ਸਤਕੋਹਾ ਮੋੜ ਨੇੜੇ ਬੱਸ, ਕਾਰ ਅਤੇ ਸਕੂਟਰੀ ਵਿਚਾਲੇ ਹੋਈ ਟੱਕਰ, 2 ਹੋਰ ਜ਼ਖ਼ਮੀ
ਬਟਾਲਾ, 15 ਫਰਵਰੀ : ਪਠਾਨਕੋਟ-ਜੰਮੂ ਨੈਸ਼ਨਲ ਹਾਈਵੇਅ ’ਤੇ ਵਾਹਨਾਂ ਦੀ ਹੋਈ ਇਕ ਭਿਆਨਕ ਤ੍ਰਿਕੋਣੀ ਟੱਕਰ ’ਚ ਪਤੀ-ਪਤਨੀ ਦੀ ਮੌਤ ਅਤੇ ਦੋ ਹੋਰ ਵਿਅਕਤੀਆਂ ਦੇ ਜ਼ਖ਼ਮੀ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ।
ਜਾਣਕਾਰੀ ਅਨੁਸਾਰ ਨਿਸ਼ਾਨ ਸਿੰਘ ਪੁੱਤਰ ਚੈਂਚਲ ਸਿੰਘ (ਵਾਸੀ ਪਿੰਡ ਖਾਨ ਪਿਆਰਾ) ਆਪਣੀ ਪਤਨੀ ਦਲਜੀਤ ਕੌਰ ਨਾਲ ਸਕੂਟਰੀ ’ਤੇ ਸਵਾਰ ਹੋ ਕੇ ਕਿਸੇ ਧਾਰਮਿਕ ਅਸਥਾਨ ਤੋਂ ਮੱਥਾ ਟੇਕ ਕੇ ਵਾਪਸ ਘਰ ਜਾ ਰਿਹਾ ਸੀ। ਇਸੇ ਦੌਰਾਨ ਮੱਖਣ ਸਿੰਘ ਪੁੱਤਰ ਤਾਰਾ ਸਿੰਘ (ਵਾਸੀ ਪਿੰਡ ਧਾਰੀਵਾਲ ਭੋਜਾ) ਆਪਣੀ ਪਤਨੀ ਲਖਵਿੰਦਰ ਕੌਰ ਨਾਲ ਕਾਰ ’ਚ ਸਵਾਰ ਹੋ ਕੇ ਆ ਰਿਹਾ ਸੀ। ਜਦੋਂ ਇਹ ਪਠਾਨਕੋਟ-ਜੰਮੂ ਨੈਸ਼ਨਲ ਹਾਈਵੇਅ ’ਤੇ ਸਥਿਤ ਸਤਕੋਹਾ ਮੋੜ ਨੇੜੇ ਪਹੁੰਚੇ ਤਾਂ ਇਨ੍ਹਾਂ ਵਾਹਨਾਂ ਦੀ ਇਕ ਨਿੱਜੀ ਬੱਸ ਨਾਲ ਜ਼ੋਰਦਾਰ ਟੱਕਰ ਹੋ ਗਈ
ਇਸ ਹਾਦਸੇ ’ਚ ਸਕੂਟਰੀ ਸਵਾਰ ਪਤੀ-ਪਤਨੀ ਗੰਭੀਰ ਜ਼ਖ਼ਮੀ ਹੋ ਗਏ, ਜਦਕਿ ਕਾਰ ਸਵਾਰ ਜੋੜੇ ਨੂੰ ਵੀ ਸੱਟਾਂ ਲੱਗੀਆਂ। ਘਟਨਾ ਦੀ ਸੂਚਨਾ ਮਿਲਦਿਆਂ ਹੀ ਹਾਈਵੇਅ ਪੈਟਰੋਲਿੰਗ ਫੋਰਸ ਦੇ ਏ. ਐੱਸ. ਆਈ. ਦਲਬੀਰ ਸਿੰਘ ਅਤੇ ਕਾਂਸਟੇਬਲ ਆਦਿੱਤਿਆ ਸ਼ਰਮਾ ਨੇ ਮੌਕੇ ’ਤੇ ਪਹੁੰਚ ਕੇ ਚਾਰਾਂ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਬਟਾਲਾ ਵਿਖੇ ਦਾਖ਼ਲ ਕਰਵਾਇਆ। ਉੱਥੇ ਡਾਕਟਰਾਂ ਨੇ ਦਲਜੀਤ ਕੌਰ ਨੂੰ ਮ੍ਰਿਤਕ ਐਲਾਨ ਦਿੱਤਾ, ਜਦਕਿ ਨਿਸ਼ਾਨ ਸਿੰਘ ਨੇ ਅੰਮ੍ਰਿਤਸਰ ਲਿਜਾਂਦੇ ਸਮੇਂ ਰਸਤੇ ’ਚ ਦਮ ਤੋੜ ਦਿੱਤਾ।
ਪੁਲਸ ਚੌਕੀ ਨੌਸ਼ਹਿਰਾ ਮੱਝਾ ਸਿੰਘ ਦੇ ਇੰਚਾਰਜ ਏ.ਐੱਸ.ਆਈ. ਸਤਵਿੰਦਰ ਸਿੰਘ ਨੇ ਦੱਸਿਆ ਕਿ ਪਤੀ-ਪਤਨੀ ਦੀਆਂ ਲਾਸ਼ਾਂ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਪੁਲਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕਰਦਿਆਂ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
Read More : ਪੁਲਸ ਨਾਲ ਮੁਕਾਬਲੇ ਤੋਂ ਬਾਅਦ ਪ੍ਰਵਾਸੀ ਮਜ਼ਦੂਰਾਂ ’ਤੇ ਗੋਲੀਆਂ ਚਲਾਉਣ ਵਾਲੇ 2 ਕਾਬੂ
