ਕਿਹਾ-ਸੁਖਬੀਰ ਦੀ ਅਗਵਾਈ ’ਚ ਅਕਾਲੀ ਦਲ ਕਦੇ ਵੀ ਮਜ਼ਬੂਤ ਨਹੀਂ ਹੋ ਸਕਦਾ
ਸੰਗਰੂਰ, 16 ਜੂਨ – ਪੰਜਾਬ ਦੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਉਹ ਸੁਖਬੀਰ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ’ਚ ਕਦੇ ਵੀ ਨਹੀਂ ਜਾਣਗੇ।
ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਸੁਖਦੇਵ ਸਿੰਘ ਢੀਂਡਸਾ ਦਾ ਇਕੋ ਸੁਫ਼ਨਾ ਸੀ ਕਿ ਅਕਾਲੀ ਦਲ ਮਜ਼ਬੂਤ ਹੋਵੇ ਪਰ ਸੁਖਬੀਰ ਦੀ ਅਗਵਾਈ ’ਚ ਅਕਾਲੀ ਦਲ ਕਦੇ ਵੀ ਮਜ਼ਬੂਤ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਉਹ ਆਪਣੇ ਪਿਤਾ ਦਾ ਸੁਫ਼ਨਾ ਪੂਰਾ ਕਰਨ ਲਈ ਜ਼ਿੰਦ-ਜਾਨ ਲਾ ਦੇਣਗੇ ਪਰ ਸੁਖਬੀਰ ਦੀ ਅਗਵਾਈ ’ਚ ਕਦੇ ਵੀ ਨਹੀਂ ਜਾਣਗੇ।
ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲ ਤਖ਼ਤ ਦੇ ਹੁਕਮਨਾਮੇ ਦੀ ਉਲੰਘਣਾ ਕਰਨ ’ਤੇ ਅਕਾਲੀ ਦਲ ਦੇ ਵਰਕਰਾਂ ’ਚ ਕਾਫ਼ੀ ਰੋਸ ਹੈ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਵੱਲੋਂ ਬਣਾਈ ਭਰਤੀ ਕਮੇਟੀ ਵਧੀਆ ਢੰਗ ਨਾਲ ਕੰਮ ਕਰ ਰਹੀ ਹੈ।
Read More : ਕਮਲ ਕੌਰ ਕਤਲ ਮਾਮਲੇ ‘ਤੇ ਬੋਲੇ ਗਾਇਕ ਮੀਕਾ ਸਿੰਘ