accident

ਸੜਕ ਹਾਦਸੇ ਵਿਚ ਪਤੀ-ਪਤਨੀ ਦੀ ਮੌਤ

ਇਕ ਲੜਕੀ ਅਤੇ ਬੱਚੀ ਜ਼ਖਮੀ

ਪਾਤੜਾਂ, 11 ਜੁਲਾਈ : ਜ਼ਿਲਾ ਪਟਿਆਲਾ ਦੇ ਪਾਤੜਾਂ ਸ਼ਹਿਰ ਦੇ ਜਾਖਲ ਰੋਡ ਹਾਮਝੇੜੀ ਬਾਈਪਾਸ ‘ਤੇ ਵਾਪਰੇ ਇਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਪਤੀ-ਪਤਨੀ ਦੀ ਮੌਕੇ ‘ਤੇ ਮੌਤ ਹੋ ਗਈ। ਜਦੋਂ ਕਿ ਇਕ ਲੜਕੀ ਗੰਭੀਰ ਜ਼ਖ਼ਮੀ ਹੋ ਗਈ। ਇਸ ਹਾਦਸੇ ਵਿਚ ਇੱਕ ਛੋਟੀ ਬੱਚੀ ਦੇ ਮਾਮੂਲੀ ਸੱਟਾਂ ਲੱਗੀਆਂ। ਜ਼ਖ਼ਮੀਆਂ ਨੂੰ ਤੁਰੰਤ ਸ਼ਹਿਰ ਦੇ ਸ਼੍ਰੀ ਦੁਰਗਾ ਦਲ ਸੇਵਾ ਸੰਮਤੀ ਚੈਰੀਟੇਬਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਮੌਕੇ ਉੱਤੇ ਪਹੁੰਚੀ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਸਮਾਣਾ ਭੇਜ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਅਨੁਸਾਰ ਹਰਿਆਣਾ ਦੇ ਜ਼ਿਲਾ ਫਤਿਹਾਬਾਦ ਦੇ ਪਿੰਡ ਜਾਲਕੀਆਂ ਦਾ ਰਹਿਣ ਵਾਲਾ ਪ੍ਰੀਤਮ ਸਿੰਘ ਆਪਣੀ ਪਤਨੀ, ਇਕ ਹੋਰ ਲੜਕੀ ਅਤੇ ਬੱਚੀ ਸਮੇਤ ਜ਼ਿਲਾ ਸੰਗਰੂਰ ਦੇ ਦਿੜ੍ਹਬਾ ਨੇੜਲੇ ਪਿੰਡ ਗੁੱਜਰਾਂ ਤੋਂ ਇਕੋ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਪਣੇ ਪਿੰਡ ਜਾ ਰਹੇ ਸੀ ਕਿ ਪਾਤੜਾਂ ਬਾਈਪਾਸ ਚੌਕ ਵਿਚ ਮੋੜ ਮੁੜਦੇ ਸਮੇਂ ਸਾਹਮਣੇ ਤੋਂ ਆ ਰਹੀ ਪੀ. ਆਰ. ਟੀ. ਸੀ. ਦੀ ਬੱਸ ਨਾਲ ਟੱਕਰ ਹੋ ਗਈ।

ਹਾਦਸਾ ਇੰਨਾ ਭਿਆਨਕ ਸੀ ਕਿ ਦੋਵੇਂ ਪਤੀ-ਪਤਨੀ ਦੀ ਮੌਕੇ ਉੱਤੇ ਹੀ ਮੌਤ ਹੋ ਗਈ। ਜਦੋਂ ਕਿ ਮੋਟਰਸਾਈਕਲ ਉੱਤੇ ਸਵਾਰ ਇਕ ਹੋਰ ਲੜਕੀ, ਜੋ ਪ੍ਰੀਤਮ ਸਿੰਘ ਦੀ ਨਜ਼ਦੀਕੀ ਰਿਸ਼ਤੇਦਾਰ ਦੱਸੀ ਜਾਂਦੀ ਹੈ, ਸਮੇਤ ਛੋਟੀ ਬੱਚੀ ਜ਼ਖ਼ਮੀ ਹੋ ਗਈਆਂ।

Read More : ਪਾਣੀ ਦੇ ਮੁੱਦੇ ‘ਤੇ ਬੋਲੇ ਡਾ. ਬਲਬੀਰ ਸਿੰਘ

Leave a Reply

Your email address will not be published. Required fields are marked *