ਬਜਟ ਇਜਲਾਸ ਦੀਆਂ ਤਰੀਕਾਂ ’ਤੇ ਲੱਗ ਸਕਦੀ ਹੈ ਮੋਹਰ; ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਹੋਵੇਗੀ ਚਰਚਾ
ਚੰਡੀਗੜ੍ਹ, 20 ਫਰਵਰੀ : ਪੰਜਾਬ ਮੰਤਰੀ ਮੰਡਲ ਦੀ ਇਕ ਬੇਹੱਦ ਅਹਿਮ ਮੀਟਿੰਗ ਆਉਂਦੀ 23 ਫਰਵਰੀ ਨੂੰ ਹੋਣ ਜਾ ਰਹੀ ਹੈ। ਇਹ ਮੀਟਿੰਗ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰੀ ਰਿਹਾਇਸ਼ ਵਿਖੇ ਸਵੇਰੇ 11 ਵਜੇ ਸ਼ੁਰੂ ਹੋਵੇਗੀ।
ਹਾਲਾਂਕਿ ਮੀਟਿੰਗ ਦਾ ਅਧਿਕਾਰਤ ਏਜੰਡਾ ਅਜੇ ਜਨਤਕ ਨਹੀਂ ਕੀਤਾ ਗਿਆ, ਪਰ ਸੂਤਰਾਂ ਅਨੁਸਾਰ ਇਸ ਮੀਟਿੰਗ ’ਚ ਸੂਬੇ ਦੇ ਵਿਕਾਸ ਕਾਰਜਾਂ, ਨਵੀਆਂ ਸਰਕਾਰੀ ਭਰਤੀਆਂ ਅਤੇ ਆਉਣ ਵਾਲੇ ਬਜਟ ਇਜਲਾਸ ਦੀਆਂ ਤਿਆਰੀਆਂ ਸਬੰਧੀ ਅਹਿਮ ਫ਼ੈਸਲੇ ਲਏ ਜਾ ਸਕਦੇ ਹਨ।
ਜ਼ਿਕਰਯੋਗ ਹੈ ਕਿ ਇਸ ਵਾਰ ਦਾ ਬਜਟ ਮੌਜੂਦਾ ਸਰਕਾਰ ਦਾ ਆਖ਼ਰੀ ਪੂਰਨ ਬਜਟ ਹੋਵੇਗਾ, ਜਿਸ ਕਾਰਨ ਇਸ ਦੇ ਲੋਕ-ਲੁਭਾਊ ਰਹਿਣ ਦੀਆਂ ਕਾਫੀ ਸੰਭਾਵਨਾਵਾਂ ਹਨ। ਸਰਕਾਰ ਵੱਲੋਂ ਇਨ੍ਹਾਂ ਮੁੱਦਿਆਂ ’ਤੇ ਵੀ ਚਰਚਾ ਕੀਤੀ ਜਾ ਸਕਦੀ ਹੈ ਕਿ ਬਜਟ ’ਚ ਕਿਹੜੀਆਂ ਨਵੀਆਂ ਸਕੀਮਾਂ ਨੂੰ ਸ਼ਾਮਲ ਕਰਨਾ ਹੈ। ਆਉਣ ਵਾਲੇ ਬਜਟ ਇਜਲਾਸ ਦੀ ਰੂਪ-ਰੇਖਾ ਨੂੰ ਲੈ ਕੇ ਵੀ ਮੰਤਰੀ ਮੰਡਲ ਵੱਲੋਂ ਇਸ ਮੀਟਿੰਗ ’ਚ ਹਰੀ ਝੰਡੀ ਦਿੱਤੀ ਜਾ ਸਕਦੀ ਹੈ।
Read More : ਅਫਗਾਨਿਸਤਾਨ ਦੀ ਕੈਨੇਡਾ ‘ਤੇ 82 ਦੌੜਾਂ ਨਾਲ ਵੱਡੀ ਜਿੱਤ
