Amritsar-Police

ਗੈਰ-ਕਾਨੂੰਨੀ ਹਥਿਆਰਾਂ ਦਾ ਮਾਡਿਊਲ ਬੇਨਕਾਬ, 3 ਗ੍ਰਿਫ਼ਤਾਰ

ਮੱਧ ਪ੍ਰਦੇਸ਼ ਤੋਂ ਹਥਿਆਰ ਲਿਆ ਕੇ ਪਾਕਿਸਤਾਨੀ ਤਸਕਰਾਂ ਨਾਲ ਮਿਲ ਕੇ ਪੰਜਾਬ ‘ਚ ਸਪਲਾਈ ਕਰਦੇ ਸਨ ਮੁਲਜ਼ਮ; 6 ਪਿਸਤੌਲ ਬਰਾਮਦ

ਅੰਮ੍ਰਿਤਸਰ, 20 ਅਪ੍ਰੈਲ : ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦੀ ਖੇਤਰ ਅਤੇ ਮੱਧ ਪ੍ਰਦੇਸ਼ ਨਾਲ ਜੁੜੇ ਇੱਕ ਗੈਰ-ਕਾਨੂੰਨੀ ਹਥਿਆਰ ਸਪਲਾਈ ਮਾਡਿਊਲ ਦਾ ਪਰਦਾਫਾਸ਼ ਕਰਕੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਇਸ ਕਾਰਵਾਈ ਦੌਰਾਨ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਦੀ ਪਛਾਣ ਦੀਪਕ ਸਿੰਘ ਉਰਫ਼ ਦੀਪੂ, ਅਰੁਣ ਕੁਮਾਰ ਉਰਫ਼ ਸਾਬੂ ਅਤੇ ਸੁਖਜਿੰਦਰ ਸਿੰਘ ਉਰਫ਼ ਸੁੱਖਾ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ 6 ਪਿਸਤੌਲ (ਵੱਖ-ਵੱਖ ਬੋਰ) ਅਤੇ 7 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ, ਮੁੱਢਲੀ ਜਾਂਚ ਤੋਂ ਸਾਹਮਣੇ ਆਇਆ ਹੈ ਕਿ ਇਹ ਮੁਲਜ਼ਮ ਮੱਧ ਪ੍ਰਦੇਸ਼ ਤੋਂ ਗੈਰ-ਕਾਨੂੰਨੀ ਹਥਿਆਰ ਲਿਆਉਂਦੇ ਸਨ ਅਤੇ ਸੋਸ਼ਲ ਮੀਡੀਆ ਰਾਹੀਂ ਪਾਕਿਸਤਾਨ ਸਥਿਤ ਤਸਕਰਾਂ ਦੇ ਸੰਪਰਕ ਵਿੱਚ ਸਨ।

ਇਹ ਗਿਰੋਹ ਸਰਹੱਦ ਪਾਰ ਤੋਂ ਹਥਿਆਰਾਂ ਦੀ ਤਸਕਰੀ ਕਰਕੇ ਪੰਜਾਬ ਭਰ ਦੇ ਅਪਰਾਧੀਆਂ ਨੂੰ ਸਪਲਾਈ ਕਰਦਾ ਸੀ। ਇਸ ਸਬੰਧੀ ਥਾਣਾ ਸਿਵਲ ਲਾਈਨਜ਼ ਵਿਖੇ ਐਫਆਈਆਰ ਦਰਜ ਕਰ ਲਈ ਗਈ ਹੈ ਅਤੇ ਪੁਲਿਸ ਵੱਲੋਂ ਇਸ ਪੂਰੇ ਨੈੱਟਵਰਕ ਨੂੰ ਜੜ੍ਹੋਂ ਖ਼ਤਮ ਕਰਨ ਲਈ ਅਗਲੇਰੀ ਜਾਂਚ ਤੇਜ਼ ਕਰ ਦਿੱਤੀ ਗਈ ਹੈ।

Read More : ਬਠਿੰਡਾ ਰੇਲਵੇ ਟਰੈਕ ਅਤੇ ਚੰਡੀਗੜ੍ਹ ਦੇ ਕਾਲਜ ਨੂੰ ਬੰਬ ਨਾਲ ਉਡਾਉਣ ਦੀ ਧਮਕੀ

Leave a Reply

Your email address will not be published. Required fields are marked *