰਘ ਦੇ ਸਿਰ ਵਿੱਚ ਰਾਡ ਵੱਜਣ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ ਅਤੇ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਅੰਮ੍ਰਿਤਸਰ ਲਿਜਾਂਦੇ ਸਮੇਂ ਜਗਜੀਤ ਸਿੰਘ ਨੇ ਰਸਤੇ ਵਿੱਚ ਹੀ ਦਮ ਤੋੜ ਦਿੱਤਾ।

ਥਾਣਾ ਰਾਜਾਸਾਂਸੀ ਦੇ ਐਸ.ਐਚ.ਓ. ਹਰਸਿਮਰਤ ਕੌਰ ਨੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਕਥਿਤ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਮ੍ਰਿਤਕ ਜਗਜੀਤ ਸਿੰਘ ਦੀ ਦੇਹ ਨੂੰ ਪੋਸਟਮਾਰਟਮ ਲਈ ਅਜਨਾਲਾ ਭੇਜ ਦਿੱਤਾ ਗਿਆ ਹੈ।

Read More : ਤਰਨਜੀਤ ਸਿੰਘ ਸੰਧੂ ਨੇ ਦਿੱਲੀ ਦੇ ਉਪ ਰਾਜਪਾਲ ਵਜੋਂ ਸੰਭਾਲੀ ਜ਼ਿੰਮੇਵਾਰੀ

Leave a Reply

Your email address will not be published. Required fields are marked *