ਭਵਾਨੀਗੜ੍ਹ, 14 ਨਵੰਬਰ : ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਹਿਲ ਦੀ ਅਗਵਾਈ ਹੇਠ ਨਵਰੀਤ ਸਿੰਘ ਵਿਰਕ, ਕਪਤਾਨ ਪੁਲਿਸ (ਪੀ.ਬੀ.ਆਈ.) ਅਤੇ ਰਾਹੁਲ ਕੌਸ਼ਲ ਉਪ ਕਪਤਾਨ ਪੁਲਿਸ ਸਬ-ਡਵੀਜ਼ਨ ਭਵਾਨੀਗੜ੍ਹ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਪਿੰਡ ਜੌਲੀਆਂ ਵਿਖੇ ਕੀਤੀਆਂ ਨਾਜਾਇਜ਼ ਉਸਾਰੀਆਂ ਨੂੰ ਤੁੜਵਾਇਆ ਗਿਆ।
ਇਸ ਸਬੰਧੀ ਸਿਵਲ ਪ੍ਰਸ਼ਾਸਨ ਨੂੰ ਮੌਕੇ ‘ਤੇ ਪੁਲਿਸ ਮੱਦਦ ਦਿੱਤੀ ਗਈ। ਜਿਹੜੇ ਵਿਅਕਤੀਆਂ ਵੱਲੋਂ ਇਹ ਨਾਜਾਇਜ਼ ਉਸਾਰੀਆਂ ਕੀਤੀਆਂ ਗਈਆਂ ਸਨ, ਉਨ੍ਹਾਂ ਖਿਲਾਫ ਐੱਨ. ਡੀ. ਪੀ. ਐੱਸ. ਸਮੇਤ ਵੱਖ-ਵੱਖ ਕਾਨੂੰਨਾਂ ਤੇ ਧਾਰਾਵਾਂ ਤਹਿਤ ਕੇਸ ਦਰਜ ਹਨ। ਇਨ੍ਹਾਂ ਮੁਲਜ਼ਮਾਂ ਵਿਚ ਸਤਪਾਲ ਸਿੰਘ ਖਿਲਾਫ 09 ਕੇਸ, ਗੁਰਪ੍ਰੀਤ ਸਿੰਘ ਉਰਫ ਗੋਲਗੱਪਾ ਖਿਲਾਫ 08 ਕੇਸ, ਰੋਮੀ ਸਿੰਘ ਖਿਲਾਫ 03 ਕੇਸ, ਮੁਲਜ਼ਮ ਜਸਵਿੰਦਰ ਸਿੰਘ ਉਰਫ ਵਿੱਕੀ ਖਿਲਾਫ 02 ਕੇਸ, ਮੁਲਜ਼ਮ ਰਵੀ ਸਿੰਘ ਖਿਲਾਫ 02 ਕੇਸ,
ਸਰਬਜੀਤ ਕੌਰ ਉਰਫ ਬੇਬੀ ਖਿਲਾਫ 06 ਕੇਸ, ਮੁਲਜ਼ਮ ਹਰਬੰਸ ਸਿੰਘ ਉਰਫ ਬੰਸਾ ਖਿਲਾਫ 07 ਕੇਸ, ਮੁਲਜ਼ਮ ਪਿਆਰਾ ਸਿੰਘ ਉਰਫ ਬੱਲੀ ਖਿਲਾਫ 05 ਕੇਸ, ਮੁਲਜ਼ਮ ਭਿੰਦਰ ਸਿੰਘ ਖਿਲਾਫ 03 ਕੇਸ, ਮੁਲਜ਼ਮ ਪ੍ਰਤਾਪ ਸਿੰਘ ਖਿਲਾਫ 04 ਕੇਸ ਅਤੇ ਮੁਲਜ਼ਮ ਬਲਜੀਤ ਸਿੰਘ ਉਰਫ ਕੁੱਦਾ ਖਿਲਾਫ 01 ਕੇਸ ਦਰਜ ਹੈ।
ਇਸ ਮੌਕੇ ਐੱਸ. ਪੀ. ਵਿਰਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਜਾ ਰਹੀ ਹੈ ਅਤੇ ਨਸ਼ਿਆਂ ਦੇ ਤਸਕਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਜਿਹੜੇ ਨੌਜਵਾਨ ਨਸ਼ਾ ਛੱਡ ਕੇ ਚੰਗੀ ਜ਼ਿੰਦਗੀ ਜਿਉਣਾ ਚਾਹੁੰਦੇ ਹਨ, ਉਹ ਅੱਗੇ ਆਉਣ ਪੰਜਾਬ ਸਰਕਾਰ ਉਨ੍ਹਾਂ ਦੀ ਹਰ ਹਾਲ ਮਦਦ ਕਰ ਰਹੀ ਹੈ। ਇਸ ਸਬੰਧੀ ਜ਼ਿਲ੍ਹੇ ਵਿੱਚ ਸਰਕਾਰੀ ਨਸ਼ਾ ਛੁੜਾਊ ਤੇ ਮੁੜਵਸੇਵਾ ਕੇਂਦਰ ਕਾਰਰਸ਼ੀਲ ਹਨ।
ਐੱਸ.ਪੀ. ਨੇ ਨਸ਼ਾ ਤਸਕਰਾਂ ਨੂੰ ਸਖਤ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਨਸ਼ੇ ਵੇਚਣ ਦਾ ਕੰਮ ਛੱਡ ਦੇਣ ਨਹੀਂ ਤਾਂ ਉਨ੍ਹਾਂ ਵਿਰੁੱਧ ਵੀ ਇਹੋ ਜਿਹੀ ਕਾਰਵਾਈ ਕੀਤੀ ਜਾਵੇਗੀ। ਨਸ਼ਾ ਤਸਕਰਾਂ ਨੇ ਸੂਬੇ ਦੀ ਜਵਾਨੀ ਨੂੰ ਕੁਰਾਹੇ ਪਾਇਆ ਹੈ ਅਤੇ ਪੰਜਾਬ ਸਰਕਾਰ ਜਵਾਨੀ ਨੂੰ ਬਚਾਉਣ ਲਈ ਪੂਰੀ ਤਰ੍ਹਾਂ ਦ੍ਰਿੜ੍ਹ ਹੈ। ਉਨ੍ਹਾਂ ਕਿਹਾ ਕਿ “ਯੁੱਧ ਨਸ਼ਿਆਂ ਵਿਰੁੱਧ ਮੁਹਿੰਮ” ਨਿਰੰਤਰ ਜਾਰੀ ਰਹੇਗੀ।
Read More : ਬਰਿੰਦਰ ਗੋਇਲ ਨੇ 280 ਲੋਕਾਂ ਨੂੰ ਕਰੀਬ 01.02 ਕਰੋੜ ਦੀ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਸੌਂਪੇ
