ਲਾਹੌਰ, 27 ਨਵੰਬਰ : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਅਦਿਆਲਾ ਜੇਲ ’ਚ ‘ਪੂਰੀ ਤਰ੍ਹਾਂ ਸਿਹਤਮੰਦ’ ਹਨ। ਜੇਲ ਅਧਿਕਾਰੀਆਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਜੇਲ ਅਧਿਕਾਰੀਆਂ ਨੇ ਸੋਸ਼ਲ ਮੀਡੀਆ ’ਤੇ ਖਾਨ ਦੀ ਸਿਹਤ ਬਾਰੇ ਫੈਲ ਰਹੀਆਂ ਅਫਵਾਹਾਂ ਨੂੰ ਖਾਰਿਜ ਕੀਤਾ।
ਅਦਿਆਲਾ ਜੇਲ ਪ੍ਰਸ਼ਾਸਨ ਨੇ ਅੱਜ ਜਾਰੀ ਇਕ ਬਿਆਨ ’ਚ ਕਿਹਾ ਕਿ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ.ਟੀ.ਆਈ.) ਪਾਰਟੀ ਦੀ ਲੀਡਰਸ਼ਿਪ ਨੂੰ ਇਮਰਾਨ ਖਾਨ ਦੀ ਸਿਹਤ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ। ਪੀ.ਟੀ.ਆਈ. ਮੁਖੀ ਨੂੰ ਸਾਰੀਆਂ ਜ਼ਰੂਰੀ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।
ਖਾਨ (73) ਅਗਸਤ, 2023 ਤੋਂ ਕਈ ਮਾਮਲਿਆਂ ’ਚ ਜੇਲ ’ਚ ਬੰਦ ਹਨ। ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਕਈ ਯੂਜ਼ਰਸ ਨੇ ਇਮਰਾਨ ਖਾਨ ਦੀ ਮੌਤ ਦੇ ਗੈਰ-ਪ੍ਰਮਾਣਿਤ ਦਾਅਵੇ ਸਾਂਝੇ ਕੀਤੇ ਹਨ ਅਤੇ ਕੁਝ ਵਿਦੇਸ਼ੀ ਮੀਡੀਆ ਨੇ ਵੀ ਉਨ੍ਹਾਂ ਦੀ ਸਿਹਤ ਬਾਰੇ ਕਥਿਤ ਅਫਵਾਹਾਂ ’ਤੇ ਖਬਰਾਂ ਪ੍ਰਕਾਸ਼ਿਤ ਕੀਤੀਆਂ ਹਨ।
ਖਾਨ ਦੀ ਪਾਰਟੀ ਨੇ ਮੰਗ ਕੀਤੀ ਹੈ ਕਿ ਸਰਕਾਰ ਇਮਰਾਨ ਖਾਨ ਨਾਲ ਮੁਲਾਕਾਤਾਂ ’ਤੇ ਲੱਗੀ ‘ਅਣਐਲਾਨੀ ਪਾਬੰਦੀ’ ਹਟਾਏ ਅਤੇ ਸਾਬਕਾ ਪ੍ਰਧਾਨ ਮੰਤਰੀ ਅਤੇ ਉਨ੍ਹਾਂ ਦੇ ਪਰਿਵਾਰ ਵਿਚਕਾਰ ਤੁਰੰਤ ਮੁਲਾਕਾਤ ਦਾ ਪ੍ਰਬੰਧ ਕਰੇ।
Read More : ਗੁਰਦਾਸਪੁਰ ਸਿਟੀ ਥਾਣੇ ਦੇ ਬਾਹਰ ਹੋਇਆ ਧਮਾਕਾ, 2 ਔਰਤਾਂ ਸਮੇਤ ਤਿੰਨ ਜ਼ਖਮੀ
