ਮ੍ਰਿਤਕਾਂ ਦੇ ਪਰਿਵਾਰਾਂ ਨੂੰ 2 ਲੱਖ ਤੇ ਜ਼ਖ਼ਮੀਆਂ ਨੂੰ ਮਿਲਣਗੇ 50,000 ਰੁਪਏ ਦਾ ਕੀਤਾ ਐਲਾਨ
ਨਵੀਂ ਦਿੱਲੀ, 7 ਅਕਤੂਬਰ : ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ਬੱਸ ਹਾਦਸੇ ਵਿਚ ਹੁਣ ਤੱਕ ਡੇਢ ਦਰਜਨ ਦੇ ਕਰੀਬ ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਹੋਰ ਲੋਕਾਂ ਦੇ ਮਲਬੇ ਹੇਠ ਫਸੇ ਹੋਣ ਦਾ ਸ਼ੱਕ ਹੈ। ਰਾਹਤ ਅਤੇ ਬਚਾਅ ਕਾਰਜ ਜਾਰੀ ਹਨ।
ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਬਿਲਾਸਪੁਰ ਹਾਦਸੇ ਵਿਚ ਹੋਏ ਜਾਨੀ ਅਤੇ ਮਾਲੀ ਨੁਕਸਾਨ ਤੋਂ ਮੈਂ ਦੁਖੀ ਹਾਂ। ਇਸ ਮੁਸ਼ਕਲ ਸਮੇਂ ਦੌਰਾਨ ਮੇਰੀਆਂ ਸੰਵੇਦਨਾਵਾਂ ਪ੍ਰਭਾਵਿਤ ਲੋਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਹਨ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।
ਪ੍ਰਧਾਨ ਮੰਤਰੀ ਮੋਦੀ ਨੇ ਐਲਾਨ ਕੀਤਾ ਕਿ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਵਿੱਚੋਂ ਹਰੇਕ ਮ੍ਰਿਤਕ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਸਹਾਇਤਾ ਦਿੱਤੀ ਜਾਵੇਗੀ ਅਤੇ ਸਾਰੇ ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।
ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਮੁੱਖ ਮੰਤਰੀ ਸੁਖੂ ਅਤੇ ਜੇਪੀ ਨੱਡਾ ਸਮੇਤ ਕਈ ਸਿਆਸਤਦਾਨਾਂ ਨੇ ਇਸ ਦੁਖਾਂਤ ‘ਤੇ ਦੁੱਖ ਪ੍ਰਗਟ ਕੀਤਾ ਹੈ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ।
Read More : ਪੁਲਿਸ ਮੁਕਾਬਲੇ ਵਿਚ ਗੈਂਗਸਟਰ ਜ਼ਖਮੀ