NHM-Punjab

ਜੱਚਾ-ਬੱਚਾ ਸਿਹਤ ਸੰਭਾਲ ਲਈ NHM ਪੰਜਾਬ ਅਤੇ ਅੰਤਰਰਾਸ਼ਟਰੀ ਸੰਸਥਾ JHPIGO ਵਿਚਾਲੇ ਅਹਿਮ ਸਮਝੌਤਾ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਸਹੀਬੱਧ ਹੋਈ ਭਾਈਵਾਲੀ; ਡਿਜੀਟਲ ਸਿਹਤ ਸੇਵਾਵਾਂ ਰਾਹੀਂ ਮੌਤ ਦਰ ਘਟਾਉਣ ‘ਤੇ ਹੋਵੇਗਾ ਜ਼ੋਰ

ਚੰਡੀਗੜ੍ਹ, 29 ਮਾਰਚ : ਪੰਜਾਬ ਵਿੱਚ ਜੱਚਾ-ਬੱਚਾ ਦੀ ਦੇਖਭਾਲ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਰਾਸ਼ਟਰੀ ਸਿਹਤ ਮਿਸ਼ਨ (NHM) ਪੰਜਾਬ ਨੇ ਅੰਤਰਰਾਸ਼ਟਰੀ ਗੈਰ-ਸਰਕਾਰੀ ਸੰਸਥਾ ਜੇਐਚਪੀਆਈਜੀਓ (JHPIGO) ਨਾਲ ਇੱਕ ਅਹਿਮ ਸਮਝੌਤਾ ਸਹੀਬੱਧ ਕੀਤਾ ਹੈ।

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਪ੍ਰਮੁੱਖ ਸਕੱਤਰ ਕੁਮਾਰ ਰਾਹੁਲ ਅਤੇ ਜੇਐਚਪੀਆਈਜੀਓ ਦੇ ਕੰਟਰੀ ਡਾਇਰੈਕਟਰ ਡਾ. ਅਮਿਤ ਅਰੁਣ ਸ਼ਾਹ ਨੇ ਇਸ ਲੰਮੇ ਸਮੇਂ ਦੇ ਸਮਝੌਤੇ ‘ਤੇ ਦਸਤਖ਼ਤ ਕੀਤੇ।

ਇਸ ਮੌਕੇ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਭਾਈਵਾਲੀ ਪ੍ਰਜਨਨ, ਜਣੇਪਾ, ਨਵਜੰਮੇ ਬੱਚਿਆਂ ਅਤੇ ਕਿਸ਼ੋਰ ਸਿਹਤ (ਆਰਐਮਐਨਸੀਐਚਏ +ਐਨ) ਸੇਵਾਵਾਂ ਨੂੰ ਮਜ਼ਬੂਤ ਕਰਨ ਵੱਲ ਵੱਡਾ ਕਦਮ ਹੈ। ਉਨ੍ਹਾਂ ਦੱਸਿਆ ਕਿ ਇਸ ਪਹਿਲਕਦਮੀ ਦਾ ਮੁੱਖ ਉਦੇਸ਼ ਤਕਨੀਕੀ ਸਹਾਇਤਾ ਰਾਹੀਂ ਜੱਚਾ-ਬੱਚਾ ਸਿਹਤ ਸੰਭਾਲ ਨੂੰ ਬਿਹਤਰ ਬਣਾਉਣਾ ਹੈ।

ਖਾਸ ਤੌਰ ‘ਤੇ ਡਿਜੀਟਲ ਅਤੇ ਡੇਟਾ-ਅਧਾਰਤ ਪਹੁੰਚ ਰਾਹੀਂ ਉੱਚ-ਜੋਖਮ ਵਾਲੀਆਂ ਗਰਭ-ਅਵਸਥਾਵਾਂ ਦੀ ਪਛਾਣ ਕੀਤੀ ਜਾਵੇਗੀ ਅਤੇ ਜਨਮ ਤੋਂ ਪਹਿਲਾਂ ਤੇ ਬਾਅਦ ਦੀ ਦੇਖਭਾਲ ਨੂੰ ਯਕੀਨੀ ਬਣਾਇਆ ਜਾਵੇਗਾ।

ਸਿਹਤ ਮੰਤਰੀ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਲਾਭਪਾਤਰੀ ਟਰੈਕਿੰਗ ਪ੍ਰਣਾਲੀਆਂ, ਆਈਓਟੀ (IoT) ਡਿਵਾਈਸਾਂ ਅਤੇ ਲੇਬਰ ਰੂਮ ਨਿਗਰਾਨੀ ਵਰਗੇ ਡਿਜੀਟਲ ਪਲੇਟਫਾਰਮਾਂ ਦਾ ਏਕੀਕਰਨ ਕਰੇਗੀ। ਇਸ ਨਾਲ ਗਰਭਵਤੀ ਔਰਤਾਂ ਅਤੇ ਨਵਜੰਮੇ ਬੱਚਿਆਂ ਦੀ ਅਸਲ-ਸਮੇਂ (Real-time) ਦੀ ਟਰੈਕਿੰਗ ਸੰਭਵ ਹੋਵੇਗੀ, ਜਿਸ ਨਾਲ ਜੱਚਾ-ਬੱਚਾ ਮੌਤ ਦਰ ਵਿੱਚ ਕਾਫ਼ੀ ਕਮੀ ਆਵੇਗੀ। ਇਸ ਸਹਿਯੋਗ ਤਹਿਤ ਸਿਹਤ ਕਰਮਚਾਰੀਆਂ ਦੀ ਸਮਰੱਥਾ ਵਧਾਉਣ ਅਤੇ ਨੀਤੀ-ਪੱਧਰੀ ਤਕਨੀਕੀ ਸਹਾਇਤਾ ‘ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।

Read More : ਪ੍ਰਧਾਨ ਮੰਤਰੀ ਮੋਦੀ ਵੱਲੋਂ ਦੇਸ਼ ਦੇ ਸਭ ਤੋਂ ਵੱਡੇ ‘ਨੋਇਡਾ ਅੰਤਰਰਾਸ਼ਟਰੀ ਹਵਾਈ ਅੱਡੇ’ ਦੇ ਫੇਜ਼-1 ਦਾ ਉਦਘਾਟਨ

Leave a Reply

Your email address will not be published. Required fields are marked *