Illegal constructions

ਧੂਰੀ ’ਚ ਨਸ਼ਾ ਸਮੱਗਲਰਾਂ ਵੱਲੋਂ ਕੀਤੀਆਂ ਨਾਜਾਇਜ਼ ਉਸਾਰੀਆਂ ਢਾਹੀਆਂ

ਨਸ਼ੇ ਦੀ ਹਰੇਕ ਤਰ੍ਹਾਂ ਦੀ ਗਤੀਵਿਧੀ ’ਚ ਲੱਗੇ ਲੋਕਾਂ ਨੂੰ ਬਖਸ਼ਿਆ ਨਹੀਂ ਜਾਵੇਗਾ : ਐੱਸ. ਪੀ.

ਧੂਰੀ, 15 ਸਤੰਬਰ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ’ਚ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਸਮੱਗਲਰਾਂ ਵਿਰੁੱਧ ਕਾਰਵਾਈ ਜੰਗੀ ਪੱਧਰ ’ਤੇ ਕੀਤੀ ਜਾ ਰਹੀ ਹੈ, ਜਿਸ ਤਹਿਤ ਜ਼ਿਲਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਦੇ ਨਿਰਦੇਸ਼ਾਂ ਮੁਤਾਬਕ ਐੱਸ. ਪੀ. (ਸਥਾਨਕ) ਦਿਲਪ੍ਰੀਤ ਸਿੰਘ ਦੀ ਅਗਵਾਈ ਵਿਚ ਪੁਲੀਸ ਤੇ ਸਿਵਲ ਪ੍ਰਸ਼ਾਸਨ ਵੱਲੋਂ ਬਾਜ਼ੀਗਰ ਬਸਤੀ ਧੂਰੀ ਵਿਖੇ ਨਸ਼ਾ ਸਮੱਗਲਰਾਂ ਵੱਲੋਂ ਉਸਾਰੀਆਂ ਨਾਜਾਇਜ਼ ਉਸਾਰੀਆਂ ਨੂੰ ਢਾਹਿਆ ਗਿਆ।

ਇਸ ਮੌਕੇ ਦਿਲਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਇਲਾਕੇ ’ਚ ਰਹਿੰਦੇ 11 ਵਿਅਕਤੀਆਂ ਖਿਲਾਫ ਐੱਨ. ਡੀ. ਪੀ. ਐੱਸ. ਐਕਟ ਤਹਿਤ ਕਈ ਕੇਸ ਦਰਜ ਹਨ। ਇਨ੍ਹਾਂ ਵੱਲੋਂ ਸਰਕਾਰੀ ਜਗ੍ਹਾ/ਰਸਤਿਆਂ ਉਪਰ ਨਾਜਾਇਜ਼ ਕਬਜ਼ੇ ਵੀ ਕੀਤੇ ਹੋਏ ਹਨ। ਅੱਜ ਢੁਕਵੀਂ ਪ੍ਰਕਿਰਿਆ ਰਾਹੀਂ ਇਨ੍ਹਾਂ ਦੀਆਂ ਨਾਜਾਇਜ਼/ਗੈਰ ਕਾਨੂੰਨੀ ਉਸਾਰੀਆਂ ਨੂੰ ਢਾਹਿਆ ਗਿਆ ਹੈ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਜਾ ਰਹੀ ਹੈ ਅਤੇ ਨਸ਼ਿਆਂ ਦੇ ਸਮੱਗਲਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ, ਜਿਹੜੇ ਨੌਜਵਾਨ ਨਸ਼ਾ ਛੱਡ ਕੇ ਚੰਗੀ ਜ਼ਿੰਦਗੀ ਜਿਉਣਾ ਚਾਹੁੰਦੇ ਹਨ, ਉਹ ਅੱਗੇ ਆਉਣ ਪੰਜਾਬ ਸਰਕਾਰ ਉਨ੍ਹਾਂ ਦੀ ਹਰ ਹਾਲ ਮਦਦ ਕਰ ਰਹੀ ਹੈ। ਇਸ ਸਬੰਧੀ ਜ਼ਿਲੇ ’ਚ ਸਰਕਾਰੀ ਨਸ਼ਾ ਛੁੜਾਊ ਤੇ ਮੁੜ ਵਸੇਵਾ ਕੇਂਦਰ ਕਾਰਜਸ਼ੀਲ ਹਨ।

ਐੱਸ.ਪੀ. (ਸਥਾਨਕ) ਨੇ ਨਸ਼ਾ ਸਮੱਗਲਰਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਨਸ਼ੇ ਵੇਚਣ ਦਾ ਕੰਮ ਛੱਡ ਦੇਣ ਨਹੀਂ ਤਾਂ ਉਨ੍ਹਾਂ ਵਿਰੁੱਧ ਵੀ ਇਹੋ ਜਿਹੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਧੂਰੀ ਦੇ ਡੀ. ਐੱਸ. ਪੀ. ਦਮਨਬੀਰ ਸਿੰਘ, ਡੀ. ਐੱਸ. ਪੀ. ਕਰਨੈਲ ਸਿੰਘ ਸਮੇਤ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਵੱਡੀ ਗਿਣਤੀ ’ਚ ਪੁਲਿਸ ਮੁਲਾਜ਼ਮ ਹਾਜ਼ਰ ਸਨ।

Read More : ਬਸਪਾ ਪੰਜਾਬ ਪ੍ਰਧਾਨ ਕਰੀਮਪੁਰੀ ਨੇ ਹੜ੍ਹ ਨਾਲ ਹੋਏ ਨੁਕਸਾਨ ਦਾ ਲਿਆ ਜਾਇਜ਼ਾ

Leave a Reply

Your email address will not be published. Required fields are marked *