ਬਜ਼ੁਰਗ ਔਰਤ ਤੇ ਇਕ ਗਵਾਹ ਅਦਾਲਤ ’ਚ ਹੋਏ ਪੇਸ਼, ਅਗਲੀ ਸੁਣਵਾਈ 15 ਦਸੰਬਰ ਨੂੰ
ਬਠਿੰਡਾ, 4 ਦਸੰਬਰ : ਕਿਸਾਨ ਅੰਦੋਲਨ ਦੌਰਾਨ ਬਠਿੰਡਾ ਦੀ ਰਹਿਣ ਵਾਲੀ ਬਜ਼ੁਰਗ ਔਰਤ ਮਹਿੰਦਰ ਕੌਰ ਬਾਰੇ ਫਿਲਮ ਅਭਿਨੇਤਰੀ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਵੱਲੋਂ ਕੀਤੀ ਗਈ ਟਿੱਪਣੀ ਦੇ ਮਾਮਲੇ ’ਚ ਵੀਰਵਾਰ ਨੂੰ ਮਹਿੰਦਰ ਕੌਰ ਅਤੇ ਗਵਾਹ ਗੁਰਪ੍ਰੀਤ ਸਿੰਘ ਅਦਾਲਤ ਵਿਚ ਪੇਸ਼ ਹੋਏ।
ਅਦਾਲਤ ਨੇ ਦੋਵਾਂ ਦੇ ਬਿਆਨ ਦਰਜ ਕੀਤੇ। ਇਸ ਦੌਰਾਨ ਕੰਗਨਾ ਦੇ ਵਕੀਲ ਨੇ ਅਦਾਲਤ ’ਚ ਅਰਜ਼ੀ ਦੇ ਕੇ ਪੇਸ਼ੀ ਤੋਂ ਛੋਟ ਮੰਗੀ। ਹੁਣ ਕੇਸ ਦੀ ਅਗਲੀ ਸੁਣਵਾਈ 15 ਦਸੰਬਰ ਨੂੰ ਹੋਵੇਗੀ।
ਅਦਾਲਤ ਤੋਂ ਬਾਹਰ ਮੀਡੀਆ ਨਾਲ ਗੱਲਬਾਤ ਕਰਦਿਆਂ ਮਹਿੰਦਰ ਕੌਰ ਨੇ ਸਾਫ ਕਿਹਾ ਕਿ ਉਹ ਕੰਗਨਾ ਰਣੌਤ ਨੂੰ ਕੋਈ ਮੁਆਫੀ ਨਹੀਂ ਦੇਵੇਗੀ। ਉਹ ਅੰਤ ਤਕ ਅਦਾਲਤ ’ਚ ਆਪਣੀ ਲੜਾਈ ਲੜੇਗੀ। ਮਹਿੰਦਰ ਕੌਰ ਵ੍ਹੀਲਚੇਅਰ ’ਤੇ ਆਪਣੇ ਪਤੀ ਅਤੇ ਵਕੀਲ ਨਾਲ ਅਦਾਲਤ ਪਹੁੰਚੀ ਸੀ।
Read More : ਤਿੰਨ ਮੋਟਰਸਾਈਕਲ ਸਵਾਰਾਂ ਨੇ ਹਵਾਈ ਫਾਇਰ ਕਰ ਕੇ ਖੋਹੀ ਕਾਰ
