ਹੜ੍ਹ ਰਾਹਤ ਕਾਰਜਾਂ ਲਈ ਦੇਣਗੇ ਇਕ ਦਿਨ ਦੀ ਤਨਖਾਹ ਦੇਣ ਦਾ ਐਲਾਨ
ਚੰਡੀਗੜ੍ਹ, 30 ਅਗਸਤ : ਪੰਜਾਬ ਦੇ ਆਈਏਐਸ ਅਫਸਰ ਐਸੋਸੀਏਸ਼ਨ ਅਤੇ ਪੰਜਾਬ ਸਿਵਲ ਸਰਵਿਸ ਅਫਸਰ ਐਸੋਸੀਏਸ਼ਨ ਨੇ ਸੂਬੇ ‘ਚ ਆਏ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਨਾਲ ਇਕਜੁੱਟਤਾ ਦਿਖਾਈ ਹੈ।
ਦੋਵੇਂ ਐਸੋਸੀਏਸ਼ਨਾਂ ਵੱਲੋਂ ਹੜ੍ਹਾਂ ਸਬੰਧੀ ਚੱਲ ਰਹੇ ਰਾਹਤ ਅਤੇ ਮੁੜ ਵਸੇਬਾ ਯਤਨਾਂ ਵਿੱਚ ਸਹਾਇਤਾ ਵੱਜੋਂ ਮੁੱਖ ਮੰਤਰੀ ਰਾਹਤ ਫੰਡ ਵਿੱਚ ਆਪਣੀ ਇੱਕ ਦਿਨ ਦੀ ਤਨਖਾਹ ਦੇਣ ਦਾ ਫੈਸਲਾ ਲਿਆ ਗਿਆ ਹੈ। ਪੰਜਾਬ ਦੇ ਲੋਕਾਂ ਦੀ ਭਲਾਈ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਦੋਵੇਂ ਐਸੋਸੀਏਸ਼ਨਾਂ ਨੇ ਕਿਹਾ ਕਿ ਅਸੀਂ ਪੰਜਾਬ ਦੇ ਮੁੱਖ ਮੰਤਰੀ ਦੀ ਅਗਵਾਈ ਹੇਠ ਸਮਰਪਣ ਅਤੇ ਇਮਾਨਦਾਰੀ ਨਾਲ ਪੰਜਾਬ ਦੇ ਲੋਕਾਂ ਦੀ ਸੇਵਾ ਵਿੱਚ ਸਦਾ ਹਾਜ਼ਰ ਰਹਾਂਗੇ।
Read More : ਸ਼ਹੀਦੀ ਨਗਰ ਕੀਰਤਨ ਰਾਂਚੀ ਤੋਂ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਲਈ ਰਵਾਨਾ